ETV Bharat / state

ਅਜ਼ਾਦੀ ਦਿਹਾੜੇ ਮੌਕੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਕੱਢਿਆ ਵਿਸ਼ਾਲ ਟਰੈਕਟਰ ਰੋਸ ਮਾਰਚ - tracker march on Independence Day - TRACKER MARCH ON INDEPENDENCE DAY

Farmers tractor march in Moga: ਅੱਜ ਦੇਸ਼ ਭਰ ਵਿੱਚ 78 ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਹੱਕੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ।

STATE LEVEL TRACKER MARCH
TRACKER MARCH ON INDEPENDENCE DAY (ETV Bharat)
author img

By ETV Bharat Punjabi Team

Published : Aug 15, 2024, 7:34 PM IST

Updated : Aug 15, 2024, 7:55 PM IST

TRACKER MARCH ON INDEPENDENCE DAY (ETV Bharat)

ਮੋਗਾ: ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਪਿਛਲੇ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਆਜ਼ਾਦੀ ਦਿਵਸ ਮੌਕੇ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ। ਉੱਥੇ ਹੀ ਅੱਜ ਮੋਗਾ ਜਿਲ੍ਹੇ ਦੇ ਵਿੱਚ ਸਿੰਘਾਵਾਲਾ ਤੋਂ ਵੱਖ-ਵੱਖ ਪਿੰਡਾਂ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਲਵਜੀਤ ਸਿੰਘ ਦੱਦਾਹੂਰ ਦੀ ਅਗਵਾਈ ਵਿੱਚ ਟਰੈਕਟਰ ਮਾਰਚ ਵੱਖ-ਵੱਖ ਪਿੰਡਾਂ ਲਈ ਰਵਾਨਾ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਹਰ ਸੰਭਵ ਕੋਸ਼ਿਸ਼ ਕੀਤੀ ਕਿ ਆਮ ਜਨਤਾ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

'ਸਾਨੂੰ ਸਾਰਿਆਂ ਨੂੰ ਇੱਕ ਜੁੱਟ ਹੋਣ ਦੀ ਅਹਿਮ ਲੋੜ ਹੈ': ਇਸ ਮੌਕੇ ਲਵਜੀਤ ਸਿੰਘ ਦੱਦਾਹੂਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ ਜੋ ਹੁਣ ਦੋ ਨਵੇਂ ਕਾਨੂੰਨ ਲੈ ਕੇ ਆ ਰਹੀ ਹੈ। ਉਹ ਕਾਨੂੰਨ ਸਾਡੇ ਸਾਰਿਆਂ ਲਈ ਬਹੁਤ ਹੀ ਖਤਰਨਾਕ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਇੱਕ ਜੁੱਟ ਹੋ ਕੇ ਕੇਂਦਰ ਦੀ ਸਰਕਾਰ ਖਿਲਾਫ਼ ਡੱਟ ਕੇ ਲੜਾਈ ਲੜਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਸਾਡੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਇਹ ਸਰਕਾਰ ਵੱਲੋਂ ਕਿਸਾਨਾਂ ਦੀ ਇੱਕ ਵੀ ਨਹੀਂ ਸੁਣੀ ਗਈ ਅਤੇ ਕਿਸਾਨਾਂ ਉੱਪਰ ਗੋਲੀਆਂ ਵਰਸਾਈਆਂ ਗਈਆਂ। ਸਾਡੇ ਕਈ ਕਿਸਾਨ ਜਖ਼ਮੀ ਕੀਤੇ ਗਏ, ਅੱਖਾਂ ਤੋਂ ਅੰਨੇ ਕੀਤੇ ਗਏ ਅਤੇ ਇੱਕ ਸਾਡੇ ਸ਼ੁਭ ਕਰਨ ਸਿੰਘ ਕਿਸਾਨ ਦੀ ਸੰਘਰਸ਼ ਦਰਮਿਆਨ ਮੌਤ ਹੋ ਗਈ। ਉਹਨਾਂ ਕਿਹਾ ਕਿ ਇਸ ਮੌਤ ਦੇ ਜਿੰਮੇਵਾਰ ਕੇਂਦਰ ਦੀ ਮੋਦੀ ਸਰਕਾਰ ਹੈ।

ਬਹੁਤ ਸਾਰੇ ਕਿਸਾਨ ਸ਼ੰਭੂ ਬਾਰਡਰ 'ਤੇ ਇਕੱਠੇ ਹੋਏ: 13 ਫਰਵਰੀ ਨੂੰ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋਏ ਸਨ, ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਸ਼ੰਭੂ ਸਰਹੱਦ 'ਤੇ ਰੋਕ ਦਿੱਤਾ। ਕਿਸਾਨ ਉਦੋਂ ਤੋਂ ਉਥੇ ਹੀ ਬੈਠੇ ਹਨ। ਸੁਤੰਤਰਤਾ ਦਿਵਸ ਮੌਕੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ। ਇਸ ਦੌਰਾਨ ਕਈ ਜ਼ਿਲ੍ਹਿਆਂ ਤੋਂ ਕਿਸਾਨ ਵੀ ਆਪਣੇ ਟਰੈਕਟਰਾਂ ਨਾਲ ਪੁੱਜੇ ਹੋਏ ਸਨ। ਇਹ ਮਾਰਚ ਊਚਾ ਦਰ ਬਾਬਾ ਨਾਨਕ ਦਾ ਤੋਂ ਵਾਪਸ ਸ਼ੰਭੂ ਧਰਨੇ ਵਾਲੀ ਥਾਂ ’ਤੇ ਸਮਾਪਤ ਹੋਇਆ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਤਿੰਨ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।

