ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ ਕਰ ਦਿੱਤਾ ਹੈ। ਅੱਜ ਜੱਥੇਬੰਦੀ ਆਗੂਆਂ ਨੂੰ ਮੰਤਰੀ ਵਲੋਂ ਸਵੇਰੇ 9 ਵਜੇ ਮੀਟਿੰਗ ਕਰਨ ਦਾ ਟਾਈਮ ਦੇ ਦਿੱਤਾ ਗਿਆ ਸੀ ਪਰ ਇਸ ਮੀਟਿੰਗ ਨੂੰ ਅਣਗੌਲਿਆਂ ਕਰਕੇ ਮੰਤਰੀ ਚੰਡੀਗੜ੍ਹ ਚਲੇ ਗਏ। ਜਿਸ ਦੇ ਰੋਸ ਵਿੱਚ ਕਿਸਾਨ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਮੋਰਚਾ ਲਗਾ ਦਿੱਤਾ ਗਿਆ ਹੈ। ਕਿਸਾਨ ਜੱਥੇਬੰਦੀ ਸੰਗਰੂਰ ਦੇ ਪਿੰਡ ਜਹਾਂਗੀਰ ਦੇ ਇੱਕ ਕਿਸਾਨ ਦੀ ਜ਼ਮੀਨ ਦੇ ਮਾਮਲੇ ਵਿੱਚ ਜੱਥੇਬੰਦੀ ਸੰਘਰਸ਼ ਕਰ ਰਹੀ ਹੈ ਅਤੇ ਇਸੇ ਮਾਮਲੇ ਉੱਤੇ ਮੰਤਰੀ ਨਾਲ ਸਰਕਾਰ ਨੇ ਟਾਈਮ ਤੈਅ ਕੀਤਾ ਸੀ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਇਹ ਮੋਰਚਾ ਉਦੋਂ ਤੱਕ ਚੱਲੇਗਾ ਜਦੋਂ ਤੱਕ ਪਿੰਡ ਜਹਾਂਗੀਰ ਦੇ ਕਿਸਾਨ ਦੀ ਜ਼ਮੀਨ ਦਾ ਮਸਲਾ ਹੱਲ ਨਹੀਂ ਹੋ ਜਾਂਦਾ।
ਇਸ ਮੌਕੇ ਜੱਥੇਬੰਦੀ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਬੀਤੇ ਕੱਲ੍ਹ 2 ਅਪ੍ਰੈਲ ਨੂੰ ਮੀਤ ਹੇਅਰ ਵੱਲੋਂ ਜੋ ਪਿੰਡ ਜਹਾਂਗੀਰ ਦੇ ਕਿਸਾਨ ਦੇ ਜ਼ਮੀਨ ਮਾਮਲੇ ਸਬੰਧੀ ਅੱਜ ਸਵੇਰੇ 9 ਵਜੇ ਮੀਟਿੰਗ ਕਰਨ ਦਾ ਟਾਈਮ ਦਿੱਤਾ ਗਿਆ ਸੀ ਪਰ ਇਸ ਮੀਟਿੰਗ ਨੂੰ ਅਣਗੌਲਿਆਂ ਕਰਕੇ ਬਿਨ੍ਹਾਂ ਦੱਸੇ ਉਹ ਖੁਦ ਚੰਡੀਗੜ੍ਹ ਚਲਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ 5 ਆਗੂ ਸਵੇਰੇ 9 ਵਜੇ ਪਹੁੰਚ ਗਏ ਪਰ ਇੱਥੇ ਪੁੱਜਣ 'ਤੇ ਮੀਤ ਹੇਅਰ ਘਰ ਨਹੀਂ ਜਵਾਬ ਮਿਲਿਆ। ਉਸ ਦੇ ਰੋਸ ਵਜੋਂ ਅੱਜ ਤੋਂ ਹੀ ਆਪ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਮੋਰਚਾ ਲਗਾ ਦਿੱਤਾ ਗਿਆ ਹੈ। ਇਹ ਮੋਰਚਾ ਉਦੋਂ ਤੱਕ ਚੱਲੇਗਾ, ਜਦੋਂ ਤੱਕ ਪਿੰਡ ਜਹਾਂਗੀਰ ਦੇ ਕਿਸਾਨ ਦੀ ਜ਼ਮੀਨ ਦਾ ਮਸਲਾ ਹੱਲ ਨਹੀਂ ਹੋ ਜਾਂਦਾ। ਉਹਨਾਂ ਕਿਹਾ ਕਿ ਪਿੰਡ ਜਹਾਂਗੀਰ ਦੇ ਕਿਸਾਨ ਗੁਰਚਰਨ ਸਿੰਘ ਦੀ ਜ਼ਮੀਨ ਦਾ ਮਾਮਲਾ ਹੈ। ਜਿਸ ਨੂੰ ਇਨਸਾਫ਼ ਦਿਵਾਉਣ ਲਈ ਜੱਥੇਬੰਦੀ ਸੰਘਰਸ਼ ਕਰ ਰਹੀ ਹੈ।
- ਲੁਧਿਆਣਾ ਪਹੁੰਚੇ ਰਵਨੀਤ ਬਿੱਟੂ ਦਾ ਭਰਵਾਂ ਸਵਾਗਤ, ਬਿੱਟੂ ਨੇ ਕਿਹਾ-ਬਾਕੀ ਪਾਰਟੀਆਂ ਨੂੰ ਨਹੀਂ ਲੱਭ ਰਿਹਾ ਕੋਈ ਉਮੀਦਵਾਰ - Ravneet Bittu welcome in Ludhiana
- ਰਵਨੀਤ ਬਿੱਟੂ ਅਤੇ ਭਾਜਪਾ ਲਈ ਵੱਡੀ ਚੁਣੌਤੀ ਬਣ ਸਕਦੀ ਹੈ ਲੋਕ ਸਭਾ ਸੀਟ ਲੁਧਿਆਣਾ ! ਜਾਣੋ, ਕੀ ਕਹਿੰਦੇ ਨੇ ਸਿਆਸੀ ਸਮੀਕਰਨ - Lok Sabha Seat Ludhiana
- ਡਾਂਸਰ ਦੀ ਸ਼ਿਕਾਇਤ ਤੋਂ ਬਾਅਦ ਸਮਰਾਲਾ ਪੁਲਿਸ ਨੇ ਤਿੰਨ ਮੁਲਜ਼ਮਾਂ 'ਤੇ ਪਰਚਾ ਕੀਤਾ ਦਰਜ, ਪੁਲਿਸ ਮੁਲਾਜ਼ਮ ਵੀ ਸ਼ਾਮਿਲ - Samrala police registered a case
ਆਗੂਆਂ ਨੇ ਸਟੇਜ ਤੋਂ ਐਲਾਨ ਕੀਤਾ ਕਿ ਜਦੋਂ ਤੱਕ ਜਹਾਂਗੀਰ ਦੇ ਕਿਸਾਨ ਗੁਰਚਰਨ ਸਿੰਘ ਦੀ ਜ਼ਮੀਨ ਦਾ ਮਸਲਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਪਿੰਡਾਂ ਵਿੱਚ ਵੀ ਨਹੀਂ ਵੜਨ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸਗੱਠਨ ਸਕੱਤਰ ਸ਼ਿਗਾਰਾ ਸਿੰਘ ਮਾਨ, ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਖਜ਼ਾਨਚੀ ਭਗਤ ਸਿੰਘ, ਬਲੌਰ ਸਿੰਘ, ਕ੍ਰਿਸ਼ਨ ਸਿੰਘ ਛੰਨਾ, ਬਲਦੇਵ ਸਿੰਘ, ਜਰਨੈਲ ਸਿੰਘ, ਰਾਮ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਔਰਤ ਆਗੂ ਬਿੰਦਰਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਲਖਵੀਰ ਕੌਰ ਧਨੌਲਾ ਆਦਿ ਆਗੂ ਹਾਜ਼ਰ ਸਨ।