ਬਰਨਾਲਾ: ਜ਼ਿਲ੍ਹਾ ਬਰਨਾਲਾ ਵਿਖੇ ਚੋਣ ਪ੍ਰਚਾਰ ਕਰਨ ਪੁੱਜੇ ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰ ਅਰਵਿੰਦ ਖੰਨਾ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ। ਅਰਵਿੰਦ ਖੰਨਾ ਬਰਨਾਲਾ ਜਿਲ੍ਹੇ ਦੇ ਹਲਕਾ ਭਦੌੜ ਦੇ ਪਿੰਡ ਕਾਲੇਕੇ, ਧੂਰਕੋਟ ਅਤੇ ਰੂੜੇਕੇ ਵਿਖੇ ਪੁੱਜੇ ਸਨ। ਜਿਸ ਦੀ ਭਿਣਕ ਪੈਂਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ। ਜਿਹਨਾ ਵਲੋਂ ਭਾਜਪਾ ਦੇ ਚੋਣ ਮੀਟਿੰਗ ਸਥਾਨ ਉਪਰ ਪਹੁੰਚ ਕੇ ਵਿਰੋਧ ਕਰਨ ਦੀ ਕੋਸਿਸ਼ ਕੀਤੀ ਗਈ ਪਰ ਵੱਡੀ ਗਿਣਤੀ ਵਿੱਚ ਪੁਲਿਸ ਫ਼ੋਰਸ ਨੇ ਕਿਸਾਨਾਂ ਨੂੰ ਸਮਾਗਮ ਵਾਲੀ ਜਗ੍ਹਾ ਤੋਂ ਦੂਰ ਹੀ ਰੋਕ ਲਿਆ। ਕਿਸਾਨਾਂ ਵਲੋਂ ਭਾਜਪਾ ਅਤੇ ਅਰਵਿੰਦ ਖੰਨਾ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ: ਇਸ ਮੌਕੇ ਕਿਸਾਨ ਆਗੂ ਜਰਨੈਲ ਸਿੰਘ ਬਦਰਾ, ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਦਾ ਅਤੇ ਕ੍ਰਿਸ਼ਨ ਸਿੰਘ ਛੰਨਾ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਅੱਜ ਬਰਨਾਲਾ ਦੇ ਪਿੰਡਾਂ ਵਿੱਚ ਪੁੱਜੇ ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦਾ ਉਹਨਾਂ ਨੇ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾ ਦੀਆਂ ਦਿੱਲੀ ਵਿਖੇ ਮੰਨੀਆਂ ਗਈਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ।
- ਸਿੱਧੂ ਮੂਸੇਵਾਲਾ ਦੇ ਪਿਤਾ ਤੋਂ ਨਿਰਾਸ਼ ਹੋਏ ਸਿਮਰਨਜੀਤ ਮਾਨ, ਕਿਹਾ- ਕਾਂਗਰਸ ਦੀ ਹਮਾਇਤ ਕਰਕੇ ਬਲਕੌਰ ਸਿੰਘ ਨੇ ਕੀਤਾ ਮਨ ਉਦਾਸ - Balkaur Singh disappointed everyone
- ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, CM ਭਗਵੰਤ ਮਾਨ ਸੰਗ ਰੋਡ ਸ਼ੋਅ ਨਾਲ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ - Punjab Kejriwal AAP Campaign
- ਚੋਣਾਂ ਦੇ ਮੱਦੇਨਜ਼ਰ ਹੁਣ ਡੇਰਾ ਬਿਆਸ ਵਿਖੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਸਣੇ ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਲਗਵਾਈ ਹਾਜ਼ਰੀ - Hans Raj Hans met Gurinder Dhillon
ਪੁਲਿਸ ਨੇ ਕਿਸਾਨਾਂ ਨੂੰ ਠੱਲਿਆ: ਯੂਪੀ ਦੇ ਲਖੀਮਪੁਰ ਖੀਰੀ ਮਾਮਲੇ ਦਾ ਇਨਸਾਫ਼ ਨਹੀਂ ਦਿੱਤਾ। ਫ਼ਸਲਾਂ ਉਪਰ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣਾਇਆ ਗਿਆ, ਕਿਸਾਨਾਂ ਉਪਰ ਦਰਜ਼ ਕੇਸ ਵਾਪਸ ਨਹੀਂ ਲਏ ਗਏ, ਬਿਜਲੀ ਬਿੱਲ 2020 ਰੱਦ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ। ਇਹਨਾਂ ਦੇ ਉਮੀਦਵਾਰਾਂ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਅਰਵਿੰਦ ਖੰਨਾ ਨੇੜੇ ਪੁੱਜਣ ਤੋਂ ਭਾਵੇਂ ਪੁਲਿਸ ਨੇ ਉਹਨਾਂ ਨੂੰ ਰੋਕ ਲਿਆ ਹੈ ਪਰ ਉਹ ਆਪਣਾ ਵਿਰੋਧ ਜਾਰੀ ਰੱਖਣਗੇ। ਅਰਵਿੰਦ ਖੰਨਾ ਜਿੱਥੇ ਵੀ ਆਪਣਾ ਚੋਣ ਪ੍ਰਚਾਰ ਕਰਨ ਜਾਵੇਗਾ, ਉਸਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਬਲਾਕ ਪ੍ਰਧਾਨ ਬਲੌਰ ਸਿੰਘ, ਕ੍ਰਿਸ਼ਨ ਸਿੰਘ ਛੰਨਾ, ਨਿਰਪਜੀਤ ਸਿੰਘ ਬਡਬਰ, ਜਰਨੈਲ ਸਿੰਘ ਜਵੰਧਾ, ਬਲਜਿੰਦਰ ਸਿੰਘ, ਜਗਸੀਰ ਸਿੰਘ, ਰਜਿੰਦਰ ਸਿੰਘ, ਬਲਦੇਵ ਸਿੰਘ, ਗੁਰਜੰਟ ਸਿੰਘ, ਰਾਜਬਿੰਦਰ ਕੌਰ, ਸ਼ਿੰਦਰ ਕੌਰ, ਬਲਵਿੰਦਰ ਕੌਰ, ਗੁਰਦੀਪ ਕੌਰ ਆਦਿ ਆਗੂ ਹਾਜਰ ਸਨ।