ETV Bharat / state

ਬਸਪਾ ਦੇ ਉਮੀਦਵਾਰ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ, ਜਾਣੋ ਕੀ ਹੈ ਮਾਮਲਾ - fir registered surinder kamboj

author img

By ETV Bharat Punjabi Team

Published : Jun 1, 2024, 4:48 PM IST

ਚੋਣਾਂ 'ਚ ਅਕਸਰ ਹੀ ਨਿਯਮਾਂ 'ਚ ਧੱਜੀਆਂ ਉਡਾਉਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਅਜਿਹੀਆਂ ਹੀ ਖ਼ਬਰਾਂ ਪਹਿਲਾ ਰਾਜਪੁਰਾ ਅਤੇ ਹੁਣ ਫਿਰੋਜ਼ਪੁਰ ਤੋਂ ਸਾਹਮਣੇ ਆਈ ਹੈ।

fir registered to bsp candidate surinder kamboj from ferozepur
ਬਸਪਾ ਦੇ ਉਮੀਦਵਾਰ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ (ਸੁਰਿੰਦਰ ਸਿੰਘ ਕੰਬੋਜ ‘ਤੇ ਮਾਮਲਾ ਦਰਜ)

ਫਿਰੋਜ਼ਪੁਰ: ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਬਸਪਾ ਦੀ ਟਿਕਟ ‘ਤੇ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿਖੇ ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਦੀ ਵੀਡੀਓ ਬਣਾਉਣ ਅਤੇ ਉਸ ਨੂੰ ਜਨਤਕ ਕਰਨ ਦੇ ਇਲਜ਼ਾਮ ਹੇਠ ਥਾਣਾ ਗੁਰੂਹਰਸਹਾਏ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਸੁਰਿੰਦਰ ਸਿੰਘ ਕੰਬੋਜ ਖਿਲਾਫ ਮਾਮਲਾ ਦਰਜ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਿਬਨ ਸੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਰਿਟਰਨਿੰਗ ਅਫਸਰ-ਕਮ- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸੋਸ਼ਲ ਮੀਡੀਆ ‘ਤੇ ਇਸ ਮਾਮਲੇ ਦੇ ਨਸ਼ਰ ਹੋਣ ਤੋਂ ਬਾਅਦ ਤੁਰੰਤ ਐਕਸ਼ਨ ਲੈ ਕੇ ਸੁਰਿੰਦਰ ਸਿੰਘ ਕੰਬੋਜ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਵਾਇਆ।

ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ: ਜ਼ਿਕਰਯੋਗ ਹੈ ਕਿ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ, 126 ਅਤੇ 132 ਆਰ.ਪੀ ਐਕਟ 1951 ਤਹਿਤ ਮੁਕੱਦਮਾ ਨੰ: 98 ਮਿਤੀ 01-06-2024 ਦਰਜ ਕੀਤਾ ਗਿਆ ਹੈ।

ਵੀਡੀਓ ਬਣਾ ਕਸੂਤੀ ਫਸੀ 'ਆਪ' ਵਿਧਾਇਕਾ ਨੀਨਾ ਮਿੱਤਲ (ਪੰਜਾਬ ਡੈਸਕ)

ਨੀਨਾ ਮਿਤੱਲ ਦੀ ਵੀਡੀਓ ਆਈ ਸਾਹਮਣੇ: ਰਾਜਪੁਰਾ ਦੀ 'ਆਪ' ਵਿਧਾਇਕਾ ਨੀਨਾ ਮਿੱਤਲ ਵੱਲੋਂ ਵੋਟ ਪਾਉਣ ਸਬੰਧੀ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ ਨੂੰ ਲੈ ਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਵੱਲੋਂ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ, ਸੰਪਰਕ ਕਰਨ 'ਤੇ ਡਿਪਟੀ ਕਮਿਸ਼ਨਰ ਨੇ ਨੋਟਿਸ ਸਬੰਧੀ ਪੁਸ਼ਟੀ ਕੀਤੀ ਹੈ। ਦੱਸ ਦਈਏ ਵਿਧਾਇਕਾ ਨੀਨਾ ਮਿੱਤਲ ਵੱਲੋਂ ਪੋਲਿੰਗ ਬੂਥ ਅੰਦਰ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ ਉੱਤੇ ਅਪਲੋਡ ਵੀ ਕੀਤੀ ਗਈ ਹੈ, ਜਿਸ ਕਾਰਣ ਮਾਮਲਾ ਸੁਰਖੀਆਂ ਵਿੱਚ ਆਇਆ ਹੈ।

