ਫ਼ਿਰੋਜ਼ਪੁਰ: ਪੰਜਾਬ ਵਿੱਚ ਇੱਕ ਵਾਰ ਫਿਰ ਵੱਡੀ ਘਟਨਾ ਵਾਪਰੀ ਹੈ,ਜਿਸ ਵਿੱਚ ਗੋਲੀਬਾਰੀ ਦੌਰਾਨ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ ਹੈ। ਇਸ ਘਟਨਾ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹੁਣੇ ਹੁਣੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰੇ ਦੇ ਬਾਹਰ ਕਾਰ 'ਚ ਜਾ ਰਹੇ ਇੱਕ ਪਰਿਵਾਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਉਂ ਹੀ ਪਰਿਵਾਰ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲ ਕੇ ਕਾਰ ਵਿੱਚ ਸਵਾਰ ਹੋਇਆ ਤਾਂ ਸਾਹਮਣੇ ਤੋਂ ਆ ਰਹੇ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਨੂੰ ਰੋਕ ਲਿਆ। ਇਸ ਦੌਰਾਨ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਵੀ ਕੀਤੀ ਗਈ। 20 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ। ਇਸ ਘਟਨਾ ਵਿੱਚ ਇੱਕ ਔਰਤ ਅਤੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਸਾਰੇ ਇੱਕ ਹੀ ਪਰਿਵਾਰ ਦੇ ਮੈਂਬਰ ਦੱਸੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਇਕ ਔਰਤ ਸਮੇਤ 4 ਵਿਅਕਤੀ ਸਵਾਰ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
'ਅਸੀਂ ਕੰਮ ਤੋਂ ਆਪਣੇ ਘਰ ਰੋਟੀ ਖਾਣ ਜਾ ਰਹੇ ਸੀ, ਸਾਨੂੰ ਰਸਤੇ ਵਿੱਚ ਤਿੰਨ ਵਿਅਕਤੀ ਮਿਲੇ ਜਿੰਨ੍ਹਾਂ ਕੋਲ ਪਿਸਤੌਲ ਸੀ। ਉਨ੍ਹਾਂ ਨੇ ਪਿਸਤੌਲ ਸਾਡੇ ਕੰਨ 'ਤੇ ਰੱਖ ਕੇ ਸਾਡਾ ਮੋਟਰਸਾਇਕਲ ਖੋਹ ਲਿਆ ਤੇ ਫਰਾਰ ਹੋ ਗਏ। ਉਹ ਤਿੰਨੋਂ ਵਿਅਕਤੀ ਵੀ ਮੋਟਰਸਾਇਕਲ ਤੇ ਸੀ, ਜਿਸ ਨੂੰ ਉਹ ਉਥੇ ਹੀ ਸੁੱਟ ਕੇ ਫਰਾਰ ਹੋ ਗਏ। ਉਨ੍ਹਾਂ ਦਾ ਮੋਟਰਸਾਇਕਲ ਹੁਣ ਗੁਰਦੁਆਰੇ ਦੇ ਕੋਲ ਹੀ ਖੜਾ ਹੈ। - ਸਥਾਨਕ ਵਾਸੀ
ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ ਪੁੱਤਰ ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਲੜਕੀ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਈ ਹੈ, ਇੱਕ ਵਿਅਕਤੀ ਦਾ ਨਾਮ ਅਨਮੋਲ ਸਿੰਘ ਹੈ।
- ਵਿਦੇਸ਼ ਜਾ ਕੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ, 1 ਤੋਂ ਡੇਢ ਲੱਖ ਵਿਦਿਆਰਥੀ ਆਉਣਗੇ ਵਾਪਸ ! ਇਸ ਰਿਪੋਰਟ 'ਚ ਦੇਖੋ ਕੌਣ ਹੋਵੇਗਾ ਪ੍ਰਭਾਵਿਤ...
- ਪੰਜਾਬ ਵਿਧਾਨ ਸਭਾ 'ਚ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਜੰਮ ਕੇ ਵਰ੍ਹੇ ਵਿਰੋਧੀ, ਬੋਲੇ- ਡੀਜੀਪੀ ਬੋਲਿਆ ਝੂਠ, ਅਸਤੀਫਾ ਦੇਵੇ ਮੁੱਖ ਮੰਤਰੀ
- ਆਖਿਰ ਪਿੰਡ ਵਾਸੀਆਂ ਨੂੰ ਲੱਖਾਂ ਰੁਪਏ ਦੀ ਲਾਗਤ ਨਾਲ ਮੁਰਦਾ ਘਰ ਬਣਾਉਣ ਦੀ ਕਿਉ ਪਈ ਲੋੜ ?
ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਉਕਤ ਪਰਿਵਾਰ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿਓ-ਪੁੱਤ ਦੀ ਹਸਪਤਾਲ 'ਚ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ 'ਤੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।