ETV Bharat / state

ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ, ਕਿਹਾ... - SGPC MEETING

ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀਆਂ ਨੂੰ ਲੈਕੇ ਅੱਜ ਪੰਜ ਕਮੇਟੀ ਮੈਂਬਰਾਂ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ।

Five members of the seven-member committee met with Jathedar Giani Raghbir Singh
ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ (Etv Bharat)
author img

By ETV Bharat Punjabi Team

Published : Feb 23, 2025, 1:05 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰਾਂ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਹੁਣ ਤੱਕ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਕਮੇਟੀ ਦੀ ਕਾਰਗੁਜ਼ਾਰੀ ਸਬੰਧੀ ਲਿਖਤੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸੌਂਪੀ ਗਈ।

ਸੱਤ ਮੈਂਬਰੀ ਕਮੇਟੀ (Etv Bharat)

ਪੰਜ ਮੈਂਬਰੀ ਕਮੇਟੀ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੂਰੀ ਵੱਲੋਂ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਗ੍ਰਹਿ ਵਿਖੇ ਕੀਤੀ ਗਈ। ਇਸ ਮੌਕੇ 'ਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਜੋ ਹੁਕਮ ਕਰਨਗੇ, ਭਰਤੀ ਪ੍ਰਕਿਰਿਆ ਉਸ ਤਰ੍ਹਾਂ ਹੀ ਇਨ ਬਿਨ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਜਿਹੜੇ ਫੈਸਲੇ ਫਸੀਲ ਤੋਂ ਲਏ ਗਏ ਸਨ, ਉਹ ਹੁਕਮਨਾਮੇ ਜਾਰੀ ਰਹਿਣਗੇ।

ਜਥੇਦਾਰ ਸਾਹਿਬ ਦੇ ਹੁਕਮਾਂ ਦੀ ਹੋਵੇਗੀ ਪਾਲਣਾ

ਦੱਸਣਯੋਗ ਹੈ ਕਿ ਇਹ ਬੈਠਕ ਤਕਰੀਬਨ ਇੱਕ ਘੰਟੇ ਦੇ ਕਰੀਬ ਚੱਲੀ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਕਮੇਟੀ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਸਬੰਧੀ ਜਾਣੂ ਕਰਾਇਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਅਤੇ ਉਹ ਭਰਤੀ ਆਪਣੇ ਤੌਰ ’ਤੇ ਹੀ ਕਰਨਾ ਚਾਹੁੰਦੇ ਹਨ।

ਜਥੇਦਾਰ ਨਾਲ ਬੈਠਕ ਉਪਰੰਤ ਕਮੇਟੀ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਉਹ ਸ਼੍ਰੀ ਅਕਾਲ ਤਖ਼ਤ ਵੱਲੋਂ ਜਾਰੀ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਵਾਸਤੇ ਜਥੇਦਾਰ ਨੂੰ ਮਿਲੇ ਹਨ। ਜਥੇਦਾਰ ਨੂੰ ਦੱਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਕਮੇਟੀ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਹੁਣ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਅਗਲਾ ਆਦੇਸ਼ ਦਿੱਤਾ ਜਾਵੇਗਾ, ਕਮੇਟੀ ਮੈਂਬਰ ਉਸ ਮੁਤਾਬਿਕ ਕੰਮ ਕਰਨਗੇ।

ਕਿਸਾਨਾਂ ਤੇ ਕੇਂਦਰ ਵਿਚਾਲੇ ਮੀਟਿੰਗ 'ਚ ਨਹੀਂ ਨਿਕਲਿਆ ਕੋਈ ਹੱਲ, 19 ਮਾਰਚ ਨੂੰ ਮੁੜ ਮੀਟਿੰਗ ਦਾ ਸੱਦਾ

"ਪ੍ਰਧਾਨ ਸਾਬ੍ਹ ਅਸਤੀਫਾ ਵਾਪਸ ਲਓ..." ਹਰਜਿੰਦਰ ਧਾਮੀ ਦੇ ਅਸਤੀਫੇ 'ਤੇ ਜਥੇਦਾਰ ਦਾ ਵੱਡਾ ਬਿਆਨ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਸਤਿਕਾਰ 'ਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਦਿੱਤਾ ਸੰਦੇਸ਼

ਅੰਤਰਿੰਗ ਕਮੇਟੀ ਨੇ ਸਿੱਖਾਂ ਨਾਲ ਕੀਤਾ ਬੇ-ਦਾਵਾ

ਇਸ ਮੌਕੇ ਗੱਲ ਕਰਦਿਆਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ 1925 ਦੇ ਐਕਟ ਤਹਿਤ ਚੱਲਦੇ ਹੋਏ ਹੀ ਸਾਰੇ ਕਾਰਜ ਕੀਤੇ ਜਾਂਦੇ ਹਨ ਅਤੇ ਅੱਗੇ ਵੀ ਹੁੰਦੇ ਰਹਿਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਕੁਝ ਮੈਂਬਰਾਂ ਨੇ ਸਿੰਘ ਸਾਹਿਬ ਨੂੰ ਮਿਲ ਕੇ ਉਨ੍ਹਾਂ ਨੂੰ ਇਸ ਤਰ੍ਹਾਂ ਦਰਸਾਉਣਾ ਚਾਹਿਆ ਕਿ ਤੁਹਾਡਾ ਅਧਿਕਾਰ ਚਾਰ ਦੀਵਾਰੀ ਤੱਕ ਹੀ ਸੀਮਤ ਹੈ, ਪਰ ਅਜਿਹਾ ਨਹੀਂ ਹੈ। ਵਡਾਲਾ ਨੇ ਕਿਹਾ ਕਿ ਅੰਤਰਿੰਗ ਕਮੇਟੀ ਦੇ ਮੈਂਬਰਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਜਿਹੇ ਸ਼ਬਦ ਬੋਲ ਕੇ ਸਿੱਖਾਂ ਨਾਲ ਬੇ-ਦਾਵਾ ਕੀਤਾ ਹੈ। ਅਜਿਹੇ ਲੋਕ ਸਮਝ ਲੈਣ ਕਿ ਅਜਿਹਾ ਕਦੇ ਨਹੀਂ ਹੋ ਸਕਦਾ ਕਿ ਸਿੱਖ ਪੰਥ ਦੀ ਸ਼ਕਤੀ ਨੂੰ ਆਪਣੇ ਦਾਇਰੇ 'ਚ ਸਮੇਟਨ ਦੀ ਕੋਸ਼ਿਸ਼ ਕੀਤੀ ਗਈ ਹੋਵੇ, ਇਹ ਮੰਦਭਾਗੀ ਗੱਲ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.