ਅੰਮ੍ਰਿਤਸਰ,ਮਾਨਸਾ,ਬਠਿੰਡਾ,ਅਮਲੋਹ, ਤਰਨ ਤਾਰਨ : ਅੱਜ ਦੇਸ਼ ਭਰ ਵਿੱਚ 78 ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਦੂਜੇ ਪਾਸੇ ਹੱਕੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਅਟਾਰੀ-ਵਾਹਘਾ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੈਂਕੜੇ ਟਰੈਕਟਰਾਂ ਦੇ ਨਾਲ ਕਿਸਾਨਾਂ ਵੱਲੋਂ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਅਟਾਰੀ ਬਾਰਡਰ ਤੋਂ ਸ਼ੁਰੂ ਹੋਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਜਾਕੇ ਸਮਾਪਤ ਹੋਇਆ। ਕਿਸਾਨਾਂ ਨੇ ਕਿਹਾ ਕਿ ਦੇਸ਼ ਜਰੂਰ ਆਜ਼ਾਦ ਹੋ ਗਿਆ ਪਰ ਉਹ ਆਜ਼ਾਦ ਨਹੀਂ ਹੋਏ। ਅਸੀਂ ਅੱਜ ਵੀ ਇਹਨਾਂ ਸਰਕਾਰਾਂ ਦੇ ਗੁਲਾਮ ਹਾਂ ਇਸ ਲਈ ਹੀ ਸਾਨੂੰ ਸੰਘਰਸ਼ ਦੇ ਰਾਹ ਉਤਰਨਾ ਪਿਆ ਹੈ।
ਅਮਲੋਹ: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿੱਚ ਵੀ ਵੱਡੀ ਗਿਣਤੀ ਅੰਦਰ ਕਿਸਾਨਾਂ ਦੇ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀ ਜਾਂਦੀਆਂ ਉਹਨਾਂ ਦੇ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਅੱਜ ਗੈਰ ਰਾਜਨੀਤਿਕ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਜਿਸ ਦੇ ਵਿੱਚ ਸੈਂਕੜਿਆਂ ਦੀ ਗਿਣਤੀ ਟਰੈਕਟਰ ਲੈ ਕੇ ਕਿਸਾਨ ਪਹੁੰਚੇ ਹਨ।
ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨਾਂ ਨੇ ਆਪਣੇ ਟਰੈਕਟਰ ਸ਼ਿੰਗਾਰ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਿਆ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਮੁੱਢ ਤੋਂ ਹੀ ਕੇਂਦਰ ਸਰਕਾਰ ਨੇ ਮਤਰੇਆ ਸਲੂਕ ਕੀਤਾ ਹੈ ਅਤੇ ਹੁਣ ਧੱਕੇ ਨਾਲੇ ਅੰਦਰਖਾਤੇ ਕਾਲੇ ਕਾਨੂੰਨ ਨੂੰ ਉਨ੍ਹਾਂ ਉੱਤੇ ਥੋਪਿਆ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਡਟ ਕੇ ਵਿਰੋਧ ਕੀਤਾ ਹੈ ਅਤੇ ਅੱਗੇ ਕਰਦੇ ਰਹਿਣਗੇ।
ਬਠਿੰਡਾ: ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ। ਬਠਿੰਡਾ ਵਿਖੇ ਵੀ ਸੈਂਕੜੇ ਕਿਸਾਨਾਂ ਨੇ ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋ ਕੇ ਬਠਿੰਡਾ ਵਿੱਚ ਟਰੈਕਟਰ ਮਾਰਚ ਕੀਤਾ ਅਤੇ ਸਰਕਾਰ ਨੂੰ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਉਠਾਈ। ਬੇਸ਼ੱਕ ਤੇਜ ਬਾਰਿਸ਼ ਹੋ ਰਹੀ ਸੀ ਪਰ ਤੇਜ ਬਾਰਿਸ਼ ਦੇ ਬਾਵਜੂਦ ਕਿਸਾਨ ਆਪਣੇ ਟਰੈਕਟਰ ਲੈ ਕੇ ਬਠਿੰਡਾ ਪੁੱਜ ਰਹੇ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਲਗਾਤਾਰ ਉਹਨਾਂ ਵੱਲੋਂ ਸਰਕਾਰ ਨੂੰ ਆਪਣੀਆਂ ਮੰਗਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਪਰ ਸਰਕਾਰ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਹਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇ।
ਮਾਨਸਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕੀਤਾ ਗਿਆ। ਕਿਸਾਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਸਨ ਉਹਨਾਂ ਨੂੰ ਲਾਗੂ ਨਹੀਂ ਕੀਤਾ ਗਿਆ ਜਿਸ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕਰਕੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਮਾਨਸਾ ਜ਼ਿਲ੍ਹੇ ਦੇ ਸਬ ਡੀਵਿਜ਼ਨ ਸਰਦੂਲਗੜ੍ਹ ਬੁਢਲਾਡਾ ਅਤੇ ਮਾਨਸਾ ਸ਼ਹਿਰ ਦੀਆਂ ਗਲੀਆਂ ਦੇ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕਰਕੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਨੇਤਾ ਵੱਡੇ ਵੱਡੇ ਵਾਅਦੇ ਕਰਦੇ ਹਨ ਅਤੇ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਝੂਠੇ ਦਮਗਜ਼ੇ ਮਾਰੇ ਜਾਂਦੇ ਹਨ ਪਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਉੱਤੇ ਰੁਲ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਹੋਣਗੇ।
- ਪੰਜਾਬ ਸੀਐਮ ਮਾਨ ਨੇ ਜਲੰਧਰ 'ਚ ਲਹਿਰਾਇਆ ਤਿਰੰਗਾ, ਇਸ ਵਿਭਾਗ 'ਚ ਹੋਰ ਭਰਤੀਆਂ ਕਰਨ ਦਾ ਐਲ਼ਾਨ - 78th Independence Day - 78th Independence Day
- ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲਹਿਰਾਇਆ ਤਿਰੰਗਾ, ਕਿਹਾ- ਫ੍ਰੀਡਮ ਫਾਈਟਰਾਂ ਦੇ ਪਰਿਵਾਰਾਂ ਦਾ ਰੱਖਿਆ ਜਾਵੇਗਾ ਧਿਆਨ - Jimpa hoisted the tricolor
- ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਇੱਥੇ ਲਹਿਰਾਇਆ ਤਿਰੰਗਾ; ਗਿਣਵਾਏ ਸਰਕਾਰ ਦੇ ਕੰਮ, ਕਿਹਾ - ਸਿੱਖਿਆ ਖੇਤਰ 'ਚ ਲਗਾਤਾਰ ਕਰ ਰਹੇ ਕੰਮ - Independence Day 2024