ਮਾਨਸਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਭਾਰਤ ਦੇ ਵਿੱਚ ਭਾਜਪਾ ਨੇਤਾਵਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਜਾ ਰਿਹਾ ਹੈ। ਮਾਨਸਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬੀਜੇਪੀ ਦੇ ਦਫਤਰ ਦੇ ਬਾਹਰ ਇਕੱਤਰ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਉਧਰ ਬਠਿੰਡਾ ਤੋਂ ਲੋਕ ਸਭਾ ਉਮੀਦਵਾਰ ਪਰਮਪਾਲ ਕੌਰ ਦਾ ਵੀ ਅੱਜ ਮਾਨਸਾ ਦੌਰਾ ਹੈ ਅਤੇ ਉਨ੍ਹਾਂ ਦਾ ਵੀ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਭਾਜਪਾ ਲੀਡਰਾਂ ਦਾ ਕੀਤਾ ਜਾ ਰਿਹਾ ਵਿਰੋਧ: ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ਜਿਹੜੇ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਉਹ ਮਾਨਸਾ ਇੱਥੇ ਨੇੜੇ ਦਫਤਰ ਦੇ ਵਿੱਚ ਆ ਰਹੇ ਹਨ, ਜਿਹਦਾ ਅਸੀਂ ਰੋਸ ਪ੍ਰਦਰਸ਼ਨ ਕਰਕੇ ਵਿਰੋਧ ਕਰਨ ਦੇ ਲਈ ਇਕੱਠੇ ਹੋਏ ਹਾਂ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਰਾਹਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਲਾਗੂ ਕਰਦੀ ਹੈ ਤੇ ਜਿੱਥੇ ਵੀ ਸ਼ਹਿਰਾਂ ਦੇ ਵਿੱਚ ਜਾਂ ਪਿੰਡਾਂ ਦੇ ਵਿੱਚ ਇੰਨ੍ਹਾਂ ਦੇ ਉਮੀਦਵਾਰ ਜਾਂ ਲੀਡਰ ਵੋਟਾਂ ਮੰਗਣ ਜਾਣਗੇ, ਇਹਨਾਂ ਦਾ ਅਸੀਂ ਇਸੇ ਤਰ੍ਹਾਂ ਵਿਰੋਧ ਕਰਾਂਗੇ।
ਮੰਨੀਆਂ ਹੋਈਆਂ ਮੰਗਾਂ ਨਹੀਂ ਕੀਤੀਆਂ ਲਾਗੂ: ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਇਸ ਲਈ ਵਿਰੋਧ ਕਰਦੇ ਹਾਂ ਕਿਉਂਕਿ ਜਦੋਂ ਕੇਂਦਰ ਦੀ ਮੋਦੀ ਸਰਕਾਰ ਤਿੰਨ ਖੇਤੀ ਦੇ ਕਾਲੇ ਕਾਨੂੰਨ ਲੈ ਕੇ ਆਈ ਤਾਂ ਉਦੋਂ 750 ਕਿਸਾਨਾਂ ਨੂੰ ਇੰਨ੍ਹਾਂ ਨੇ ਸ਼ਹੀਦ ਕਰਵਾ ਦਿੱਤਾ। ਇਸ ਦੇ ਨਾਲ ਹੀ ਸਵਾ ਲੱਖ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਨੇ ਮੰਨਿਆ ਸੀ ਕਿ ਅਸੀਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂਮ ਸਜਾਵਾਂ ਦੇਵਾਂਗੇ, ਐੱਮਐੱਸਪੀ ਗਰੰਟੀ ਕਾਨੂੰਨ ਲੈ ਕੇ ਆਵਾਂਗੇ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਭਾਅ ਦੇਵਾਂਗੇ, ਪਰ ਉਨ੍ਹਾਂ ਮੰਗਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ।
ਭਾਜਪਾ ਸਰਕਾਰ ਨੇ ਕਿਸਾਨਾਂ 'ਤੇ ਕੀਤਾ ਤਸ਼ੱਦਦ: ਕਿਸਾਨ ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨ ਦਿੱਲੀ ਵੱਲ ਮੁੜ ਤੋਂ ਕੂਚ ਕਰ ਰਹੇ ਸੀ ਤਾਂ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰਿਆਂ 'ਤੇ ਹਰਿਆਣਾ ਸਰਕਾਰ ਤੇ ਪ੍ਰਸ਼ਾਸਨ ਵਲੋਂ ਕਿਸਾਨਾਂ 'ਤੇ ਤਸ਼ੱਦਦ ਕੀਤਾ ਗਿਆ। ਇਸ ਦੌਰਾਨ ਕਿਸਾਨਾਂ 'ਤੇ ਗੋਲੀਆਂ ਚਲਾਈਆਂ ਗਈਆਂ, ਹੰਝੂ ਗੈਸ ਦੇ ਗੋਲੇ ਦਾਗੇ ਗਏ। ਜਿਸ ਨਾਲ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ, ਜਦਕਿ ਹੋਰ ਕਈ ਕਿਸਾਨ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਅਸੀਂ ਭਾਜਪਾ ਲੀਡਰਾਂ ਤੋਂ ਆਪਣੀਆਂ ਸਾਰੀਆਂ ਮੰਗਾਂ ਸਬੰਧੀ ਜਵਾਬ ਮੰਗਾਂਗੇ ਤੇ ਜੇਕਰ ਉਹ ਜਵਾਬ ਨਹੀਂ ਦਿੰਦੇ ਤਾਂ ਵਿਰੋਧ ਇਸ ਤਰ੍ਹਾਂ ਹੀ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਭਾਜਪਾ ਉਮੀਦਵਾਰ ਪਰਮਪਾਲ ਕੌਰ ਅੱਜ ਮਾਨਸਾ ਆ ਰਹੇ ਹਨ, ਜਿੰਨ੍ਹਾਂ ਨੂੰ ਇਥੇ ਬੋਲਣ ਨਹੀਂ ਦਿੱਤਾ ਜਾਵੇਗਾ।
- ਭ੍ਰਿਸ਼ਟਾਚਾਰੀ ਖਿਲਾਫ਼ ਐਕਸ਼ਨ: ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ - Action against corruption
- ਨਵੀਂ ਰਿਲੀਜ ਹੋਈ ਪੰਜਾਬੀ ਫਿਲ਼ਮ ਨੇ ਦਿਖਾਇਆ ਸਿਆਸਤ ਦਾ ਕਾਲਾ ਸੱਚ - punjabi movie teshan release
- ਚੋਣਾਂ ਸਬੰਧੀ CM ਮਾਨ ਖੁਦ ਸੰਭਾਲਣਗੇ ਮੋਰਚਾ, ਅੱਜ ਫਤਿਹਗੜ੍ਹ ਸਾਹਿਬ 'ਚ ਕਰਨਗੇ ਜਨ ਸਭਾ ਅਤੇ ਰਾਜਪੁਰਾ 'ਚ ਹੋਵੇਗਾ ਰੋਡ ਸ਼ੋਅ - Lok Sabha Election 2024