ਫਿਰੋਜ਼ਪੁਰ : ਪੰਜਾਬ ਵਿੱਚ ਮਾੜੇ ਅਨਸਰਾਂ ਉੱਤੇ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਸਖਤੀ ਕੀਤੀ ਜਾ ਰਹੀ ਹੈ, ਜਗ੍ਹਾ-ਜਗ੍ਹਾ ਨਾਨਬੰਦੀ ਅਤੇ ਛਾਪੇਮਾਰੀ ਕਰਕੇ ਪੁਲਿਸ ਵੱਲੋਂ ਬਦਮਾਸ਼ਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਤੋਂ ਜਿਥੇ ਪੁਲਿਸ ਨੇ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਤਸਕਰ ਹੌਂਡਾ ਕਾਰ ਦੇ ਅੰਦਰ ਲੁਕੋ ਕੇ ਹੈਰੋਇਨ ਲੈ ਕੇ ਜਾ ਰਹੇ ਸਨ ਕਿ ਪੁਲਿਸ ਦੇ ਅੜਿਕੇ ਆ ਗਏ।
ਹੈਰੋਇਨ ਸਣੇ ਕਾਬੂ ਕੀਤੇ ਤਿੰਨ ਤਸਕਰ : ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਦੇ ਐਸ ਐਸ ਪੀ ਸੋਮਿਆਂ ਮਿਸ਼ਰਾ ਨੇ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਾਏ ਜਾ ਰਹੇ ਹਨ, ਇਸ ਦੌਰਾਨ 602 ਵਾਹਨਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਤਲਵੰਡੀ ਭਾਈ ਦੇ ਪਿੰਡ ਹਰਾਜ ਨੇੜੇ ਪੁਲਿਸ ਚੌਕੀ ਦੀ ਤਲਾਸ਼ੀ ਦੌਰਾਨ ਸਾਹਮਣੇ ਵਾਲੀ ਜਗ੍ਹਾ ਉੱਤੇ ਜਾ ਰਹੀ ਹੌਂਡਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਇਸ ਦੌਰਾਨ ਕਾਰ 'ਚੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਹੈਰੋਇਨ ਮਿਲਦੇ ਹੀ ਮੌਕੇ 'ਤੇ ਹੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ ਅਤੇ ਇਹਨਾਂ 'ਚ ਤਿੰਨੇ ਹੀ ਨਸ਼ਾ ਤਸਕਰਾਂ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਖੇਪ ਕਿੱਥੋਂ ਲੈ ਕੇ ਆਏ ਸਨ ਅਤੇ ਹੈਰੋਇਨ ਅੱਗੇ ਕਿਥੇ ਸਪਲਾਈ ਕਰਨ ਜਾ ਰਹੇ ਸਨ।
ਪੰਜਾਬ ਦਾ ਮਾਹੌਲ ਖਰਾਬ ਕੁਰਬਾਨ ਵਾਲੇ ਬਖਸ਼ੇ ਨਹੀਂ ਜਾਣਗੇ : ਪੁਲਿਸ ਅਧਿਕਾਰੀਆਂ ਦੱਸਿਆ ਕਿ ਉਹਨਾਂ ਦੀ ਟੀਮ ਨੇ ਬਹੁਤ ਵਧੀਆ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਹੀ ਕੰਮ ਕਰਦੇ ਹੋਏ ਮਾੜੇ ਅਨਸਰਾਂ ਉੱਤੇ ਕਾਬੂ ਪਾਇਆ ਜਾਵੇਗਾ। ਐਸ ਐਸਪੀ ਨੇ ਕਿਹਾ ਕਿ ਪੰਜਾਬ ਦਾ ਹਾਲ ਕਿਸੇ ਨੂੰ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਜੋ ਵੀ ਕੋਈ ਨਸ਼ਾ ਤਸਕਰੀ ਅਤੇ ਅਪਰਾਧ ਨੂੰ ਵਧਾਵਾ ਦੇਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।