ETV Bharat / state

ਦਿੱਲੀ ਕੂਚ ਕਰਨ ਲਈ ਤਿਆਰ ਕਿਸਾਨ, ਅੱਜ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਹੋਵੇਗੀ ਮੀਟਿੰਗ

author img

By ETV Bharat Punjabi Team

Published : Feb 12, 2024, 10:55 AM IST

Farmers Protest Update: ਅੱਜ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਹੋਵੇਗੀ ਅਤੇ ਇਹ ਮੀਟਿੰਗ ਹੀ ਤੈਅ ਕਰੇਗੀ ਕਿ ਕਿਸਾਨਾਂ ਦਾ ਦਿੱਲੀ 'ਚ ਧਰਨਾ ਲੱਗੇਗਾ ਜਾਂ ਫਿਰ ਇੱਥੇ ਹੀ ਸ਼ਾਂਤ ਕਰਵਾਇਆ ਜਾਵੇਗਾ। ਫਿਲਹਾਲ ਕਿਸਾਨਾਂ ਨਾਲ ਨਜਿੱਠਣ ਲਈ ਹਰਿਆਣਾ ਦੇ ਬਾਰਡਰ ਸੀਲ ਕੀਤੇ ਜਾ ਰਹੇ ਹਨ।

Farmers will have a meeting with the government this evening
ਕੀ ਮੁੜ ਹੋਵੇਗੀ ਦਿੱਲੀ ਅੰਦੋਲਨ ਦੀ ਸ਼ੁਰੂਆਤ,ਅੱਜ ਸ਼ਾਮ ਨੂੰ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਮੀਟਿੰਗ ਕਰੇਗੀ ਤੈਅ

ਚੰਡੀਗੜ੍ਹ : ਇੱਕ ਪਾਸੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਅੱਗੇ ਵਧ ਰਹੇ ਹਨ। ਤਾਂ ਉਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਵੀ ਸ਼ੰਭੂ ਸਰਹੱਦ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਸਭ ਦੇ ਵਿਚਕਾਰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੂਜੇ ਦੌਰ ਦੀ ਗੱਲਬਾਤ ਲਈ ਸੱਦਾ ਦਿੱਤਾ ਹੈ। ਜਿਸ ਤਹਿਤ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਹੋਵੇਗੀ। ਇਸ ਸਬੰਧੀ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਦੂਜੇ ਦੌਰ ਦੀ ਗੱਲਬਾਤ ਲਈ ਬੁਲਾਇਆ ਗਿਆ ਹੈ।

ਮੀਟਿੰਗ 'ਚ ਸ਼ਾਮਿਲ ਹੋਣਗੇ ਇਹ ਮੰਤਰੀ: ਕੇਂਦਰ ਸਰਕਾਰ ਵੱਲੋਂ ਜਾਰੀ ਇਸ ਪੱਤਰ ਅਨੁਸਾਰ ਕਿਸਾਨਾਂ ਨਾਲ ਇਹ ਮੀਟਿੰਗ ਸੋਮਵਾਰ ਨੂੰ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਪੰਜਾਬ) ਵਿਖੇ ਹੋਵੇਗੀ। ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ,ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਵੀ ਮੌਜੂਦ ਰਹਿਣਗੇ। ਪਹਿਲੇ ਦੌਰ ਦੀ ਗੱਲਬਾਤ ਦੌਰਾਨ ਇਨ੍ਹਾਂ ਤਿੰਨਾਂ ਮੰਤਰੀਆਂ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।

ਦੱਸ ਦੇਈਏ ਕਿ ਬੀਤੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕਿਹਾ ਸੀ ਕਿ ਕੇਂਦਰੀ ਆਗੂਆਂ ਨਾਲ ਉਨ੍ਹਾਂ ਦੀ ਗੱਲਬਾਤ ਸੁਖਾਵੇਂ ਮਾਹੌਲ ਵਿੱਚ ਹੋਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਹ ਮੀਟਿੰਗ 'ਚ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਸੀ ਕਿ ਉਹ ਗੱਲਬਾਤ ਰਾਹੀਂ ਹੀ ਇਸ ਗਤੀਰੋਧ ਨੂੰ ਹੱਲ ਕਰਨਾ ਚਾਹੁੰਦੇ ਹਨ। ਅਜਿਹੇ ਵਿੱਚ ਉਮੀਦ ਕੀਤੀ ਜਾ ਰਹੀ ਹੈ ਕਿ ਕਿਸਾਨ ਆਗੂ ਭਲਕੇ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ ਅਤੇ ਸਰਕਾਰ ਨਾਲ ਉਨ੍ਹਾਂ ਦੀ ਗੱਲਬਾਤ ਅੱਗੇ ਵਧੇਗੀ।

ਸਾਰੀਆਂ ਸਰਹੱਦਾਂ ਸੀਲ : ਇਸ ਤੋਂ ਪਹਿਲਾਂ ਕਿਸਾਨਾਂ ਨੂੰ ਰੋਕਣ ਲਈ ਪੰਜਾਬ-ਹਰਿਆਣਾ ਦੇ ਸ਼ੰਭੂ,ਖਨੌਰੀ ਸਮੇਤ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਅੰਬਾਲਾ ਦੇ ਸ਼ੰਭੂ ਬਾਰਡਰ ਅਤੇ ਫਤਿਹਾਬਾਦ 'ਤੇ ਬੈਰੀਕੇਡ ਅਤੇ ਲੋਹੇ ਦੇ ਕਿੱਲ ਲਗਾਏ ਗਏ ਹਨ। ਕੇਂਦਰ ਨੇ ਅਰਧ ਸੈਨਿਕ ਬਲਾਂ ਦੀਆਂ 64 ਕੰਪਨੀਆਂ ਹਰਿਆਣਾ ਭੇਜੀਆਂ ਹਨ। ਇਨ੍ਹਾਂ ਵਿੱਚ ਬੀਐਸਐਫ ਅਤੇ ਸੀਆਰਪੀਐਫ ਦੇ ਜਵਾਨ ਵੀ ਸ਼ਾਮਲ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.