ਚੋਣ ਅਧਿਕਾਰੀ ਸ਼ੌਕਤ ਅਹਿਮਦ ਪਰੇ ਵੱਲੋਂ ਨੋਟਿਸ ਜਾਰੀ: ਜੇਕਰ ਚੋਣ ਅਧਿਕਾਰੀਆਂ ਤੋਂ ਬਗੈਰ ਕੋਈ ਵੀ ਸ਼ਖ਼ਸ ਪੋਲਿੰਗ ਬੂਥ ਅੰਦਰ ਵੀਡੀਓ ਗ੍ਰਾਫੀ ਕਰਦਾ ਹੈ ਤਾਂ ਉਹ ਗੈਰ ਕਾਨੂੰਨੀ ਮੰਨਿਆ ਜਾਵੇਗਾ ਅਤੇ ਚੋਣ ਕਮਿਸ਼ਨ ਤੈਅ ਮਾਪਦੰਡਾਂ ਦੇ ਨਾਲ-ਨਾਲ ਕਾਨੂੰਨ ਮੁਤਾਬਿਕ ਮੁਲਜ਼ਮ ਉੱਤੇ ਕਾਰਵਾਈ ਕਰ ਸਕਦਾ ਹੈ। ਹੁਣ ਇਸ ਮਾਮਲੇ ਵਿੱਚ ਵਿਧਾਇਕਾ ਨੀਨਾ ਮਿੱਤਲ ਦੀਆਂ ਮੁਸ਼ਕਿਲਾਂ ਵੀ ਇਸ ਲਈ ਹੀ ਵਧਦੀਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਉਨ੍ਹਾਂ ਨੇ ਪਹਿਲਾਂ ਪੋਲਿੰਗ ਬੂਥ ਵੋਟ ਅੰਦਰ ਵੋਟ ਕਰਨ ਸਮੇਂ ਮੋਬਾਇਲ ਦੀ ਵਰਤੋਂ ਕਰਦਿਆਂ ਵੀਡੀਓ ਬਣਾਈ ਅਤੇ ਬਾਅਦ ਵਿੱਚ ਉਸ ਨੂੰ ਸੋਸ਼ਲ ਮੀਡੀਆ ਉੱਤੇ ਪੋਸਟ ਵੀ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜ਼ਿਲ੍ਹਾ ਮੁਖ ਚੋਣ ਅਧਿਕਾਰੀ ਸ਼ੌਕਤ ਅਹਿਮਦ ਪਰੇ ਵੱਲੋਂ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਪੋਲਿੰਗ ਬੂਥ ਅੰਦਰ ਫੋਨ ਲਿਜਾਉਣਾ ਗੈਰ-ਕਾਨੂੰਨੀ: ਭਾਰਤੀ ਚੋਣ ਕਮਿਸ਼ਨ ਵੱਲੋਂ ਸਖ਼ਤ ਸੁਰੱਖਿਆ ਦੇ ਮੱਦੇਨਜ਼ਰ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਵਿਅਕਤੀ ਵੋਟ ਕਰਨ ਸਮੇਂ ਪੋਲਿੰਗ ਬੂਥ ਅੰਦਰ ਮੋਬਾਇਲ ਫੋਨ ਅਤੇ ਕੋਈ ਵੀ ਹਥਿਆਰ ਜਾਂ ਇਲੈਕਟ੍ਰੋਨਿਕ ਸਮਾਨ ਆਪਣੇ ਨਾਲ ਨਹੀਂ ਲਿਜਾ ਸਕਦਾ, ਇਸ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਅਨਾਊਂਸਮੈਂਟਾਂ ਵੀ ਕਰਵਾਈਆਂ ਗਈਆਂ ਹਨ ਤਾਂ ਜੋ ਵੋਟਰ ਜਾਗਰੂਕ ਹੋ ਸਕਣ। ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਬਾਵਜੂਦ ਮੌਜੂਦਾ ਵਿਧਾਇਕਾ ਵੱਲੋਂ ਅਜਿਹੀ ਗਲਤੀ ਕਰਨਾ ਇੱਕ ਗੈਰ ਜ਼ਿੰਮਵੇਰ ਵਰਤਾਰਾ ਹੈ।

ਲੋਕਾਂ ਨੇ ਕੀਤੀਆਂ ਟਿੱਪਣੀਆਂ: ਵਿਧਾਇਕਾ ਨੀਨਾ ਮਿੱਤਲ ਦੇ ਇਸ ਮਾਮਲੇ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਲੋਕ ਵੱਖ-ਵੱਖ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ। ਬਹੁਤ ਸਾਰੇ ਵੋਟਰ ਲਿਖ ਰਹੇ ਹਨ ਕਿ ਵਿਧਾਇਕਾ ਵੱਲੋਂ ਅਜਿਹਾ ਕਰਨਾ ਸਹੀ ਵਰਤਾਰਾ ਨਹੀਂ ਹੈ। ਫਿਲਹਾਲ ਵੇਖਣਾ ਹੋਵੇਗਾ ਕਿ ਮਾਮਲੇ ਉੱਤੇ ਚੋਣ ਕਮਿਸ਼ਨ ਵੱਲੋਂ ਕੀ ਐਕਸ਼ਨ ਲਿਆ ਜਾਂਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.