ਤਰਨਤਾਰਨ: ਤਰਨਤਾਰਨ ਵਿੱਚ ਚੋਰਾਂ ਅਤੇ ਲੁਟੇਰਿਆਂ ਦਾ ਆਤੰਕ ਲਗਾਤਾਰ ਵੱਧਦਾ ਜਾ ਰਿਹਾ ਹੈ। ਚੋਰ ਬਿਨਾਂ ਕਿਸੇ ਡਰ ਦੇ ਲਗਾਤਾਰ ਵਾਰਦਾਤਾਂ ਕਰ ਰਹੇ ਹਨ। ਜਿੱਥੇ ਤਿੰਨ-ਚਾਰ ਦਿਨ ਪਹਿਲਾਂ ਚੋਰਾਂ ਨੇ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਸੀ। ਉੱਥੇ ਹੀ ਹੁਣ ਤਾਜ਼ਾ ਮਾਮਲਾ ਇੱਥੋਂ ਦੇ ਫਤਿਹਾਬਾਦ ਕਸਬੇ ਦੇ ਸਰਦਾਰਾ ਮੁਹੱਲੇ ਤੋਂ ਸਾਹਮਣੇ ਆਇਆ ਹੈ।
35 ਲੱਖ ਰੁਪਏ ਦੇ ਗਹਿਣੇ : ਇੱਥੋਂ ਦੀ ਪੁਲਿਸ ਚੌਂਕੀ ਤੋਂ ਸਿਰਫ਼ 400 ਮੀਟਰ ਦੀ ਦੂਰੀ ’ਤੇ ਸਥਿਤ ਇੱਕ ਮਹਿਲਾ ਜੱਜ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਘਰ ਵਿੱਚ ਰੱਖੇ ਕਰੀਬ 35 ਲੱਖ ਰੁਪਏ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਹਾਲਾਂਕਿ ਇਹ ਸਾਰੀ ਘਟਨਾ ਘਰ ਦੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਅਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਅਲਮਾਰੀ 'ਚੋਂ ਸਾਰੇ ਗਹਿਣੇ ਚੋਰੀ : ਤਰਨਤਾਰਨ ਦੇ ਕਸਬਾ ਫਤਿਹਾਬਾਦ ਦੇ ਸਰਦਾਰਾ ਮੁਹੱਲੇ ਦੇ ਰਹਿਣ ਵਾਲੇ ਡਾਕਟਰ ਰਾਹੁਲ ਸਿੰਘ ਜੋਸਨ ਨੇ ਦੱਸਿਆ ਕਿ ਉਸ ਦੀ ਪਤਨੀ ਪ੍ਰਨੀਤ ਕੌਰ ਜੱਜ ਹੈ ਅਤੇ ਉਸ ਦੇ ਪਿਤਾ ਡਾਕਟਰ ਹਨ। ਉਸ ਦੇ ਪਿਤਾ ਡਾਕਟਰ ਬਲਬੀਰ ਸਿੰਘ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਘਰ ਦਾ ਮੁੱਖ ਗੇਟ ਟੱਪ ਕੇ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ ਦਾ ਇੱਕ ਸਾਥੀ ਬਾਈਕ ’ਤੇ ਘਰ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਘਰ ਦੇ ਕਮਰਿਆਂ 'ਚ ਪਹੁੰਚਣ ਲਈ ਕਮਰੇ ਦਾ ਦਰਵਾਜ਼ਾ ਤੋੜ ਕੇ ਲਾਕਰ ਰੂਮ 'ਚ ਪਹੁੰਚ ਜਾਂਦਾ ਹੈ। ਜਿੱਥੇ ਉਹ ਅਲਮਾਰੀ 'ਚੋਂ ਸਾਰੇ ਗਹਿਣੇ ਚੋਰੀ ਕਰ ਕੇ ਭੱਜ ਜਾਂਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ ਹੈ।
ਇਸ ਮਾਮਲੇ ਸੰਬੰਧਤ ਜਾਂਚ ਕਰ ਰਹੇ ਪੁਲਿਸ ਚੌਕੀ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਸੀਸੀਟੀਵੀ ਫੁਟੇਜ ਵੀ ਹਾਸਿਲ ਕਰ ਲਈ ਗਈ ਹੈ ਅਤੇ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।
- ਪੰਜਾਬ 'ਚ ਚੋਰ ਬੇਖੌਫ਼, ਅੰਮ੍ਰਿਤਸਰ ਤੋਂ ਬਾਅਦ ਹੁਣ ਬਠਿੰਡਾ 'ਚ ਹੋਈ ਲੱਖਾਂ ਦੀ ਚੋਰੀ, ਘਟਨਾ ਸੀਸੀਟੀਵੀ 'ਚ ਕੈਦ - Theft News In Bathinda
- ਬਠਿੰਡਾ ਦੀ ਡਾਇਮੰਡ ਵੈਲਫੇਅਰ ਸੁਸਾਇਟੀ ਨੇ ਲਗਾਇਆ ਕਲਾ ਦਾ ਮੁਫ਼ਤ ਲੰਗਰ - The Diamond Welfare Society
- ਵੱਧਦੀ ਗਰਮੀ ਅਤੇ ਬਿਜਲੀ ਦੇ ਕੱਟਾਂ ਕਾਰਨ ਹਾਲ ਬੇਹਾਲ, ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਪਾਣੀ ਦੀ ਕਿੱਲਤ ਤੋਂ ਲੋਕ ਪ੍ਰੇਸ਼ਾਨ - water shortage in Ludhiana