ETV Bharat / state

ਡੱਲੇਵਾਲ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ, ਜਾਣੋ 14 ਫਰਵਰੀ ਵਾਲੀ ਮੀਟਿੰਗ 'ਚ ਸ਼ਾਮਿਲ ਹੋਣਗੇ ਜਾਂ ਨਹੀਂ? - MAHAPANCHAYAT

ਕਿਸਾਨ ਮਹਾਪੰਚਾਇਤ 'ਚ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

MAHAPANCHAYAT
ਡੱਲੇਵਾਲ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ (ETV Bharat)
author img

By ETV Bharat Punjabi Team

Published : Feb 11, 2025, 11:02 PM IST

ਰੂਪਨਗਰ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 78ਵੇਂ ਦਿਨ ਵੀ ਜਾਰੀ ਰਿਹਾ। ਦੋਵਾਂ ਮੋਰਚਿਆਂ ਦੇ ਤੈਅ ਪ੍ਰੋਗਰਾਮ ਅਨੁਸਾਰ ਅੱਜ ਹਰਿਆਣਾ-ਰਾਜਸਥਾਨ ਸਰਹੱਦ ਉੱਪਰ ਸਥਿਤ ਰਤਨਪੁਰਾ ਕਿਸਾਨ ਮੋਰਚਾ 'ਤੇ ਕਿਸਾਨ ਮਹਾਪੰਚਾਇਤ ਹੋਈ, ਜਿਸ ’ਚ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਨੇ ਕੜਾਕੇ ਦੀ ਗਰਮੀ, ਮੋਹਲੇਧਾਰ ਮੀਂਹ ਅਤੇ ਕੜਾਕੇ ਦੀ ਠੰਢ ਦਾ ਸਾਹਮਣਾ ਕੀਤਾ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਦਾ ਮਨੋਬਲ ਅਜੇ ਵੀ ਬੁਲੰਦ ਹੈ ਅਤੇ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਲੈ ਰਹੀ ਹੈ।

ਡੱਲੇਵਾਲ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ (ETV Bharat)

ਸਿਆਸੀ ਪਾਰਟੀਆਂ ਯੂ-ਟਰਨ ਲੈ ਲੈਂਦੀਆਂ

ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਲੜਾਈ ਕਿਸੇ ਪਾਰਟੀ ਵਿਸ਼ੇਸ਼ ਨਾਲ ਨਹੀਂ ਸਗੋਂ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਹੈ। ਜਦੋਂ ਸਿਆਸੀ ਪਾਰਟੀਆਂ ਵਿਰੋਧੀ ਧਿਰ ’ਚ ਹੁੰਦੀਆਂ ਹਨ ਤਾਂ ਉਨ੍ਹਾਂ ਦੀ ਬੋਲੀ ਹੋਰ ਹੁੰਦੀ ਹੈ ਅਤੇ ਸੱਤਾ ’ਚ ਆਉਣ ਤੋਂ ਬਾਅਦ ਉਹ ਆਪਣੀਆਂ ਹੀ ਗੱਲਾਂ ਤੋਂ 180 ਡਿਗਰੀ ਦਾ ਯੂ-ਟਰਨ ਲੈ ਲੈਂਦੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਸਮੂਹ ਬੁੱਧੀਜੀਵੀਆਂ ਨਾਲ ਸਲਾਹ ਮਸ਼ਵਰਾ ਕਰ ਕੇ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਲਈ ਤੱਥਾਂ ਸਮੇਤ ਠੋਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਦੇ ਪੱਖ ਨੂੰ ਮਜ਼ਬੂਤੀ ਨਾਲ ਗੱਲਬਾਤ ਦੇ ਟੇਬਲ ’ਤੇ ਰੱਖਿਆ ਜਾ ਸਕੇ।

ਜਗਜੀਤ ਸਿੰਘ ਡੱਲੇਵਾਲ ਦਾ ਅਹਿਮ ਸੰਦੇਸ਼

ਕੱਲ੍ਹ 12 ਫਰਵਰੀ ਨੂੰ ਕਿਸਾਨ ਅੰਦੋਲਨ 2.0 ਦੇ ਇੱਕ ਸਾਲ ਪੂਰੇ ਹੋਣ 'ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਇਤਿਹਾਸਕ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ। ਜਿਸ ’ਚ 50 ਹਜ਼ਾਰ ਤੋਂ ਵੱਧ ਕਿਸਾਨ ਭਾਗ ਲੈਣਗੇ ਅਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਦੇਸ਼ ਵਾਸੀਆਂ ਨੂੰ ਇੱਕ ਅਹਿਮ ਸੰਦੇਸ਼ ਦੇਣਗੇ। ਕਾਬਲੇਜ਼ਿਕਰ ਹੈ ਕਿ ਇਸ ਤੋਂ ਪਹਿਲਾਂ ਵੀ ਜਦੋਂ ਜਗਜੀਤ ਸਿੰਘ ਡੱਲੇਵਾਲ ਨੇ ਦੇਸ਼ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ ਸੀ ਤਾਂ ਬਹੁਤ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਸੀ। ਹੁਣ ਵੇਖਣਾ ਹੋਵੇਗਾ ਕਿ ਕੱਲ੍ਹ ਡੱਲੇਵਾਲ ਕੀ ਸੰਦੇਸ਼ ਦੇਣਗੇ ਅਤੇ 14 ਫਰਵਰੀ ਵਾਲੀ ਮੀਟਿੰਗ 'ਚ ਸ਼ਾਮਿਲ ਹੋਣਗੇ ਜਾਂ ਨਹੀਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.