ਫਿਰੋਜ਼ਪੁਰ: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕਾਰਨ ਤਾਂ ਹੁਣ ਚਾਹੇ ਕੋਈ ਮੰਤਰੀ, ਵਿਧਾਇਕ, ਸ਼ਾਹੋਕਾਰ ਕੋਈ ਵੀ ਹੋਵੇ ਉਸ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਚੱਲਦੇ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 100 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਦਾ ਖੁਲਾਸਾ ਕੀਤਾ।
ਕਿੱਥੋਂ ਹੋਈ ਵਿਧਾਇਕਾ ਦੀ ਗ੍ਰਿਫ਼ਤਾਰੀ
ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਹੋਈ। ਸਤਿਕਾਰ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨ੍ਹਾਂ ਕੋਲੋਂ 100 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਤੇ ਚਾਰ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਸਤਿਕਾਰ ਕੌਰ ਖੁਦ ਗੱਡੀ ਉਤੇ ਡਰੱਗ ਦੀ ਸਪਲਾਈ ਕਰਨ ਆਈ ਸੀ। ਇਸ ਤੋਂ ਇਲਾਵਾ ਸੋਨਾ ਵੀ ਬਰਾਮਦ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸਤਿਕਾਰ ਕੌਰ ਫਿਰੋਜ਼ਪੁਰ ਤੋਂ ਵਿਧਾਇਕਾ ਰਹਿ ਚੁੱਕੀ ਹੈ ਅਤੇ ਹੁਣ ਉਹ ਭਾਜਪਾ ਵਿੱਚ ਹਨ। ਖਰੜ ਦੇ ਸੰਨੀ ਇਨਕਲੇਵ ਵਿੱਚ ਸਰਚ ਆਪ੍ਰੇਸ਼ਨ ਦੌਰਾਨ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਸਰਚ ਦੌਰਾਨ ਨਕਦੀ, ਸੋਨਾ ਅਤੇ ਵਹੀਕਲ ਬਰਾਮਦ ਕੀਤੇ ਗਏ ਹਨ। ਆਈਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ।
ਰੰਗੇਂ ਹੱਥੀਂ ਸਾਬਕਾ ਵਿਧਾਇਕ ਕਾਬੂ
ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਨਸ਼ਾ ਤਸਕਰਾਂ ਨੂੰ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆਂ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿੰਨ੍ਹਾਂ ਦਾ ਗੱਡੀਆਂ ਨਾਲ ਕੋਈ ਸੰਪਰਕ ਨਹੀਂ ਹੈ।
[LIVE] IGP Headquarters Sukhchain Singh Gill addressing a Press Conference https://t.co/8anfmEHw2e
— Government of Punjab (@PbGovtIndia) October 23, 2024
ਕਾਂਗਰਸ ਦੀ ਟਿਕਟ 'ਤੇ ਵਿਧਾਇਕ ਚੁਣੇ ਗਏ ਸਨ
ਤੁਹਾਨੂੰ ਦੱਸ ਦਈਏ ਕਿ ਸਤਿਕਾਰ ਕੌਰ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ 'ਤੇ ਪਹਿਲੀ ਵਾਰ ਵਿਧਾਇਕਾ ਚੁਣੀ ਗਈ ਸੀ। ਜਦੋਂ ਉਹ ਵਿਧਾਇਕ ਸੀ ਤਾਂ ਉਨ੍ਹਾਂ 'ਤੇ ਅਤੇ ਉਨ੍ਹਾਂ ਦੇ ਪਤੀ ਖਿਲਾਫ਼ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਸਨ। ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ 'ਚ ਕੀ ਕਾਰਵਾਈ ਹੁੰਦੀ ਹੈ।