ETV Bharat / state

ਤਲਵੰਡੀ ਸਾਬੋ ਵਿਖੇ ਕਾਲਜ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ , ਇੱਕ ਜ਼ਖ਼ਮੀ - Firing on youth in Talwandi Sabo

ਤਲਵੰਡੀ ਸਾਬੋ ਵਿੱਚ ਦੋ ਧਿਰਾਂ ਵਿਚਾਲੇ ਹੋਈ ਤਕਰਾਰ ਦੌਰਾਨ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਆਦੇਸ਼ ਮੈਡੀਕਲ ਯੂਨੀਵਰਸਿਟੀ ਰੈਫਰ ਕਰ ਦਿੱਤਾ ਗਿਆ।

Firing between two parties in front of the college, one injured in talwandi sabo bathinda
ਤਲਵੰਡੀ ਸਾਬੋ ਵਿਖੇ ਕਾਲਜ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਚਲੀਆਂ ਗੋਲੀਆਂ , ਇੱਕ ਜ਼ਖ਼ਮੀ (ਰਿਪੋਰਟ (ਪੱਤਰਕਾਰ-ਬਠਿੰਡਾ))
author img

By ETV Bharat Punjabi Team

Published : Jun 14, 2024, 5:04 PM IST

ਤਲਵੰਡੀ ਸਾਬੋ ਵਿਖੇ ਕਾਲਜ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਚਲੀਆਂ ਗੋਲੀਆਂ , ਇੱਕ ਜ਼ਖ਼ਮੀ (ਰਿਪੋਰਟ (ਪੱਤਰਕਾਰ-ਬਠਿੰਡਾ))

ਬਠਿੰਡਾ: ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਗੁਰੂ ਕਾਸ਼ੀ ਕਾਲਜ ਅੱਗੇ ਅੱਜ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਦਰਮਿਆਨ ਪਿੰਡ ਸੀਂਗੋ ਦੇ ਇੱਕ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਦੋਂਕਿ ਤਲਵੰਡੀ ਸਾਬੋ ਪੁਲਿਸ ਨੇ ਘਟਨਾ ਤੋਂ ਬਾਅਦ ਤੁਰੰਤ ਹਰਕਤ ’ਚ ਆਉਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਬਾਰੀ ’ਚ ਜ਼ਖ਼ਮੀ ਨੌਜਵਾਨ, ਜਿਸ ਦਾ ਨਾਂਅ ਸੁਖਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ, ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੂੰ ਘਟਨਾ ਸਥਾਨ ਤੋਂ ਕੁਝ ਕਾਰਤੂਸ ਵੀ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ, ਜਦੋਂਕਿ ਘਟਨਾ ਦੌਰਾਨ ਕੁਝ ਗੱਡੀਆਂ ਵੀ ਭੰਨੀਆਂ ਗਈਆਂ ਹਨ।

ਹਮਲੇ ਦੇ ਕਾਰਨਾਂ ਦੀ ਪੜਤਾਲ ਸ਼ੁਰੂ : ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਨਜ਼ਦੀਕ ਇੱਕ ਵਿਅਕਤੀ ਦੇ ਗੋਲੀਆਂ ਮਾਰ ਦਿੱਤੀਆਂ ਗਈਆਂ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ ਅਤੇ ਸਾਰੇ ਗਵਾਹਾਂ ਦੇ ਬਿਆਨਾਂ ਅਤੇ ਸਬੂਤਾਂ ਦੇ ਅਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਰਜੀਤ ਸਿੰਘ ਮਾਨ ਨੇ ਕਿਹਾ ਕਿ ਹਲੇ ਤੱਕ ਗੋਲੀ ਚੱਲਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਕਿ ਕਿਸ ਵਿਅਕਤੀ ਨੇ ਗੋਲੀ ਚਲਾਈ ਹੈ ਅਤੇ ਕਿਉਂ ਚਲਾਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਰਨ ਕੋਈ ਵੀ ਹੋਵੇ ਪਰ ਕਾਨੂੰਨ ਨੂੰ ਹੱਥ ਵਿੱਚ ਲੈਣਾ ਬਿਲਕੁਲ ਗਲਤ ਹੈ ਅਤੇ ਦੋਸ਼ੀਆਂ ਖਿਲਾਫ ਬਣਦੀਆਂ ਧਰਾਵਾਂ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

ਉੱਧਰ ਡੀਐਸਪੀ ਰਜੇਸ਼ ਸਨੇਹੀ ਨੇ ਕਿਹਾ ਕਿ ਇਹ ਦੋ ਪਾਰਟੀਆਂ ਦਾ ਆਪਸ ਵਿੱਚ ਝਗੜਾ ਹੈ। ਪੁਰਾਣੀ ਰੰਜਿਸ਼ ਤਹਿਤ ਹੀ ਇਹ ਹਮਲਾ ਕੀਤਾ ਗਿਆ ਹੈ। ਇੱਕ ਸੁਖਪ੍ਰੀਤ ਸਿੰਘ ਉਰਫ ਬਾਬਾ ਸਿੰਗੋ ਦਾ ਅਤੇ ਦੂਸਰੀ ਪਾਰਟੀ ਜੱਸੀ ਮਾਨ ਪਿੰਡ ਸੇਖਪੁਰਾ ਦਾ ਕਿਹਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਸੁਖਪ੍ਰੀਤ ਸਿੰਘ ਉਰਫ ਬਾਬਾ ਜਖਮੀ ਹੋਇਆ ਹੈ। ਜਿਸ ਨੂੰ ਪੁਲਿਸ ਵੱਲੋਂ ਬਠਿੰਡਾ ਦੇ ਨਿੱੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.