ETV Bharat / state

ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਦੀ ਬਣੀ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ, ਜਾਣੋਂ ਕੀ ਹੋਈਆਂ ਗੱਲਾਂ

ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਦੀ ਬਣੀ ਕਮੇਟੀ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੇਸਿੱਟਾ ਰਹੀ ਹੈ। ਪੜ੍ਹੋ ਖ਼ਬਰ...

ਸੁਪਰੀਮ ਕੋਰਟ ਦੀ ਕਮੇਟੀ ਨਾਲ ਮੀਟਿੰਗ ਬੇਸਿੱਟਾ
ਸੁਪਰੀਮ ਕੋਰਟ ਦੀ ਕਮੇਟੀ ਨਾਲ ਮੀਟਿੰਗ ਬੇਸਿੱਟਾ (ETV BHARAT)
author img

By ETV Bharat Punjabi Team

Published : Nov 4, 2024, 10:40 PM IST

ਚੰਡੀਗੜ੍ਹ: ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਲੱਗਭਗ 9 ਮਹੀਨਿਆਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਧਰਨੇ 'ਤੇ ਬੈਠੇ ਹੋਏ ਹਨ। ਇਸ ਦੌਰਾਨ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਬਾਰਡਰ ਤੋਂ ਹਟਾਉਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਲੋਂ ਚੰਡੀਗੜ੍ਹ ਦੇ ਹਰਿਆਣਾ ਨਿਵਾਸ 'ਤੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਸਾਨ ਜਥੇਬੰਦੀਆਂ ਦੇ 12 ਕਿਸਾਨ ਆਗੂ ਪੁੱਜੇ ਹੋਏ ਸਨ। ਜਿੰਨ੍ਹਾਂ ਨੇ ਕਮੇਟੀ ਅੱਗੇ ਆਪਣੀਆਂ 13 ਮੰਗਾਂ ਰੱਖੀਆਂ। ਹਾਲਾਂਕਿ ਸਰਹੱਦ ਖੋਲ੍ਹਣ ਨੂੰ ਲੈ ਕੇ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ।

ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਕਿਸਾਨ ਆਗੂ (ETV BHARAT)

ਸੁਪਰੀਮ ਕੋਰਟ ਦੀ ਕਮੇਟੀ ਵਲੋਂ ਕਿਸਾਨਾਂ ਨਾਲ ਮੀਟਿੰਗ

ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨਾਲ ਮੀਟਿੰਗ ਕਰਨ ਲਈ SKM ਗੈਰ-ਸਿਆਸੀ ਦਾ ਵਫ਼ਦ ਹੀ ਹਰਿਆਣਾ ਨਿਵਾਸ ਪਹੁੰਚਿਆ ਸੀ। ਇਸ ਮੀਟਿੰਗ 'ਚ ਖਾਸ ਗੱਲ ਇਹ ਰਹੀ ਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਨਹੀਂ ਪੁੱਜੇ। ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖ਼ਰਾਬ ਹੈ ਜਦੋਂਕਿ ਪੰਧੇਰ ਜਥੇਬੰਦੀ ਦੇ ਸਾਡੇ ਨਾਲੋਂ ਵੱਖਰੇ ਵਿਚਾਰ ਹਨ।

ਮੰਗਾਂ ਮੰਨਣ ਤੱਕ ਸੰਘਰਸ਼ ਰਹੇਗਾ ਜਾਰੀ

ਕਾਬਿਲੇਗੌਰ ਹੈ ਕਿ ਸਪਰੀਮ ਕੋਰਟੀ ਵਲੋਂ ਬਣਾਈ ਕਮੇਟੀ ਨਾਲ ਕਿਸਾਨ ਵਫ਼ਦ ਦੀ ਮੀਟਿੰਗ ਕਰੀਬ ਡੇਢ ਘੰਟੇ ਤੱਕ ਚੱਲੀ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀਆਂ ਸਬੰਧਤ ਮੰਗਾਂ ਕੇਂਦਰ ਸਰਕਾਰ ਨਾਲ ਸਬੰਧ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਕਮੇਟੀ ਅੱਗੇ 13 ਮੰਗਾਂ ਰੱਖੀਆਂ ਹਨ ਤੇ ਮੰਗਾਂ ਨਾ ਮੰਨੇ ਜਾਣ ਤੱਕ ਮੋਰਚਾ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਐਮਐਸਪੀ ਗਾਰੰਟੀ ਕਾਨੂੰਨ ਸਭ ਤੋਂ ਮਹੱਤਵਪੂਰਨ ਮੰਗ ਹੈ। ਕਮੇਟੀ ਨੇ ਕਿਹਾ ਕਿ ਅਸੀਂ ਹਰ ਚੀਜ਼ ਨੂੰ ਸਕਾਰਾਤਮਕ ਢੰਗ ਨਾਲ ਰੱਖਾਂਗੇ।

