ETV Bharat / state

ਕਿਸਾਨਾਂ ਦਾ ਕਾਫਲਾ ਸ੍ਰੀ ਫਤਹਿਗੜ੍ਹ ਸਾਹਿਬ ਹੋਇਆ ਨਤਮਸਤਕ, ਕੇਂਦਰ ਵਿਰੁੱਧ ਸੰਘਰਸ਼ ਦਾ ਕਿਸਾਨ ਆਗੂਆਂ ਨੇ ਦਿੱਤਾ ਸੰਕੇਤ - Farmers bowed down

ਇੱਕ ਵਾਰ ਫਿਰ ਤੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹੱਕੀ ਮੰਗਾਂ ਨੂੰ ਲੈਕੇ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਵਿੱਚ ਹਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਚੱਲਿਆ ਕਿਸਾਨਾਂ ਦਾ ਕਾਫਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚਿਆ ਅਤੇ ਮੱਥਾ ਟੇਕਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਨੂੰ ਪਰਖ ਰਹੀ ਹੈ।

Farmers bowed down at Sri Fatehgarh Sahib
ਕਿਸਾਨਾਂ ਦਾ ਕਾਫਲਾ ਸ੍ਰੀ ਫਤਹਿਗੜ੍ਹ ਸਾਹਿਬ ਹੋਇਆ ਨਤਮਸਤਕ
author img

By ETV Bharat Punjabi Team

Published : Feb 12, 2024, 3:04 PM IST

ਜਗਜੀਤ ਸਿੰਘ ਡੱਲੇਵਾਲ, ਕਿਸਾਨ ਆਗੂ

ਸ੍ਰੀ ਫਤਹਿਗੜ੍ਹ ਸਾਹਿਬ: ਕਿਸਾਨਾਂ ਦੀਆਂ ਨਵੀਆਂ ਮੰਗਾਂ ਨਹੀਂ ਹਨ ਸਗੋਂ ਜਿਹਨਾਂ ਉੱਤੇ ਸਰਕਾਰਾਂ ਵੱਲੋਂ ਪਹਿਲਾਂ ਹੀ ਸਹਿਮਤੀ ਪ੍ਰਗਟਾਈ ਗਈ ਹੈ, ਉਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਹੀ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਹ ਕਹਿਣਾ ਸੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ, ਉਹ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ ਸਨ।

ਕੰਡਿਆਲੀਆਂ ਤਾਰਾਂ ਵਿਛਾ ਕੇ ਬੈਰੀਕੇਡਿੰਗ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਜੋ ਕੰਡਿਆਲੀਆਂ ਤਾਰਾਂ ਵਿਛਾ ਕੇ ਬੈਰੀਕੇਡਿੰਗ ਦੇਸ਼ ਦੇ ਕਿਸਾਨਾਂ ਨੂੰ ਰੋਕਣ ਲਈ ਕੀਤੀ ਗਈ ਹੈ ਉਸ ਤੋਂ ਲੱਗਦਾ ਹੈ ਕਿ ਸਰਕਾਰ ਉਹਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨਾ ਨਹੀਂ ਚਾਹੁੰਦੀ ਤਾਂ ਕਰਕੇ ਇਸ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ 13 ਫਰਵਰੀ ਨੂੰ ਦਿੱਲੀ ਜਾਣ ਦੇ ਐਲਾਨ ਤੋਂ ਬਾਅਦ ਹਰਿਆਣਾ ਦੇ ਕਿਸਾਨ ਵੀ ਇਸ ਸੱਦੇ ਦਾ ਪੂਰੇ ਜ਼ੋਰ ਸ਼ੋਰ ਨਾਲ ਸਮਰਥਨ ਕਰਨਗੇ।

ਮੀਟਿੰਗ ਮਗਰੋਂ ਲਿਆ ਜਾਵੇਗਾ ਫੈਸਲਾ: ਕਿਸਾਨਾਂ ਦੇ ਪੱਕੇ ਮੋਰਚੇ ਉੱਤੇ ਗੱਲਬਾਤ ਕਰਦੇ ਹੋਏ ਡੱਲੇਵਾਲ ਨੇ ਕਿਹਾ ਕਿ ਉਹਨਾਂ ਦਾ ਕੋਈ ਇਰਾਦਾ ਨਹੀਂ ਹੈ ਕਿ ਉਹ ਪੱਕਾ ਮੋਰਚਾ ਦਿੱਲੀ ਵਿੱਚ ਲਗਾ ਕੇ ਬੈਠਣ ਪਰ ਜਿਸ ਤਰ੍ਹਾਂ ਪਹਿਲਾਂ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਗਿਆ ਸੀ, ਉਸ ਨੂੰ ਦੇਖਦੇ ਹੋਏ ਉਹਨਾਂ ਵੱਲੋਂ ਪੁਰੀ ਤਿਆਰੀ ਕੀਤੀ ਗਈ ਹੈ। ਜਗਜੀਤ ਡੱਲੇਵਾਲ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਦੀ ਕੇਂਦਰ ਦੇ ਮੰਤਰੀਆਂ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਕੋਈ ਅਗਲਾ ਫੈਸਲਾ ਲਿਆ ਜਾਵੇਗਾ।

ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਨੌਜਵਾਨ ਯੂਨੀਅਨ ਦੇ ਸੰਸਥਾਪਕ ਅਭਿਮਨਿਊ ਗੌੜ ਨੇ ਕਿਹਾ ਕਿ ਕਿਸਾਨਾਂ ਦੇ ਵੱਲੋਂ ਇੱਕ ਇਤਿਹਾਸਿਕ ਸੰਘਰਸ਼ ਕੇਂਦਰ ਦੀਆਂ ਵਧੀਕੀਆਂ ਖ਼ਿਲਾਫ਼ ਉਲੀਕਿਆ ਜਾ ਰਿਹਾ ਹੈ। ਜਿਸ ਦੇ ਵਿੱਚ ਨੌਜਵਾਨ ਕਿਸਾਨ ਵੀ ਭਾਗ ਲੈ ਰਹੇ ਹਨ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾ ਦੇ ਨਾਲ ਧੱਕਾ ਕਰ ਰਹੀ ਅਤੇ ਹਰਿਆਣਾ ਦੇ ਵਿੱਚ ਵੀ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.