ਫ਼ਿਰੋਜ਼ਪੁਰ: ਸੂਬੇ ਦੀ ਸਰਕਾਰ ਵੱਲੋਂ ਲਗਾਤਾਰ ਨਸ਼ੇ ਦੀ ਤਸਕਰੀ ਅਤੇ ਤਸਕਰੀ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਫ਼ਿਰੋਜ਼ਪੁਰ ਪੁਲਿਸ ਵੱਲੋਂ ਕਰਵਾਈ ਕਰਦਿਆਂ ਇੱਕ ਹੀ ਦਿਨ ਵਿੱਚ ਵੱਖ-ਵੱਖ ਥਾਵਾਂ ਤੋਂ 5 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਭਾਰਤ-ਪਾਕਿ ਸਰਹੱਦ 'ਤੇ ਸਥਿਤ ਜ਼ਿਲ੍ਹਾ ਹੈ ਅਤੇ ਪਾਕਿਸਤਾਨ ਤੋਂ ਲਗਾਤਾਰ ਭਾਰਤੀ ਸਰਹੱਦ 'ਤੇ ਹੀਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਭੇਜੀਆਂ ਜਾਂਦੀਆਂ ਹਨ। ਇਸ ਨੂੰ ਨਾਕਾਮ ਕਰਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਹੀ ਦਿਨ ਵਿੱਚ ਪੰਜ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਵੇਚ ਕੇ ਲੱਖਾਂ ਰੁਪਏ ਦਾ ਨਸ਼ਾ ਇਕੱਠਾ ਕਰਨ ਵਾਲੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਦੱਸਣਯੋਗ ਹੈ ਕਿ ਇਨ੍ਹਾਂ 'ਚੋਂ ਦੋ ਨਸ਼ਾ ਤਸਕਰ ਫ਼ਿਰੋਜ਼ਪੁਰ ਦੀ ਜੀਰਾ ਪੁਲਿਸ ਨੇ ਫੜੇ ਹਨ, 13 ਲੱਖ 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ ਅਤੇ ਬਾਕੀਆਂ ਨੂੰ ਫੜਿਆ ਗਿਆ ਹੈ। ਦੋ ਨਸ਼ਾ ਤਸਕਰਾਂ ਕੋਲੋਂ 1,70,000 ਰੁਪਏ ਦੀ ਡਰੱਗ ਮਨੀ ਅਤੇ 20 ਗ੍ਰਾਮ ਹੈਰੋਇਨ ਫੜੀ ਗਈ ਹੈ ਅਤੇ ਪੰਜਵਾਂ ਨਸ਼ਾ ਤਸਕਰ 40 ਗ੍ਰਾਮ ਹੈਰੋਇਨ ਸਮੇਤ ਫੜਿਆ ਗਿਆ ਹੈ।
- ਨਸ਼ੇ ਦੇ ਖ਼ਾਤਮੇ ਲਈ ਪੁਲਿਸ ਨੇ ਮੰਗਿਆ ਲੋਕਾਂ ਦਾ ਸਾਥ, ਕਹੀ ਇਹ ਗੱਲ - Mansa police meeting on drug crisis
- ਬਠਿੰਡਾ 'ਚ ਨੌਜਵਾਨ ਦੀ ਡਰੱਗ ਓਵਰਡੋਜ਼ ਨਾਲ ਹੋਈ ਮੌਤ, ਸੜਕ ਵਿਚਾਲੇ ਬਰਾਮਦ ਹੋਈ ਲਾਸ਼ - man died drug addiction in Bathinda
- ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਢਾਈ ਕਿੱਲੋ ਹੈਰੋਇਨ ਸਣੇ ਕਾਬੂ ਕੀਤੇ 4 ਤਸਕਰ - Amritsar police recoverd heroine
ਪੁਲਿਸ ਕਰ ਰਹੀ ਪੁੱਛ ਪੜਤਾਲ : ਫ਼ਿਰੋਜ਼ਪੁਰ ਦੇ ਐਸ.ਪੀ.ਡੀ.ਰਣਧੀਰ ਕੁਮਾਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਪੁਲਿਸ ਜ਼ਿਲ੍ਹਾ ਮੁਖੀ ਸ੍ਰੀਮਤੀ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ਼ ਵੱਖ-ਵੱਖ ਥਾਣਿਆਂ 'ਚ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਹੀਰੋਇਨ ਕਿੱਥੋਂ ਮਿਲੀ ਅਤੇ ਉਸ ਨੇ ਅੱਗੇ ਕਿੱਥੇ ਵੇਚੀ ਇਸ ਬਾਰੇ ਪੁੱਛਗਿੱਛ ਜਾਰੀ ਹੈ। ਇਸ ਦੇ ਬਾਰੇ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।