ਤਰਨ ਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸਾਂਝੇ ਕਿਸਾਨ ਫੋਰਮ ਗੈਰ ਰਾਜਨੀਤਿਕ ਵੱਲੋਂ 13 ਫਰਵਰੀ 2024 ਤੋਂ ਪੰਜਾਬ ਦੇ ਵੱਖ-ਵੱਖ ਸੂਬਿਆਂ ਨੂੰ ਲੱਗਦੇ ਬਾਰਡਰਾਂ ਦੇ ਉੱਤੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਜਾਰੀ ਹਨ ਅਤੇ ਇਸ ਦੌਰਾਨ ਹੀ ਕੱਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਕਿਸਾਨ ਨੇਤਾ ਸਰਵਣ ਸਿੰਘ ਭੰਧੇਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ 8 ਜੁਲਾਈ ਨੂੰ ਦੇਸ਼ ਭਰ ਦੇ ਵਿੱਚ ਭਾਜਪਾ ਦੇ 240 ਸੰਸਦਾਂ ਤੋਂ ਇਲਾਵਾ ਬਾਕੀ ਵੱਖ-ਵੱਖ ਪਾਰਟੀਆਂ ਦੇ ਅਤੇ ਬਤੌਰ ਆਜ਼ਾਦ ਉਮੀਦਵਾਰ ਜਿੱਤੇ ਮੈਂਬਰ ਪਾਰਲੀਮੈਂਟਾਂ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ।
ਮੰਗ ਪੱਤਰ ਸੌਂਪਿਆ ਗਿਆ: ਇਸੇ ਲੜੀ ਦੇ ਤਹਿਤ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ਦੇ ਉੱਤੇ ਮੈਂਬਰ ਪਾਰਲੀਮੈਂਟ ਜਿੱਤੇ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਵੱਡੀ ਇਕੱਤਰਤਾ ਕੀਤੀ ਗਈ ਹੈ। ਜਿਸ ਦੌਰਾਨ ਉਹਨਾਂ ਵੱਲੋਂ ਘਰ ਦੇ ਬਾਹਰ ਟੈਂਟ ਲਗਾ ਕੇ ਕਿਸਾਨੀ ਮੰਗਾਂ ਸਬੰਧੀ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰ ਨੂੰ ਜਾਣੂ ਕਰਵਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਵੱਲੋਂ ਥੋੜੀ ਦੇਰ ਦੇ ਵਿੱਚ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਕਿਸਾਨਾਂ ਦੀਆਂ ਸੰਬੰਧਿਤ ਮੰਗਾਂ ਬਾਰੇ ਜਾਣੂ ਕਰਵਾ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ।
- ਜਲੰਧਰ ਜ਼ਿਮਨੀ ਚੋਣ 'ਚ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਹੀ ਬੇਰੁਜ਼ਗਾਰ ਜੱਥੇਬੰਦੀਆਂ ਦੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ - Jalandhar West by election
- ਨਵੇਂ ਲਾਗੂ ਕੀਤੇ ਤਿੰਨ ਕਾਨੂੰਨਾਂ ਤੋਂ ਨਾਖੁਸ਼ ਵਕੀਲ ! ਕਈ ਨਵੇਂ ਕਾਨੂੰਨਾਂ 'ਚ 'ਵਾਜਿਬ ਸੋਧ ਨਹੀਂ', ਜਾਣੋ ਕੀ-ਕੀ ਕੀਤੀ ਗਈ ਸਜ਼ਾ ਲਈ ਵਿਵਸਥਾ - New Law In India
- ਜਲੰਧਰ ਕਾਊਂਟਰ ਇੰਟੈਲੀਜੈਂਸ ਦਾ ਐਕਸ਼ਨ ! ਬੱਬਰ ਖਾਲਸਾ ਦਾ ਮੈਂਬਰ 'ਬਬਲੂ' ਗ੍ਰਿਫਤਾਰ, ਰਤਨਦੀਪ ਕਤਲ ਕਾਂਡ ਦੇ ਇਸ ਮੁਲਜ਼ਮ ਤੋਂ ਹਥਿਆਰ ਵੀ ਬਰਾਮਦ - Ratandeep Murder Case
ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ: ਉਕਤ ਜਾਣਕਾਰੀ ਸਾਂਝੇ ਕਰਦੇ ਹੋਏ ਮਾਝਾ ਜੋਨ ਦੇ ਸੀਨੀਅਰ ਨੇਤਾ ਦਿਆਲ ਸਿੰਘ ਮੀਆਂ ਪਿੰਡ ਨੇ ਦੱਸਿਆ ਕੀ ਅੱਜ ਜਥੇਬੰਦੀ ਦੇ ਐਲਾਨ ਦੇ ਅਨੁਸਾਰ ਉਹ ਆਪਣਾ ਮੰਗ ਪੱਤਰ ਸੌਂਪਣ ਦੇ ਲਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤ ਪਾਲ ਸਿੰਘ ਦੇ ਘਰ ਦੇ ਬਾਹਰ ਪੁੱਜੇ ਹਨ ਅਤੇ ਥੋੜੀ ਹੀ ਦੇਰ ਦੇ ਵਿੱਚ ਉਹਨਾਂ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਉਕਤ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ।