ਮਾਨਸਾ: ਸਰਕਾਰਾਂ ਵੱਲੋਂ ਅਕਸਰ ਹੀ ਦਾਅਵੇ ਕੀਤੇ ਜਾਂਦੇ ਨੇ ਕਿ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ ਪਰ ਸੱਚਾਈ ਇਸ ਤੋਂ ਕੋਹਾਂ ਦੂਰ ਹੈ।ਇਹ ਤਸਵੀਰਾਂ ਮਾਨਸਾ ਦੀ ਅਨਾਜ ਮੰਡੀ ਦੀਆਂ ਨੇ, ਜਿੱਥੇ ਕਿਸਾਨ ਇੱਕ ਆਸ ਨਾਲ ਆਪਣੀ ਫ਼ਸਲ ਨੂੰ ਮੰਡੀਆਂ 'ਚ ਲੈ ਕੇ ਆਏ ਸਨ ਪਰ ਇੱਥੇ ਆ ਕੇ ਉਹਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।
ਕਿਸਾਨ ਮੰਡੀਆਂ ਦੇ ਪ੍ਰਬੰਧਾਂ ਤੋਂ ਨਿਰਾਸ਼: ਮੰਡੀ 'ਚ ਆਪਣੀ ਫ਼ਸਲ ਨੂੰ ਲੈ ਕੇ ਆਏ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸਾਸ਼ਨ ਨੇ ਮੰਡੀ 'ਚ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ।ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਈ ਦਿਨਾਂ ਤੋਂ ਆਪਣੀ ਫ਼ਸਲ ਲੈ ਕੇ ਮੰਡੀ ਵਿੱਚ ਬੈਠੇ ਨੇ ਪਰ ਸਰਕਾਰ ਵੱਲੋਂ ਉਹਨਾਂ ਦੀ ਫ਼ਸਲ ਨੂੰ ਅਜੇ ਤੱਕ ਖਰੀਦਿਆ ਨਹੀਂ ਗਿਆ।
- ਜ਼ਰੂਰੀ ਖ਼ਬਰ ! ਕਣਕ ਦੀ ਵਾਢੀ ਵੇਲ੍ਹੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਹੋਵੇਗਾ ਵੱਡਾ ਨੁਕਸਾਨ - Wheat Harvest
- 18 ਤੋਂ 20 ਅਪ੍ਰੈਲ ਪੰਜਾਬ 'ਚ ਮੀਂਹ ਦੀ ਸੰਭਾਵਨਾ, ਕਿਸਾਨਾਂ ਨੂੰ ਮੌਸਮ ਵਿਭਾਗ ਪੀਏਯੂ ਦਿੱਤੀ ਖ਼ਾਸ ਸਲਾਹ - predicted rain in Punjab
- ਸ਼ਿਮਲਾ ਮਿਰਚ ਦੀ ਫਸਲ 'ਤੇ ਅਮਰੀਕਨ ਸੁੰਡੀ ਦਾ ਹਮਲਾ, ਕਿਸਾਨ ਸੜਕਾਂ 'ਤੇ ਫਸਲ ਸੁੱਟਣ ਲਈ ਹੋਏ ਮਜਬੂਰ - capsicum crop destroyed
ਮੰਡੀ 'ਚ ਪੀਣ ਨੂੰ ਵੀ ਨਹੀਂ: ਉਹਨਾਂ ਕਿਹਾ ਕਿ ਮੰਡੀ 'ਚ ਕਿਸੇ ਵੀ ਤਰ੍ਹਾਂ ਦੇ ਕੋਈ ਪ੍ਰਬੰਧ ਨਹੀਂ ਬਲਕਿ ਛਾਂ ਅਤੇ ਪੀਣ ਦੇ ਪਾਣੀ ਅਤੇ ਬਾਥਰੂਮ ਤੱਕ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਮੰਡੀ ਦੇ ਵਿੱਚ ਪੂਰੇ ਪ੍ਰਬੰਧ ਨਾ ਹੋਣ ਕਾਰਨ ਉਹਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ । ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਤੁਰੰਤ ਕਿਸਾਨਾਂ ਦੀ ਫਸਲ ਖਰੀਦ ਕੇ ਉਹਨਾਂ ਨੂੰ ਘਰ ਵਾਪਸ ਭੇਜਣ ਦੇ ਦਾਅਵੇ ਕਰ ਰਹੀ ਹੈ ਪਰ ਦੂਸਰੇ ਪਾਸੇ ਉਹ ਕਈ ਦਿਨਾਂ ਤੋਂ ਆਪਣੀ ਫਸਲ ਲੈ ਕੇ ਮੰਡੀ ਵਿੱਚ ਬੈਠੇ ਹਨ ਅਤੇ ਅਜੇ ਤੱਕ ਉਹਨਾਂ ਦੀ ਫਸਲ ਦੀ ਖਰੀਦ ਨਹੀਂ ਕੀਤੀ ਗਈ।