ETV Bharat / state

ਗੁਲਾਬੀ ਸੁੰਡੀ ਕਾਰਣ ਬਰਬਾਦ ਹੋ ਰਹੀ ਕਣਕ ਦੀ ਫਸਲ, ਕਿਸਾਨਾਂ ਨੇ ਘੇਰਿਆ ਬਰਨਾਲਾ ਦਾ ਡੀਸੀ ਦਫ਼ਤਰ - SURROUNDED THE DC OFFICE OF BARNALA

ਬਰਨਾਲਾ ਵਿੱਚ ਕਿਸਾਨਾਂ ਨੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਪਰੇਸ਼ਾਨ ਹੋਕੇ ਬਰਨਾਲਾ ਦੇ ਡੀਸੀ ਦਫ਼ਤਰ ਦਾ ਘਿਰਾਓ ਕਰਦਿਆਂ ਆਪਣਾ ਰੋਸ ਜ਼ਾਹਿਰ ਕੀਤਾ ਹੈ।

SURROUNDED THE DC OFFICE OF BARNALA
ਗੁਲਾਬੀ ਸੁੰਡੀ ਕਾਰਣ ਬਰਬਾਦ ਹੋ ਰਹੀ ਕਣਕ ਦੀ ਫਸਲ (ETV BHARAT PUNJAB (ਪੱਤਰਕਾਰ,ਬਰਨਾਲਾ))
author img

By ETV Bharat Punjabi Team

Published : 3 hours ago

ਬਰਨਾਲਾ: ਪੰਜਾਬ ਵਿੱਚ ਕਣਕ ਦੀ ਫ਼ਸਲ ਵੱਡੇ ਪੱਧਰ ਉੱਤੇ ਗੁਲਾਬੀ ਸੁੰਡੀ ਦੇ ਹਮਲੇ ਨਾਲ ਖ਼ਰਾਬ ਹੋ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਬਰਨਾਲਾ ਦੇ ਡੀਸੀ ਦਫ਼ਤਰ ਦਾ ਘਿਰਾਓ ਕਰਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਗੁਲਾਬੀ ਸੁੰਡੀ ਨਾਲ ਬਰਬਾਦ ਹੋ ਰਹੀ ਕਣਕ ਦੀ ਫ਼ਸਲ ਲਈ ਸਰਕਾਰਾਂ ਨੂੰ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਦੱਸਦਿਆਂ 50 ਹਜ਼ਾਰ ਮੁਆਵਜ਼ੇ ਦੀ ਮੰਗ ਕੀਤੀ ਅਤੇ ਕੋਈ ਸੁਣਵਾਈ ਨਾ ਹੋਣ ਉੱਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ।

ਕਿਸਾਨਾਂ ਨੇ ਘੇਰਿਆ ਬਰਨਾਲਾ ਦਾ ਡੀਸੀ ਦਫ਼ਤਰ (ETV BHARAT PUNJAB (ਪੱਤਰਕਾਰ,ਬਰਨਾਲਾ))

ਕਿਸਾਨਾਂ ਦੀ ਕੋਈ ਨਹੀਂ ਲੈ ਰਿਹਾ ਸਾਰ

ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਕਾਦੀਆਂ ਦੇ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਅਤੇ ਹੋਰ ਆਗੂਆਂ ਨੇ ਕਿਹਾ ਕਿ ਅੱਜ ਬਰਨਾਲਾ ਦੇ ਡੀਸੀ ਦਫ਼ਤਰ ਦਾ ਉਹਨਾਂ ਦੀ ਜੱਥੇਬੰਦੀ ਵੱਲੋਂ ਘਿਰਾਓ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਦਾ ਕਾਰਨ ਕਿਸਾਨਾਂ ਦੀ ਬਰਬਾਦ ਹੋ ਰਹੀ ਕਣਕ ਦੀ ਫ਼ਸਲ ਸਬੰਧੀ ਹੈ। ਉਹਨਾਂ ਕਿਹਾ ਕਿ ਕਣਕ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਬਰਬਾਦ ਹੋ ਰਹੀ ਹੈ ਪਰ ਪ੍ਰਸ਼ਾਸਨ ਜਾਂ ਸਰਕਾਰ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੀ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਰਕਾਰ ਅਤੇ ਪ੍ਰਸ਼ਾਸਨ ਨੇ ਅੱਗ ਨਹੀਂ ਲਗਾਉਣ ਦਿੱਤੀ। ਉਸ ਸਮੇਂ ਅਧਿਕਾਰੀ ਖੇਤਾਂ ਵਿੱਚ ਪੁਲਿਸ ਨੂੰ ਨਾਲ ਲੈ ਕੇ ਕਿਸਾਨਾਂ ਨੂੰ ਅੱਗ ਲਾਉਣ ਤੋਂ ਰੋਕ ਰਹੇ ਸਨ।

ਕੀਤੀ ਮੁਆਵਜ਼ੇ ਦੀ ਮੰਗ

ਹੁਣ ਜਦੋਂ ਕਿਸਾਨਾਂ ਨੇ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਤਾਂ ਉਹਨਾਂ ਦੀ ਫ਼ਸਲ ਗੁਲਾਬੀ ਸੁੰਡੀ ਦੀ ਮਾਰ ਹੇਠ ਆ ਗਈ ਹੈ। ਬਰਨਾਲਾ ਜ਼ਿਲ੍ਹੇ ਵਿੱਚ ਹਜ਼ਾਰਾਂ ਏਕੜ ਫਸਲ ਗੁਲਾਬੀ ਸੁੰਡੀ ਕਾਰਨ ਬਰਬਾਦ ਹੋ ਰਹੀ ਹੈ। ਹੁਣ ਕਿਸਾਨ ਮਜਬੂਰੀ ਵਿੱਚ ਆਪਣੀ ਕਣਕ ਦੀ ਫ਼ਸਲ ਨੂੰ ਵਾਹ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਨਾਮ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਸਰਕਾਰ ਤੋਂ ਕਣਕ ਦੀ ਬਰਬਾਦ ਹੋਈ ਫ਼ਸਲ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਜੇਕਰ ਸਰਕਾਰ ਨੇ ਹੁਣ ਵੀ ਗਿਰਦਾਵਰੀ ਕਰਵਾ ਕੇ ਕੋਈ ਮੁਆਵਜ਼ਾ ਨਾ ਦਿੱਤਾ ਤਾਂ ਉਹ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਪੱਕਾ ਮੋਰਚਾ ਲਗਾ ਕੇ ਬੈਠਣਗੇ। ਉਹਨਾਂ ਕਿਹਾ ਕਿ ਇਹ ਮਾਮਲਾ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਲਿਜਾ ਕੇ ਸੂਬਾ ਪੱਧਰ ਉੱਤੇ ਵੀ ਚੁੱਕਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.