ETV Bharat / state

ਅੱਜ ਸ਼ੰਭੁ ਬਾਰਡਰ 'ਤੇ ਕਿਸਾਨ ਕਰਨ ਜਾ ਰਹੇ ਵੱਡਾ ਐਲਾਨ, ਪੰਧੇਰ ਨੇ ਕਿਹਾ- ਪੰਜਾਬ ਤੇ ਕੇਂਦਰ ਦੀ ਸਿਆਸਤ 'ਚ ਆ ਜਾਣਾ ਭੂਚਾਲ

ਕਿਸਾਨ ਅੰਦੋਲਨ 2 ਪੰਜਾਬ ਹਰਿਆਣਾ ਦੇ ਬਾਰਡਰਾਂ 'ਤੇ ਚੱਲ ਰਿਹਾ ਹੈ। ਇਸ ਵਿਚਾਲੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਦੁਪਹਿਰ ਤਿੰਨ ਵਜੇ ਕਿਸਾਨ ਜਥੇਬੰਦੀਆਂ ਵਲੋਂ ਸ਼ੰਭੂ ਬਾਰਡਰ 'ਤੇ ਵੱਡਾ ਐਲਾਨ ਕੀਤਾ ਜਾਵੇਗਾ।

ਕਿਸਾਨਾਂ ਵਲੋਂ ਵੱਡੇ ਐਕਸ਼ਨ ਦੀ ਤਿਆਰੀ
ਕਿਸਾਨਾਂ ਵਲੋਂ ਵੱਡੇ ਐਕਸ਼ਨ ਦੀ ਤਿਆਰੀ
author img

By ETV Bharat Punjabi Team

Published : Mar 13, 2024, 1:38 PM IST

ਕਿਸਾਨਾਂ ਵਲੋਂ ਵੱਡੇ ਐਕਸ਼ਨ ਦੀ ਤਿਆਰੀ

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈਕੇ ਦਿੱਲੀ ਜਾਣ ਲਈ ਵਜਿੱਦ ਹੈ, ਜਿਸ ਦੇ ਚੱਲਦੇ ਉਹ ਪੰਜਾਬ ਹਰਿਆਣਾ ਦੇ ਬਾਰਡਰਾਂ 'ਤੇ ਅੱਗੇ ਵੱਧਣ ਲਈ ਮੋਰਚਾ ਲਾਈ ਬੈਠੇ ਹਨ। ਇਸ ਦੇ ਚੱਲਦੇ ਅੱਜ ਭਾਵ 13 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 30ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਦੇ ਨਾਲ ਹੀ ਡੱਬਵਾਲੀ ਸਰਹੱਦ 'ਤੇ ਡਟੇ ਹੋਏ ਹਨ। ਇਸ ਸਭ ਦੇ ਵਿਚਾਲੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਅੱਜ ਦੁਪਹਿਰ ਬਾਅਦ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕਰਨ ਦੀ ਗੱਲ ਆਖੀ ਹੈ।

ਕਿਸਾਨ ਕਰਨਗੇ ਵੱਡਾ ਐਲਾਨ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਕਿ ਗੈਰ-ਸਿਆਸੀ ਅਤੇ ਕਿਸਾਨ-ਮਜ਼ਦੂਰ ਮੋਰਚਾ ਹੈ, ਉਸ ਵੱਲੋਂ ਵੱਡਾ ਐਲਾਨ ਕੀਤਾ ਜਾਵੇਗਾ। ਇਸ ਐਲਾਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਦੀ ਸਿਆਸਤ ਗਰਮਾ ਜਾਵੇਗੀ ਅਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਮਜਬੂਰ ਹੋ ਜਾਵੇਗੀ। ਪੰਧੇਰ ਨੇ ਦੱਸਿਆ ਕਿ ਦੁਪਹਿਰ 3 ਵਜੇ ਤੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ, ਜਿਸ ਲਈ ਉਨ੍ਹਾਂ ਸਾਰੇ ਮੀਡੀਆ ਕਰਮੀਆਂ ਨੂੰ ਇਸ ਪ੍ਰੈਸ ਕਾਨਫਰੰਸ 'ਚ ਪੁੱਜਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਫੰਧੇਰ ਨੇ ਕਿਹਾ ਕਿ ਸਰਕਾਰ ਪੰਜਾਬ ਦਾ ਆਰਥਿਕ ਨੁਕਸਾਨ ਕਰ ਰਹੀ ਹੈ। ਵਪਾਰੀ ਵਰਗ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।

ਆਪਸੀ ਭਾਈਚਾਰੇ ਨੂੰ ਤੋੜਨਾ ਚਾਹੁੰਦੀ ਭਾਜਪਾ: ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਖੁੱਲ੍ਹੀ ਜੇਲ੍ਹ ਬਣਾ ਦਿੱਤਾ ਗਿਆ ਹੈ। ਦਿੱਲੀ ਦੇ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ 400 ਤੋਂ ਪਾਰ ਦਾ ਨਾਅਰਾ ਦੇ ਰਹੀ ਹੈ। ਕੇਂਦਰ ਸਰਕਾਰ ਨੇ CAA ਲਾਗੂ ਕਰ ਦਿੱਤਾ ਹੈ। ਸਰਕਾਰ ਚਾਹੁੰਦੀ ਹੈ ਕਿ ਹਿੰਦੂ-ਮੁਸਲਿਮ ਅਤੇ ਹਿੰਦੂ-ਸਿੱਖ ਆਪਸ ਵਿੱਚ ਲੜਨ, ਪਰ ਉਨ੍ਹਾਂ ਦੀ ਕੋਈ ਸੁਣਨ ਵਾਲਾ ਨਹੀਂ ਹੈ। ਪੰਧੇਰ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨਾ ਹੋਵੇਗਾ। ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।

ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਰਹੇਗਾ ਜਾਰੀ: ਕਾਬਿਲੇਗੌਰ ਹੈ ਕਿ ਕਿਸਾਨ ਅੰਦੋਲਨ ਵਿੱਚ ਹੁਣ ਤੱਕ 9 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਸਰਕਾਰ ਨਾਲ ਹੁਣ ਤੱਕ ਚਾਰ ਦੌਰ ਦੀ ਗੱਲਬਾਤ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਅੰਦੋਲਨ ਕਰਦੇ ਰਹਿਣਗੇ।

ਭਲਕੇ ਕਿਸਾਨਾਂ ਦੀ ਦਿੱਲੀ 'ਚ ਮਹਾਂਪੰਚਾਇਤ: ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਂਪੰਚਾਇਤ ਦਾ ਆਯੋਜਨ ਕੀਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੀ ਸ਼ਿਰਕਤ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.