ਮਾਨਸਾ: ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਪਰੇਸ਼ਾਨ ਕਿਸਾਨਾਂ ਵੱਲੋਂ ਮਾਨਸਾ ਸਿਰਸਾ ਰੋਡ 'ਤੇ ਪਿੰਡ ਦੁੱਲੋਵਾਲ ਵਿਖੇ ਧਰਨਾ ਲਗਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਹਨਾਂ ਦੇ ਝੋਨੇ ਦੀ ਖਰੀਦ ਨਹੀਂ ਕਰਦੀ, ਉਦੋਂ ਤੱਕ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ ਰਹੇਗਾ।
ਮੰਡੀਆਂ 'ਚ ਕਿਸਾਨਾਂ ਦਾ ਬੁਰਾ ਹਾਲ
ਕਾਬਿਲੇਗੌਰ ਹੈ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਦੁੱਲੋਵਾਲ ਵਿਖੇ ਸਿਰਸਾ ਮਾਨਸਾ ਰੋਡ ਦੇ ਉੱਪਰ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਝੂਠੇ ਦਾਅਵੇ ਕਰ ਰਹੀ ਹੈ ਪਰ ਦੂਸਰੇ ਪਾਸੇ ਮੰਡੀਆਂ ਦੇ ਵਿੱਚ ਕਿਸਾਨ ਆਪਣੀ ਫਸਲ ਨੂੰ ਲੈ ਕੇ ਰੁਲ ਰਹੇ ਹਨ।
ਖਰੀਦ ਨਾ ਹੋਣ ਦੇ ਰੋਸ 'ਚ ਸੜਕ ਜਾਮ
ਉਹਨਾਂ ਕਿਹਾ ਕਿ ਮੰਡੀਆਂ ਦੇ ਵਿੱਚ ਅਜੇ ਤੱਕ ਸਰਕਾਰੀ ਖਰੀਦ ਨਹੀਂ ਹੋ ਰਹੀ, ਜਿਸ ਕਾਰਨ ਕਿਸਾਨਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਕਿਸਾਨੀ ਨੂੰ ਖਤਮ ਕਰਨ ਦੇ ਲਈ ਅਜਿਹੀਆਂ ਚਾਲਾਂ ਚੱਲ ਰਹੇ ਹਨ। ਉਹਨਾਂ ਕਿਹਾ ਕਿ ਮੰਡੀਆਂ ਦੇ ਵਿੱਚ ਜੋ ਕਿਸਾਨਾਂ ਦੀ ਇਸ ਸਮੇਂ ਦੁਰਦਸ਼ਾ ਹੋ ਰਹੀ ਹੈ, ਉਸ ਨਾਲ ਸਰਕਾਰ ਪ੍ਰਤੀ ਲੋਕਾਂ ਦਾ ਵਿਰੋਧ ਹੋਰ ਵੀ ਵੱਧ ਰਿਹਾ ਹੈ।
ਕਿਸਾਨਾਂ ਦੀ ਸਰਕਾਰ ਨੂੰ ਚਿਤਾਵਨੀ
ਉਹਨਾਂ ਕਿਹਾ ਕਿ ਭਲਕੇ ਮਾਨਸਾ ਜ਼ਿਲ੍ਹੇ ਦੀਆਂ ਕਈ ਸੜਕਾਂ 'ਤੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ ਜਲਦ ਹੀ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਕੇ ਕਿਸਾਨਾਂ ਦੀ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਧਰਨੇ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।
- ਸਰਕਾਰ ਦੀ ਸਖ਼ਤੀ ਵਿਚਾਲੇ ਘਟ ਹੋਏ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ, ਛੁੱਟੀ ਵਾਲੇ ਦਿਨ ਵੀ ਕੰਮ ਕਰ ਰਿਹਾ ਖੇਤੀਬਾੜੀ ਵਿਭਾਗ
- ਆਧਾਰ ਕਾਰਡ ਬਣਾਉਣ ਵਾਲੀ ਕੰਪਨੀ 'ਤੇ ਨੌਕਰੀ ਦੇਣ ਬਹਾਨੇ ਠੱਗੀ ਮਾਰਨ ਦਾ ਇਲਜ਼ਾਮ, ਪੀੜਤਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ
- ਇਸ ਪੰਜਾਬੀ ਮੁੰਡੇ ਨੇ ਕੀਤੀ ਕਮਾਲ, ਕੈਨੇਡਾ 'ਚ ਚਮਕਾਇਆ ਪੰਜਾਬੀਆਂ ਦਾ ਨਾਮ, ਪਿੰਡ 'ਚ ਜਸ਼ਨ ਦਾ ਮਾਹੌਲ, ਵੱਜ ਰਹੇ ਢੋਲ ਤੇ ਪੈ ਰਹੇ ਪੰਗੜੇ