ETV Bharat / state

ਪੁਲਿਸ ਨੇ ਹਰਿਆਣਾ-ਪੰਜਾਬ 'ਚ ਚੱਲ ਰਹੇ ਨਸ਼ਾ ਸਪਲਾਈ ਨੈਟਵਰਕ ਨੂੰ ਤੋੜਿਆ, 6 ਨਸ਼ਾ ਤਸਕਰ ਗ੍ਰਿਫਤਾਰ - DRUG SMUGGLERS ARRESTED

ਸ੍ਰੀ ਫਤਹਿਗੜ੍ਹ ਸਾਹਿਬ ਦੀ ਪੁਲਿਸ ਅਤੇ CIA ਸਰਹਿੰਦ ਦੀ ਟੀਮ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

6 DRUG SMUGGLERS ARRESTED
6 ਨਸ਼ਾ ਤਸਕਰ ਗ੍ਰਿਫਤਾਰ (ETV Bharat)
author img

By ETV Bharat Punjabi Team

Published : Feb 7, 2025, 3:56 PM IST

Updated : Feb 7, 2025, 4:09 PM IST

ਸ੍ਰੀ ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ CIA ਸਰਹਿੰਦ ਦੀ ਟੀਮ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 2 ਲੱਖ 56,846 ਨਸ਼ੀਲੀਆ ਗੋਲੀਆਂ/ਕੈਪਸੂਲ, 21,364 ਨਸ਼ੀਲੇ ਟੀਕੇ ਅਤੇ 738 ਸ਼ੀਸ਼ੀਆਂ ਆਦਿ ਗੈਰ-ਕਾਨੂੰਨੀ ਸਮੱਗਰੀ ਪ੍ਰਾਪਤ ਕੀਤੀ। ਮੁਲਜ਼ਮਾਂ ਕੋਲੋਂ ਇੱਕ ਸਕੂਟਰੀ, ਮੋਟਰਸਾਈਕਲ ਅਤੇ ਇਕ ਕਾਰ ਵੀ ਬਰਾਮਦ ਹੋਈ ਹੈ।

6 ਨਸ਼ਾ ਤਸਕਰ ਗ੍ਰਿਫਤਾਰ (ETV Bharat)

ਐਨਡੀਪੀਐਸ ਐਕਟ ਦਾ ਮਾਮਲਾ ਦਰਜ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਫਤਿਹਗੜ੍ਹ ਸਾਹਿਬ ਰਵਜੋਤ ਗਰੇਵਾਲ ਨੇ ਦੱਸਿਆ ਕਿ, 'ਪੰਜਾਬ ਪੁਲਿਸ ਵੱਲੋਂ ਨਸ਼ਿਆ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਬਡਾਲੀ ਆਲਾ ਸਿੰਘ ਵਿਖੇ ਐਨਡੀਪੀਐਸ ਐਕਟ ਦਾ ਮਾਮਲਾ ਦਰਜ ਕਰਕੇ ਉਸ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਉੱਤਰ ਪ੍ਰਦੇਸ਼ ਤੋਂ ਹਰਿਆਣਾ-ਪੰਜਾਬ ਵਿੱਚ ਚੱਲ ਰਹੀ ਨਸ਼ਾ ਸਪਲਾਈ ਚੈਨ ਨੂੰ ਤੋੜਿਆ ਗਿਆ ਹੈ। CIA ਸਰਹਿੰਦ ਦੀ ਟੀਮ ਨੇ ਮੁਲਜ਼ਮ ਪਰਵਿੰਦਰ ਸਿੰਘ ਵਾਸੀ ਪਿੰਡ ਚਲਣਾ ਖੁਰਦ ਜ਼ਿਲ੍ਹਾ SAS ਨਗਰ ਨੂੰ ਕਾਬੂ ਕਰਕੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕੇ/ਸ਼ੀਸ਼ੀਆ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਅਤੇ ਮੁਕੱਦਮਾਂ ਦਰਜ ਕੀਤਾ ਗਿਆ ਹੈ,'।

ਸ੍ਰੀ ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਸਪਲਾਈ

ਤਫਤੀਸ਼ ਦੌਰਾਨ ਬੈਕਵਰਡ/ਫਾਰਵਰਡ ਲਿੰਕਾਂ ਉੱਤੇ ਕੰਮ ਕਰਦੇ ਹੋਏ ਸਾਹਮਣੇ ਆਇਆ ਕਿ ਮੁਲਜ਼ਮ ਪਰਵਿੰਦਰ ਸਿੰਘ ਖੁਦ ਨਸ਼ਾ ਕਰਦਾ ਅਤੇ ਵੇਚਦਾ ਹੈ ਜੋ ਯਮੁਨਾਨਗਰ ਦੇ ਸਾਹਿਲ ਨਾਮ ਦੇ ਵਿਅਕਤੀ ਕੋਲੋਂ ਮੈਡੀਕਲ ਨਸ਼ਾ ਲਿਆ ਕੇ ਸ੍ਰੀ ਫਤਹਿਗੜ ਸਾਹਿਬ ਅਤੇ ਮੋਹਾਲੀ ਵਿੱਚ ਸਪਲਾਈ ਕਰਦਾ ਸੀ। ਜਿਸ ਤੋਂ ਬਾਅਦ ਸਾਹਿਲ ਨਾਮ ਦੇ ਵਿਅਕਤੀ ਨੂੰ ਨਸ਼ੀਲੀਆ ਗੋਲੀਆਂ/ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਸਾਹਿਲ ਦਾ ਯਮੁਨਾਨਗਰ ਵਿੱਚ ਜਿੰਮ ਸਪਲੀਮੈਂਟ ਦਾ ਸਟੋਰ ਹੈ ਜਿਸ ਦੀ ਸ਼ਹਿ ਹੇਠ ਇਹ ਮੈਡੀਕਲ ਨਸ਼ਾ ਹਰਿਆਣਾ ਅਤੇ ਪੰਜਾਬ ਵਿੱਚ ਸਪਲਾਈ ਕਰ ਰਿਹਾ ਸੀ।