ਦਿੱਲੀ ਜਾਣਾ ਚਾਹੁੰਦੇ ਨੇ ਕਿਸਾਨ

ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਆਗਾਮੀ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ’ਤੇ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 13 ਫਰਵਰੀ ਦੀ ਮੀਟਿੰਗ ਵਿੱਚ ਜੋ ਸਟੈਂਡ ਅਸੀ ਲਿਆ ਸੀ, ਉਹ ਅੱਜ ਵੀ ਉਸ ਤਰ੍ਹਾਂ ਹੀ ਬਰਕਰਾਰ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਦਿੱਲੀ ਜਾਣਾ ਚਾਹੁੰਦੇ ਹਾਂ ਤੇ ਸਾਨੂੰ ਜਾਣ ਦਿੱਤਾ ਜਾਵੇ। ਉਨ੍ਹਾਂ ਦਾ ਕਹਿਣਾ ਕਿ ਕਿਸਾਨ ਸਿਰਫ਼ ਹਰਿਆਣਾ ਦੇ ਵਿਚੋਂ ਲੰਘਣਾ ਚਾਹੁੰਦੇ ਹਨ, ਇਸ ਲਈ ਹਰਿਆਣਾ ਸਰਕਾਰ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਨਾ ਰੋਕੇ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਜੋ ਵੀ ਗੱਲ ਹੋਈ ਹੈ, ਉਹ ਦੋਵੇਂ ਮੋਰਚਿਆਂ ਅੱਗੇ ਪੇਸ਼ ਕਰਨਗੇ।

ਮੋਰਚਾ ਪਹਿਲਾਂ ਦੀ ਤਰ੍ਹਾਂ ਰਹੇਗਾ ਜਾਰੀ

ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਕਮੇਟੀ ਨੇ ਸਾਡੀਆਂ ਸਾਰੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਸੁਣਿਆ ਹੈ। ਉਨ੍ਹਾਂ ਕਿਹਾ ਕਿ ਨਵਾਬ ਸਿੰਘ ਖ਼ੁਦ ਕਿਸਾਨ ਪਰਿਵਾਰ ਵਿੱਚੋਂ ਆਉਂਦੇ ਹਨ, ਇਸ ਲਈ ਉਹ ਕਿਸਾਨਾਂ ਦੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਕਿਸਾਨਾਂ ਨੇ ਕਿਹਾ ਕਿ ਸਾਡਾ ਮੋਰਚਾ ਜਿਵੇਂ ਹੁਣ ਹੈ, ਉਸੇ ਤਰ੍ਹਾਂ ਜਾਰੀ ਰਹੇਗਾ। ਇਸ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਇੱਥੇ ਮੀਟਿੰਗ 'ਚ ਜੋ ਕੁਝ ਵੀ ਹੋਇਆ ਹੈ, ਉਸ ਸਬੰਧੀ ਅਸੀਂ ਆਪਣੇ ਮੋਰਚੇ ਵਿੱਚ ਜਾਵਾਂਗੇ ਅਤੇ ਆਪਣੇ ਸਾਥੀਆਂ ਨਾਲ ਵਿਚਾਰ ਚਰਚਾ ਕਰਾਂਗੇ।

