ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਹੱਦਾਂ ਉੱਤੇ ਡਟੇ ਹੋਏ ਹਨ। ਅੱਜ ਪੰਜਾਬ ਦੇ ਕਲਾਕਾਰ ਕਿਸਾਨਾਂ ਦਾ ਸਮਰਥਨ ਕਰਨ ਲਈ ਸਰਹੱਦ 'ਤੇ ਪਹੁੰਚਣਗੇ। ਪੰਜਾਬੀ ਕਲਾਕਾਰਾਂ ਨੇ ਪਿਛਲੀ ਕਿਸਾਨ ਲਹਿਰ ਨੂੰ ਬਹੁਤ ਬਲ ਦਿੱਤਾ ਸੀ ਅਤੇ ਨੌਜਵਾਨਾਂ ਨੂੰ ਜੋੜਨ ਦਾ ਕੰਮ ਕੀਤਾ ਸੀ। ਦੱਸ ਦਈਏ ਕਿ ਸਥਿਤੀ ਤਣਾਅ ਪੂਰਨ ਦੇਖ ਫਿਲਹਾਲ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ ਮੁਅੱਤਲ ਕਰ ਦਿੱਤਾ ਹੈ।
ਡੱਬਵਾਲੀ ਬਾਰਡਰ 'ਤੇ ਧਰਨਾ ਲਗਾਉਣਗੇ ਕਿਸਾਨ: ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਹੁਣ ਸ਼ੰਭੂ-ਖਨੌਰੀ ਸਰਹੱਦ ਦੇ ਨਾਲ-ਨਾਲ ਡੱਬਵਾਲੀ ਸਰਹੱਦ ’ਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਇਸ ਦੌਰਾਨ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਇੱਕ ਮੰਚ ’ਤੇ ਇਕੱਠੇ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 3 ਮਾਰਚ ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਤੋਂ ਬਾਅਦ ਹੀ ਅਗਲੇ ਰਣਨੀਤੀ ਬਾਰੇ ਖੁਲਾਸਾ ਕੀਤਾ ਜਾਵੇਗਾ।
3 ਮਾਰਚ ਤੋਂ ਬਾਅਦ ਅਗਲੀ ਰਣਨੀਤੀ ਦਾ ਕੀਤਾ ਜਾਵੇਗਾ ਐਲਾਨ: ਕਿਸਾਨ ਆਗੂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਦੱਸਿਆ ਸੀ ਕਿ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 3 ਮਾਰਚ ਨੂੰ ਕੀਤੀ ਜਾਵੇਗੀ। ਜਿਸ ਤੋਂ ਬਾਅਦ ਹੀ ਅੱਗੇ ਵਧਣ ਦਾ ਫੈਸਲਾ ਲਿਆ ਜਾਵੇਗਾ। ਸ਼ੁਭਕਰਨ ਦਾ ਅੰਤਿਮ ਸਸਕਾਰ 29 ਫਰਵਰੀ ਕੀਤਾ ਗਿਆ ਸੀ। 21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਮੁਲਤਵੀ ਕਰ ਦਿੱਤਾ ਸੀ।
ਕਿਸਾਨ ਜਥੇਬੰਦੀਆਂ ਦੇ ਇੱਕਜੁੱਟ ਹੋਣ ਦੀ ਸੰਭਾਵਨਾ: ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਇੱਕ ਮੰਚ 'ਤੇ ਇਕੱਠੇ ਹੋਣ ਦੀ ਸੰਭਾਵਨਾ ਹੈ। ਕਿਉਂਕਿ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ 6 ਮੈਂਬਰੀ ਤਾਲਮੇਲ ਕਮੇਟੀ ਨੇ ਦਿੱਲੀ ਵੱਲ ਮਾਰਚ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਨਾਲ ਤਾਲਮੇਲ ਕਰਨਾ ਸ਼ੁਰੂ ਕਰ ਦਿੱਤਾ।
- ਪੰਜਾਬੀ ਅਦਾਕਾਰ ਯੋਗਰਾਜ ਸਿੰਘ ਨੂੰ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਲਾਏ ਰਗੜੇ, ਕਿਹਾ- ਫਿਲਮਾਂ ਦੇ ਡਾਇਲੋਗ ਮਾਰਨ ਨਾਲ ਮੰਗਾਂ ਨਹੀਂ ਮੰਨਦੀ ਸਰਕਾਰ
- ਮੌਸਮ ਵਿੱਚ ਆਈ ਤਬਦੀਲੀ ਤੋਂ ਬਾਅਦ ਪਸ਼ੂਆਂ ਉੱਤੇ ਲੰਪੀ ਸਕਿੰਨ ਬਿਮਾਰੀ ਦਾ ਖਤਰਾ, ਪਸ਼ੂ ਪਾਲਣ ਵਿਭਾਗ ਨੇ ਵਿੱਢੀ ਤਿਆਰੀ
- ਘਰ ਦੇ ਬਾਹਰ ਖੇਡ ਰਹੀ ਲੜਕੀ 'ਤੇ ਪਿਟਬੁੱਲ ਕੁੱਤੇ ਨੇ ਕੀਤਾ ਹਮਲਾ, ਕੁੱਤੇ ਦੇ ਮਾਲਕ ਖਿਲਾਫ ਮਾਮਲਾ ਦਰਜ