6 DRUG SMUGGLERS ARRESTED
6 ਨਸ਼ਾ ਤਸਕਰ ਗ੍ਰਿਫਤਾਰ (ETV Bharat)

ਸਹਾਰਨਪੁਰ ਵਿੱਚ ਗੈਰ-ਕਾਨੂੰਨੀ ਗੋਦਾਮ

ਸਾਹਿਲ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਨਸ਼ਾ ਪੰਕਜ ਚੌਧਰੀ ਉਰਫ ਵਿਰਾਟ ਵਾਸੀ ਸਹਾਰਨਪੁਰ ਤੋਂ ਲੈਂਦਾ ਹੈ। ਸੀਆਈਏ ਸਟਾਫ ਨੇ ਪੰਕਜ ਚੌਧਰੀ ਅਤੇ ਸ਼ੁਭਮ ਵਾਸੀਆਨ ਸਹਾਰਨਪੁਰ (UP) ਨੂੰ ਗ੍ਰਿਫਤਾਰ ਕੀਤਾ। ਸ਼ੁਭਮ ਜੋ ਕਿ ਪੰਕਜ ਦਾ ਇਸ ਧੰਦੇ ਵਿੱਚ ਪਾਰਟਨਰ ਹੈ, ਇਨ੍ਹਾਂ ਨੇ ਸਹਾਰਨਪੁਰ ਵਿੱਚ ਹੀ ਗੈਰ-ਕਾਨੂੰਨੀ ਗੋਦਾਮ ਲਿਆ ਹੋਇਆ ਸੀ। ਜਿਸ ਵਿੱਚੋਂ ਕਮਰਸ਼ੀਅਲ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕੇ ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।

ਨਸ਼ੇ ਦਾ ਪੂਰਾ ਨੈਟਵਰਕ ਕਾਬੂ

ਪੰਕਜ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਮੈਡੀਕਲ ਨਸ਼ਾ ਅਬਦੁੱਲ ਵਾਜੀਦ ਵਾਸੀ ਮੇਰਠ (UP) ਤੋਂ ਮੰਗਵਾਉਂਦਾ ਹੈ। ਜਿਸ ਤੋਂ ਬਾਅਦ CIA ਦੀ ਟੀਮ ਨੇ ਮੇਰਠ ਰੇਡ ਕੀਤੀ ਅਤੇ ਉੱਥੇ ਅਬਦੁੱਲ ਅਤੇ ਉਸ ਦੇ ਪਾਰਟਨਰ ਸਾਹਿਦ ਅਤੇ ਵਸੀਮ ਵਾਸੀਆਨ ਮੇਰਠ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਦੇ ਦੱਸੇ ਮੁਤਾਬਿਕ ਅਬਦਲ ਦੇ ਗੈਰ-ਕਾਨੂੰਨੀ ਗੋਦਾਮ ਉੱਤੇ ਰੇਡ ਕਰਕੇ ਭਾਰੀ ਮਾਤਰਾ ਵਿੱਚ ਨਸ਼ੀਲੇ ਟੀਕੇ, ਸ਼ੀਸ਼ੀਆਂ ਅਤੇ ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ।

ਅਹਿਮ ਖੁਲਾਸੇ ਹੋਣ ਦੀ ਸੰਭਾਵਨਾ

ਦੱਸ ਦੇਈਏ ਕਿ ਹੁਣ ਤੱਕ ਦੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਸ਼ੇ ਦੀ ਸਪਲਾਈ ਦਾ ਇੱਕ ਪੂਰਾ ਨੈਟਵਰਕ ਹੈ ਜੋ ਕਿ ਮੇਰਠ (UP), ਦਿੱਲੀ, ਸਹਾਰਨਪੁਰ (UP), ਯਮੁਨਾਨਗਰ (ਹਰਿਆਣਾ) ਤੋਂ ਸ਼ੁਰੂ ਹੋ ਕੇ ਪੰਜਾਬ ਤੱਕ ਫੈਲਿਆ ਹੋਇਆ ਸੀ। CIA ਦੀ ਟੀਮ ਨੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ-ਨਾਲ ਮੈਡੀਕਲ ਨਸ਼ਾ ਸਪਲਾਈ ਕਰਨ ਲਈ ਬਣਾਏ 3 ਗੈਰ ਕਾਨੂੰਨੀ ਗੋਦਾਮਾਂ ਦਾ ਵੀ ਪਰਦਾਫਾਸ਼ ਕੀਤਾ ਹੈ ਅਤੇ 2,56,826 ਨਸ਼ੀਲੀਆਂ ਗੋਲੀਆਂ/ਕੈਪਸੂਲ 21,364 ਨਸ਼ੀਲੇ ਟੀਕੇ ਅਤੇ 738 ਸ਼ੀਸ਼ੀਆਂ (Vials) ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Last Updated : Feb 7, 2025, 4:09 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.