ਕਿਸਾਨਾਂ ਨੇ ਨੀ ਸਰਕਾਰ ਨੇ ਬਾਰਡਰ ਕੀਤਾ ਬੰਦ

ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਬਿਨਾਂ ਟਰੈਕਟਰ ਟਰਾਲੀ ਤੋਂ ਦਿੱਲੀ ਜਾਂਦੇ ਹਨ ਤਾਂ ਉਹ ਕਿੱਥੇ ਰਹਿਣਗੇ ਤੇ ਕਿੱਥੇ ਖਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਰਾਮਲੀਲਾ ਮੈਦਾਨ ਅਤੇ ਜੰਤਰ-ਮੰਤਰ ਲਈ ਵੀ ਇਜਾਜ਼ਤ ਮੰਗੀ ਸੀ ਪਰ ਸਰਕਾਰ ਨੇ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਸਰਕਾਰ ਨੇ ਬੰਦ ਕੀਤੇ ਹਨ ਨਾ ਕਿ ਉਨ੍ਹਾਂ ਨੂੰ ਕਿਸਾਨਾਂ ਨੇ ਬੰਦ ਕੀਤਾ ਹੈ। ਅਸੀਂ ਗੱਲਬਾਤ ਲਈ ਆਏ ਸੀ ਕਿਉਂਕਿ ਆਮ ਲੋਕਾਂ ਨੂੰ ਇਹ ਮਹਿਸੂਸ ਨਾ ਹੋਵੇ ਕਿ ਕਿਸਾਨ ਗੱਲ ਨਹੀਂ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਦੇ ਹਾਲਾਤ ਮੌਜੂਦਾ ਸਮੇਂ 'ਚ ਸਾਰੇ ਦੇਸ਼ 'ਚ ਹੀ ਬਦ ਤੋਂ ਬਦਤਰ ਹੋ ਚੁੱਕੇ ਹਨ।

ਮੀਟਿੰਗ ਵਿੱਚ ਇਹ ਕਿਸਾਨ ਆਗੂ ਰਹੇ ਹਾਜ਼ਰ

  1. ਗੁਰਿੰਦਰ ਸਿੰਘ ਭੰਗੂ, ਪ੍ਰਧਾਨ, ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ
  2. ਲਖਵਿੰਦਰ ਸਿੰਘ ਔਲਖ, ਪ੍ਰਧਾਨ, ਬੀ.ਕੇ.ਈ. ਹਰਿਆਣਾ
  3. ਗੁਣਵੰਤ ਸਿੰਘ ਪੰਜਾਵਾ, ਜਨਰਲ ਸਕੱਤਰ,ਬੀਕੇਯੂ ਖੋਸਾ
  4. ਸੁਖਪਾਲ ਸਿੰਘ ਸਹੋਤਾ, ਪ੍ਰਧਾਨ, ਕਿਸਾਨ ਗੰਨਾ ਸੰਘਰਸ਼ ਕਮੇਟੀ
  5. ਸੰਦੀਪ ਸਿੰਘ ਸਿੱਧੂ, ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਏਕਤਾ
  6. ਬਚਿੱਤਰ ਸਿੰਘ, ਪ੍ਰਧਾਨ, ਕਿਸਾਨ ਨੌਜਵਾਨ ਸੰਘਰਸ਼ ਕਮੇਟੀ
  7. ਗੁਰਸਾਹਿਬ ਸਿੰਘ ਚਾਟੀਵਿੰਡ, ਪ੍ਰਧਾਨ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ
  8. ਸੁਖਜੀਤ ਸਿੰਘ ਹਰਦੋ ਝਾਂਡੇ, ਪ੍ਰਧਾਨ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ
  9. ਹਰਸੁਲਿੰਦਰ ਸਿੰਘ ਢਿੱਲੋਂ, ਪ੍ਰਧਾਨ, ਦੋਆਬਾ ਕਿਸਾਨ ਭਲਾਈ ਕਮੇਟੀ
  10. ਸ਼ਮਸ਼ੇਰ ਸਿੰਘ ਅਠਵਾਲ, ਪ੍ਰਧਾਨ, ਕਿਸਾਨ ਯੂਥ ਵਿੰਗ
  11. ਰਜਿੰਦਰ ਸਿੰਘ ਚਾਹਲ, ਪ੍ਰਧਾਨ ਬੀਕੇਯੂ ਖੇਤੀ ਬਚਾਓ
  12. ਗੁਰਦਾਸ ਸਿੰਘ ਕਾਲਾਂਵਾਲੀ, ਪ੍ਰਧਾਨ, ਬੀਕੇਯੂ ਕਾਲਾਂਵਾਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.