ਮਾਨਸਾ: ਪਿਛਲੇ ਦਿਨੀਂ ਚੰਡੀਗੜ੍ਹ ਏਅਰਪੋਰਟ ਉੱਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਚੁਣੀ ਗਈ ਅਦਾਕਾਰਾ ਕੰਗਨਾ ਰਣੌਤ ਦੇ ਸੀਆਈਐਸਐਫ ਦੀ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰੇ ਜਾਣ ਉੱਤੇ ਉਸਦੇ ਖਿਲਾਫ ਮਾਮਲਾ ਦਰਜ ਕੀਤੇ ਜਾਣ ਦੇ ਵਿਰੋਧ ਵਿੱਚ ਹੁਣ ਕਿਸਾਨ ਜਥੇਬੰਦੀਆਂ ਵੀ ਆ ਗਈਆਂ ਨੇ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜੇਕਰ ਕੁਲਵਿੰਦਰ ਕੌਰ ਉੱਤੇ ਦਰਜ ਕੀਤਾ ਗਿਆ ਪਰਚਾ ਰੱਦ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕੀਤੇ ਜਾਣਗੇ।
ਕੰਗਣਾ ਰਣੌਤ ਦੇ ਖਿਲਾਫ ਗੁੱਸਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਗਾਂ ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਹੈ ਕਿ ਦਿੱਲੀ ਵਿਖੇ ਕਿਸਾਨ ਅੰਦੋਲਨ ਦੇ ਦੌਰਾਨ ਔਰਤਾਂ ਨੂੰ ਸੌ ਸੌ ਰੁਪਏ ਦਿਹਾੜੀ ਉੱਤੇ ਲਿਆ ਕੇ ਬਿਠਾਉਣ ਵਾਲੇ ਬਿਆਨ ਨੂੰ ਲੈਕੇ ਦੇਸ਼ ਭਰ ਦੇ ਲੋਕਾਂ ਵਿੱਚ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਗੁੱਸਾ ਸੀ ਅਤੇ ਉਸੇ ਗੁੱਸੇ ਦੇ ਤਹਿਤ ਹੀ ਚੰਡੀਗੜ੍ਹ ਏਅਰਪੋਰਟ ਉੱਤੇ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਆਪਣਾ ਗੁੱਸਾ ਜਾਹਿਰ ਕੀਤਾ ਗਿਆ ਹੈ।
- ਮੋਗਾ 'ਚ ਘਰ ਵਿੱਚ ਸੁੱਤੇ ਪਏ ਪਰਿਵਾਰ 'ਤੇ ਚੜਿਆ ਟ੍ਰੈਕਟਰ, ਔਰਤ ਦੀ ਹੋਈ ਮੌਤ - women died in moga
- ਦਿਨ ਚੜਦੇ ਹੀ ਬਠਿੰਡਾ ਪੁਲਿਸ ਵੱਲੋਂ ਵੱਡਾ ਐਕਸ਼ਨ, ਸ਼ੱਕੀ ਥਾਵਾਂ ਉੱਤੇ ਕੀਤੀ ਛਾਪੇਮਾਰੀ - BATHINDA POLICE A BIG ACTION
- ਕਿਸਾਨ ਵਪਾਰੀ ਵਿਵਾਦ: ਕਿਸਾਨ ਯੂਨੀਅਨ ਨੇ ਇਮੀਗ੍ਰੇਸ਼ਨ ਏਜੰਟ ਤੋਂ ਵਾਪਸ ਕਰਵਾਏ ਸਾਢੇ 17 ਲੱਖ, ਪੀੜਤ ਪਰਿਵਾਰ ਨੇ ਕੀਤਾ ਧੰਨਵਾਦ - immigration agent frod
ਪਰਚਾ ਰੱਦ ਨਾ ਹੋਇਆ ਤਾਂ ਕਰਾਂਗੇ ਐਕਸ਼ਨ: ਹੁਣ ਪਤਾ ਲੱਗਿਆ ਹੈ ਕਿ ਕੁਲਵਿੰਦਰ ਕੌਰ ਉੱਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਕੁਲਵਿੰਦਰ ਕੌਰ ਦਾ ਪਰਿਵਾਰ ਵੀ ਕਿਸਾਨ ਜਥੇਬੰਦੀ ਦੇ ਨਾਲ ਜੁੜਿਆ ਹੋਇਆ ਹੈ। ਇਸ ਲਈ ਕਰਮਜੀਤ ਕੌਰ ਦੇ ਮਨ ਵਿੱਚ ਵੀ ਗੁੱਸਾ ਸੀ ਪਰ ਉਸ ਉੱਤੇ ਦਰਜ ਕੀਤਾ ਗਿਆ ਮਾਮਲਾ ਜੇਕਰ ਜਲਦ ਹੀ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਖਿਲਾਫ ਅੰਦੋਲਨ ਕਰਨ ਦੇ ਲਈ ਮਜਬੂਰ ਹੋਣਗੀਆਂ। ਉਹਨਾਂ ਕਿਹਾ ਕਿ ਅਜਿਹੇ ਬਿਆਨ ਦੇਣ ਵਾਲੇ ਲੋਕਾਂ ਉੱਤੇ ਮਾਮਲੇ ਦਰਜ ਨਹੀਂ ਕੀਤੇ ਜਾਂਦੇ। ਜੇਕਰ ਕੋਈ ਕਿਸਾਨ ਮਜ਼ਦੂਰ ਆਪਣਾ ਗੁੱਸਾ ਜਾਹਿਰ ਕਰਦਾ ਹੈ ਤਾਂ ਉਸ ਉੱਤੇ ਝੱਟ ਪਰਚਾ ਦੇ ਦਿੱਤਾ ਜਾਂਦਾ ਹੈ।