ਇਸੇ ਤਰ੍ਹਾਂ ਹੀ ਸ਼੍ਰੀ ਮੁਕਤਸਰ ਸਾਹਿਬ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਇਹ ਟਰੈਕਟਰ ਮਾਰਚ ਸ਼੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਤੋਂ ਸ਼ੁਰੂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਮਾਪਤ ਹੋਵੇਗਾ, ਜਿੱਥੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜੋ ਬਿੱਲ ਪਾਸ ਕੀਤੇ, ਉਹਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਮੌਕੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਜਦੋਂ ਦਿੱਲੀ ਦੀਆਂ ਬਰੂਹਾਂ ਵੱਲ ਜਾ ਰਹੇ ਸੀ ਤਾਂ ਕੇਂਦਰ ਸਰਕਾਰ ਵੱਲੋਂ ਸਾਨੂੰ ਰੋਕ ਦਿੱਤਾ ਗਿਆ, ਜੋ ਸਰਾਸਰ ਗਲਤ ਹੈ ਕਿਉਂਕਿ ਅਸੀਂ ਵੀ ਦੇਸ਼ ਦੇ ਨਾਗਰਿਕ ਹਾਂ। ਅਸੀਂ ਆਪਣੇ ਹੱਕਾਂ ਲਈ ਹੀ ਜਾ ਰਹੇ ਸੀ ਨਾ ਕਿ ਕੋਈ ਉੱਥੇ ਦੰਗੇ ਕਰਨ ਜਾ ਰਹੇ ਸੀ।

ਕੇਂਦਰ ਸਰਕਾਰ ਵੱਲੋਂ ਜੋ ਇਹ ਵਿਤਕਰਾ ਕੀਤਾ ਗਿਆ, ਉਸ ਦੇ ਖਿਲਾਫ਼ ਅਸੀਂ ਅੱਜ ਟਰੈਕਟਰ ਮਾਰਚ ਕਰ ਰਹੇ ਹਾਂ। ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਾਂ ਕਿਉਂਕਿ ਹੋਰਾਂ ਨੂੰ ਤਾਂ ਰਿਹਾਈ ਮਿਲ ਜਾਂਦੀ ਹੈ ਪਰ ਬੰਦੀ ਸਿੰਘਾਂ ਨੂੰ ਪਤਾ ਨਹੀਂ ਕਿਉਂ ਕੇਂਦਰ ਸਰਕਾਰ ਰਿਹਾਈ ਨਹੀਂ ਦੇ ਰਹੀ। ਕੇਂਦਰ ਸਰਕਾਰ ਸਿਰਫ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ 'ਤੇ ਹੀ ਚੱਲਦੀ ਹੈ।

ਇਸ ਮੌਕੇ ਸਾਡੇ ਪੱਤਰਕਾਰ ਨੇ ਸਵਾਲ ਕੀਤਾ ਕਿ ਤੁਸੀਂ 15 ਅਗਸਤ ਦਾ ਹੀ ਦਿਨ ਕਿਉਂ ਚੁਣਿਆ ਤਾਂ ਉਹਨਾਂ ਕਿਹਾ ਕਿ ਅਸੀਂ ਇਹ ਦਰਸਾਉਂਣਾ ਚਾਹੁੰਦੇ ਹਾਂ ਕਿ ਹਾਲੇ ਵੀ ਆਪਾਂ 15 ਅਗਸਤ ਜਰੂਰ ਮਨਾਉਂਦੇ ਹਾਂ ਪਰ ਹਲੇ ਵੀ ਅਸੀਂ ਆਜ਼ਾਦ ਨਹੀਂ ਹੋਏ। ਉਹਨਾਂ ਕਿਹਾ ਕਿ ਦਿੱਲੀ ਬਾਰਡਰ 'ਤੇ ਜੋ ਕਿਸਾਨ ਸ਼ਹੀਦ ਹੋਏ ਸਨ, ਉਹਨਾਂ ਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਅਸੀਂ ਇਹਨਾਂ ਸਾਰੀਆਂ ਗੱਲਾਂ ਨੂੰ ਲੈ ਕੇ ਅੱਜ ਅਸੀਂ ਪੂਰੇ ਦੇਸ਼ ਦੇ ਵਿੱਚ ਟਰੈਕਟਰ ਮਾਰਚ ਕਰ ਰਹੇ ਹਾਂ। ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀ ਮੰਗਾਂ ਨਾ ਮੰਨੀਆਂ ਤਾਂ ਅਸੀਂ ਸੰਘਰਸ਼ ਕਰਦੇ ਰਹਾਂਗੇ।

Last Updated : Aug 15, 2024, 7:55 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.