ਫ਼ਤਿਹਗੜ੍ਹ ਸਾਹਿਬ: ਪੁਰਾਣੀ ਸਰਹਿੰਦ ਵਿਖੇ ਇੱਕ ਮਹੰਤ ਦੇ ਘਰ ਵਿੱਚੋਂ ਲੱਖਾਂ ਰੁਪਏ ਦੇ ਸੋਨੇ ਅਤੇ ਡਾਇਮੰਡ ਦੇ ਗਹਿਣਿਆਂ ਚੋਰੀ ਕਰਨ ਦੇ ਮਾਮਲੇ ਵਿੱਚ ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚੋਰੀ ਕੀਤੇ ਸਮਾਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਹਨਾਂ ਵੱਲੋਂ ਸੋਨੇ ਅਤੇ ਡਾਇਮੰਡ ਦੇ ਗਹਿਣੇ ਚੋਰੀ ਕੀਤੇ ਗਏ ਸਨ। ਜਿਹਨਾਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਚੋਰੀ ਦੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਤਿਹਗੜ੍ਹ ਸਾਹਿਬ ਦੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਪੁਰਾਣੀ ਸਰਹਿੰਦ ਵਿਖੇ ਸੀਰਤ ਮਹੰਤ ਦੇ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਉਹਨਾਂ ਦੇ ਘਰ ਚੋਰੀ ਹੋ ਗਈ ਹੈ। ਜਿਸਦੇ ਬਿਆਨਾਂ ਦੇ ਅਧਾਰ 'ਤੇ ਇੱਕ ਵਿਅਕਤੀ ਪ੍ਰਦੀਪ ਕੁਮਾਰ ਦੇ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਜੋ ਕਿ ਮਹੰਤ ਦੇ ਨਾਲ ਕੰਮ ਵੀ ਕਰਦਾ ਸੀ। ਪੁਲਿਸ ਵਲੋਂ ਪੜਤਾਲ ਕਰਦੇ ਹੋਏ ਮਹੰਤ ਦੇ ਘਰ ਕੰਮ ਕਰਨ ਵਾਲੇ ਪ੍ਰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ।
- ਪੰਜਾਬ ਸਰਕਾਰ ਨੇ ਟੈਕਸ 'ਚ ਕੀਤਾ ਵਾਧਾ, ਟੂ ਵੀਹਲਰ ਤੇ ਫੋਰ ਵੀਹਲਰ ਹੋਏ ਮਹਿੰਗੇ, ਲੋਕਾਂ ਨੇ ਕੀਤੀ ਨਿਖੇਧੀ - Punjab government increased tax
- ਮਿਆਦ ਖਤਮ ਹੁੰਦਿਆਂ ਹੀ ਐਕਸ਼ਨ 'ਚ ਟਰੈਫਿਕ ਪੁਲਿਸ, ਅੰਡਰ ਏਜ ਚਲਾਨ ਸ਼ੁਰੂ, 25000 ਰੁਪਏ ਤੱਕ ਦਾ ਜੁਰਮਾਨਾ, ਮਾਪਿਆਂ ਨੂੰ ਹੋ ਸਕਦੀ ਹੈ ਜੇਲ੍ਹ - issuing underage challans
- ਪੰਜਾਬ ਸਰਕਾਰ ਨੂੰ ਐਨਜੀਟੀ ਵੱਲੋਂ ਮੁੜ ਲਗਾਇਆ ਗਿਆ ਕਰੋੜਾਂ ਰੁਪਏ ਦਾ ਜ਼ੁਰਮਾਨਾ, ਵਜ੍ਹਾਂ ਜਾਣ ਕੇ ਹੋ ਜਾਓਗੇ ਹੈਰਾਨ - National Green Tribunal
ਰਿਮਾਂਡ ਦੌਰਾਨ ਪ੍ਰਦੀਪ ਕੁਮਾਰ ਨੇ ਮੰਨਿਆ ਹੈ ਕਿ ਉਸ ਨੇ ਆਪਣੇ ਸਾਥੀ ਨਾਲ ਮਿਲ ਕੇ ਮਹੰਤ ਦੇ ਘਰ ਸੋਨੇ ਅਤੇ ਡਾਇਮੰਡ ਦੇ ਗਹਿਣਿਆਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਗਹਿਣੇ ਆਪਣੇ ਸਾਥੀ ਗੁਰਦੀਪ ਸਿੰਘ ਵਾਸੀ ਰਾਜਪੁਰਾ ਦੇ ਘਰ ਛੁਪਾ ਦਿੱਤੇ ਸਨ। ਪੁਲਿਸ ਵੱਲੋਂ ਇਸ ਚੋਰੀ ਦੀ ਘਟਨਾ ਦੀ ਤਫਤੀਸ਼ ਨੂੰ ਅੱਗੇ ਵਧਾਉਂਦਿਆਂ ਰਾਜਪੁਰਾ ਤੋਂ ਪ੍ਰਦੀਪ ਕੁਮਾਰ ਦੇ ਸਾਥੀ ਗੁਰਦੀਪ ਸਿੰਘ ਨੂੰ ਸੋਨੇ ਅਤੇ ਡਾਇਮੰਡ ਦੇ ਗਹਿਣਿਆਂ ਸਮੇਤ ਕਾਬੂ ਕਰ ਲਿਆ ਗਿਆ ਹੈ। ਜਿੰਨ੍ਹਾਂ ਦੀ ਕੀਮਤ ਲੱਖਾ ਵਿੱਚ ਹੈ।