ETV Bharat / state

'ਆਪ' ਦੀ ਜਿੱਤ 'ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਵਲੋਂ ਲੱਡੂ ਵੰਡਕੇ ਮਨਾਈ ਖੁਸ਼ੀ - VIDHAN SABHA BY ELECTIONS

ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ 'ਆਪ' ਪਾਰਟੀ ਦੀ ਜਿੱਤ ਦੀ ਖੁਸ਼ੀ ਦੇ ਵਿੱਚ ਲੱਡੂ ਵੰਡ ਕੇ ਮਨਾਈ ਗਈ।

VIDHAN SABHA BY ELECTIONS
ਵਿਧਾਇਕ ਵਲੋਂ ਲੱਡੂ ਵੰਡਕੇ ਮਨਾਈ ਖੁਸ਼ੀ (ETV Bharat (ਫਤਿਹਗੜ੍ਹ ਸਾਹਿਬ, ਪੱਤਰਕਾਰ))
author img

By ETV Bharat Punjabi Team

Published : Nov 23, 2024, 7:47 PM IST

ਫਤਿਹਗੜ੍ਹ ਸਾਹਿਬ: ਪੰਜਾਬ ਦੇ ਚਾਰ ਹਲਕਿਆਂ ਵਿੱਚ ਹੋਈਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਅੱਜ ਨਤੀਜੇ ਆਏ ਹਨ। ਜਿਸ ਵਿੱਚ ਚਾਰ ਸੀਟਾਂ ਵਿਚੋਂ ਇੱਕ ਸੀਟ 'ਤੇ ਕਾਂਗਰਸ ਦੀ ਜਿੱਤ ਹੋਈ ਅਤੇ ਬਾਕੀ ਤਿੰਨ ਸੀਟਾਂ ਉੱਤੇ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਵੱਲੋਂ ਖੁਸ਼ੀ ਦੇ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਇਸੇ ਤਰ੍ਹਾਂ ਅੱਜ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਖੁਸ਼ੀ ਦੇ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਹੈ।

ਵਿਧਾਇਕ ਵਲੋਂ ਲੱਡੂ ਵੰਡਕੇ ਮਨਾਈ ਖੁਸ਼ੀ (ETV Bharat (ਫਤਿਹਗੜ੍ਹ ਸਾਹਿਬ, ਪੱਤਰਕਾਰ))

ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਫਤਵਾ

ਇਸ ਮੌਕੇ ਗੱਲਬਾਤ ਕਰਦੇ ਹੋਏ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਹਿਣੀ ਅਤੇ ਕਰਨੀ ਦੀ ਪੱਕੀ ਹੈ। ਇਸੇ ਲੜੀ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਨਤਾ ਦੇ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕੰਮਾਂ ਨੂੰ ਦੇਖਦਿਆਂ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਫਤਵਾ ਦਿੱਤਾ ਗਿਆ ਹੈ।

ਆਮ ਆਦਮੀ ਦੀ ਵੱਡੀ ਲੀਡ ਨਾਲ ਜਿੱਤ

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਇੱਕੋ ਹੀ ਰਾਗ ਅਲਾਪਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਲਹਿਰ ਕਰਕੇ ਬਣੀ ਸੀ। ਦੁਬਾਰਾ ਇਨ੍ਹਾਂ ਨੂੰ ਕੋਈ ਵੋਟ ਨਹੀਂ ਪਾਵੇਗਾ, ਪਰ ਪੰਜਾਬ ਦੇ ਲੋਕਾਂ ਨੇ ਜ਼ਿਮਨੀ ਚੋਣਾਂ ਦੇ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਹਲਕਾ ਗਿੱਦੜਵਾਹਾ ਅਤੇ ਹਲਕਾ ਚੱਬੇਵਾਲ ਦੇ ਵਿੱਚ ਵੱਡੀ ਲੀਡ ਦੇ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਇਆ ਹੈ। ਅਸੀਂ ਜਿੱਥੇ ਉਕਤ ਵੋਟਰਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ। ਉੱਥੇ ਹੀ ਵਿਸ਼ਵਾਸ ਦਵਾਉਂਦੇ ਹਾਂ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਆਮ ਲੋਕਾਂ ਦੇ ਨਾਲ ਚਟਾਨ ਵਾਂਗ ਖੜੀ ਰਹੇਗੀ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ। ਉਨ੍ਹਾਂ ਨੇ ਕਿਹਾ ਕਿ ਇਸ ਜਿੱਤ ਦੇ ਨਾਲ ਆਮ ਆਦਮੀ ਪਾਰਟੀ ਨੂੰ ਹੋਰ ਬਲ ਮਿਲੇਗਾ, ਆਪ ਦੀ ਸਰਕਾਰ ਹੁਣ ਹੋਰ ਦੁੱਗਣੇ ਬੱਲ ਦੇ ਨਾਲ ਜਨਤਾ ਦੀ ਸੇਵਾ ਕਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.