ਫਿਰੋਜ਼ਪੁਰ: ਮਾਪੇ ਆਪਣੇ ਬੱਚਿਆਂ ਦੇ ਸਿਰ ਤੇ ਠੰਡੀਆਂ ਛਾਵਾਂ ਹੁੰਦੇ ਹਨ, ਮਾਪਿਆਂ ਵੱਲੋਂ ਪੁੱਤ ਨੂੰ ਹਮੇਸ਼ਾ ਆਪਣੇ ਬੁਢਾਪੇ ਦਾ ਸਹਾਰਾ ਸਮਝਿਆ ਜਾਂਦਾ ਹੈ ਪਰ ਜਦੋਂ ਪੁੱਤ ਹੀ ਕਪੁੱਤ ਬਣ ਜਾਣ ਤਾਂ ਫਿਰ ਇਹੀ ਮਾਪਿਆਂ ਦਾ ਬੁਢਾਪੇ ਚ ਸਰਾਪ ਬਣ ਜਾਂਦੇ ਹਨ। ਇਹੋ ਜਿਹੀ ਹੀ ਇੱਕ ਮਿਸਾਲ ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਕੀਮੇਵਾਲੀ ਵਿਖੇ ਉਸ ਸਮੇਂ ਪੁੱਤ ਕਪੁੱਤ ਹੋਣ ਦੀ ਕਹਾਵਤ ਸਿੱਧ ਹੋ ਗਈ ਜਦੋਂ ਇੱਕ ਨਸ਼ੇੜੀ ਪੁੱਤ ਵੱਲੋਂ ਆਪਣੀ ਮਾਂ ਅਤੇ ਭਰਾ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਵਲ ਹਸਪਤਾਲ ਜ਼ੀਰਾ ਵਿੱਚ ਜਖ਼ਮੀ ਗੁਰਮੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਕੀਮੇਵਾਲੀ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਮਨਜੀਤ ਸਿੰਘ ਨਸ਼ਾ ਕਰਨ ਦਾ ਆਦੀ ਹੈ ਅਤੇ ਅਕਸਰ ਹੀ ਨਸ਼ਾ ਕਰਨ ਲਈ ਪਰਿਵਾਰ ਤੋਂ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਲੜਾਈ ਝਗੜਾ ਕਰਦਾ ਸੀ। ਉਸ ਦੇ ਭਰਾ ਨੇ ਅੱਜ ਕਿਸੇ ਦੀ 12 ਬੋਰ ਬੰਦੂਕ ਲਿਆ ਕੇ ਉਸ ਉੱਤੇ ਅਤੇ ਉਸ ਦੀ ਮਾਂ ਪਾਲ ਕੌਰ (80) ’ਤੇ ਗੋਲੀਆਂ ਚਲਾ ਦਿੱਤੀਆਂ।
- ਸੀਐਮ ਮਾਨ ਦੀ ਪਤਨੀ ਨੂੰ ਮਿਲੀ ਹਸਪਤਾਲ ਚੋਂ ਛੁੱਟੀ, ਨਵਜੰਮੀ ਧੀ ਤੇ ਪਤਨੀ ਨਾਲ ਪਹੁੰਚੇ ਘਰ - CM Mann Daughter Name
- ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ - Husband Murdered His Wife
- ਸ਼੍ਰੋਮਣੀ ਕਮੇਟੀ ਦਾ ਸਾਲ 2024-25 ਦਾ ਸਲਾਨਾ ਬਜਟ ਇਜਲਾਸ ਅੱਜ, ਇੰਨ੍ਹਾਂ ਮੁੱਦਿਆਂ 'ਤੇ ਰਹੇਗਾ ਫੋਕਸ - SGPC Budget Meeting
ਇਸ ਹਾਦਸੇ ਵਿੱਚ ਉਹ ਵਾਲ-ਵਾਲ ਬਚ ਗਿਆ ਪਰ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। ਥਾਣਾ ਮੱਲਾਂਵਾਲਾ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।