ਹੈਦਰਾਬਾਦ ਡੈਸਕ: ਸ਼੍ਰੋਮਣੀ ਅਕਾਲੀ ਦਲ 'ਚ ਇੱਕ ਹੋਰ ਮੈਂਬਰੀ ਦੀ ਵਾਪਸੀ ਹੋ ਗਈ ਹੈ। ਦਰਅਸਲ ਸੁੱਚਾ ਸਿੰਘ ਲੰਗਾਹ ਨੇ ਮੁੜ ਅਕਾਲੀ ਦਲ ਦਾ ਪੱਲ੍ਹਾ ਫ਼ੜ ਲਿਆ ਹੈ।ਇਸ ਸਬੰਧੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਸ ਪੋਸਟ ਵਿੱਚ ਲਿਖਿਆ ਹੈ ਕਿ…
ਸ. ਸੁੱਚਾ ਸਿੰਘ ਲੰਗਾਹ ਵੱਲੋਂ ਬੇਨਤੀ ਦੇ ਰੂਪ ਵਿੱਚ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਉਹਨਾਂ ਇਹ ਗੱਲ ਪਾਰਟੀ ਅੱਗੇ ਰੱਖੀ ਹੈ ਕਿ ਉਹਨਾਂ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਤੋਂ ਅਦਾਲਤ ਨੇ ਉਹਨਾਂ ਨੂੰ ਦੋਸ਼ ਮੁਕਤ (ਬਰੀ) ਕਰਾਰ ਦਿੱਤਾ ਹੈ। ਉਹਨਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ…
— Shiromani Akali Dal (@Akali_Dal_) October 3, 2024
"ਸੁੱਚਾ ਸਿੰਘ ਲੰਗਾਹ ਵੱਲੋਂ ਬੇਨਤੀ ਦੇ ਰੂਪ ਵਿੱਚ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਉਹਨਾਂ ਇਹ ਗੱਲ ਪਾਰਟੀ ਅੱਗੇ ਰੱਖੀ ਹੈ ਕਿ ਉਹਨਾਂ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਤੋਂ ਅਦਾਲਤ ਨੇ ਉਹਨਾਂ ਨੂੰ ਦੋਸ਼ ਮੁਕਤ (ਬਰੀ) ਕਰਾਰ ਦਿੱਤਾ ਹੈ। ਉਹਨਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੀ ਲਿਜਾਇਆ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੀ ਕਾਰਵਾਈ ਉਪਰੰਤ ਹੁਣ ਉਹਨਾਂ ਨੂੰ ਮੁੜ ਖ਼ਾਲਸਾ ਪੰਥ ਵਿੱਚ ਸ਼ਾਮਿਲ ਕੀਤਾ ਜਾ ਚੁੱਕਾ ਹੈ। ਜਦੋਂ ਉਹਨਾਂ ਉੱਤੇ ਦੋਸ਼ ਲੱਗੇ ਸਨ ਤਾਂ ਉਹ ਪਾਰਟੀ ਦੇ ਸਮੂਹ ਅਹੁਦਿਆਂ ਤੋਂ ਤੁਰੰਤ ਮੁਸਤਫ਼ੀ ਹੋ ਗਏ ਸਨ। ਹੁਣ ਆਪਣੇ ਲਿਖ਼ਤੀ ਪੱਤਰ ਵਿੱਚ ਉਹਨਾਂ ਨੇ ਇਹ ਗੱਲ ਕਹੀ ਹੈ ਕਿ ਉਹ ਜੰਮੇ ਵੀ ਅਕਾਲੀ ਸਨ ਅਤੇ ਆਪਣੇ ਆਖਰੀ ਸਾਂਹ ਤੱਕ ਰਹਿਣਗੇ ਵੀ ਅਕਾਲੀ ਉਹਨਾਂ ਨੇ ਪਾਰਟੀ ਦੀ ਸੇਵਾ ਦਾ ਮੌਕਾ ਮੁੜ ਲੈਣ ਲਈ ਸਨਿਮਰ ਬੇਨਤੀ ਵੀ ਕੀਤੀ ਹੈ।ਪਾਰਟੀ ਵੱਲੋਂ ਸ. ਲੰਗਾਹ ਵੱਲੋਂ ਦਿੱਤੀ ਗਈ ਬੇਨਤੀ ਨੂੰ ਉਹਨਾਂ ਵੱਲੋਂ ਪੇਸ਼ ਕੀਤੇ ਗਏ ਤੱਥਾਂ ਦੀ ਰੌਸ਼ਨੀ ਵਿੱਚ ਵਿਚਾਰਨ ਉਪਰੰਤ ਸ. ਸੁੱਚਾ ਸਿੰਘ ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਧਾਰਣ ਵਰਕਰ ਵਜੋਂ ਮੁੜ ਸੇਵਾ ਕਰਨ ਦਾ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ"।
ਲੰਗਾਹ ਕਦੋਂ ਹੋਏ ਸਨ ਬਾਗੀ
ਕਾਬਲੇਜ਼ਿਕਰ ਹੈ ਕਿ ਸੁੱਚਾ ਸਿੰਘ ਲੰਗਾਹ ਲੋਕ ਸਭਾ ਚੋਣਾਂ ਮੌਕੇ ਅਕਾਲੀ ਦਲ ‘ਚੋਂ ਬਾਗੀ ਹੋ ਗਏ ਸਨ। ਇੱਥੋਂ ਤੱਕ ਕਿ ਉਨ੍ਹਾਂ ਨੇ ਅਕਾਲੀ ਦਲ ‘ਤੇ ਚੋਣਾਂ ਦੌਰਾਨ ਖੁਦ ਨੂੰ ਅਣਦੇਖਿਆਂ ਕਰਨ ਦੇ ਇਲਜ਼ਾਮ ਲਾਉਂਦਿਆਂ ਕਿਹਾ ਸੀ ਕਿ "ਕਾਂਗਰਸ ਨੇ ਉਨ੍ਹਾਂ ਦਾ ਬਹੁਤ ਘੱਟ ਨੁਕਸਾਨ ਕੀਤਾ ਹੈ ਪਰ ਉਨ੍ਹਾਂ ਦੇ ਆਪਣੇ ਹੀ ਲੋਕਾਂ ਨੇ ਉਨ੍ਹਾਂ ਦਾ ਜ਼ਿਆਦਾ ਨੁਕਸਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਸਥਾਨਕ ਅਕਾਲੀ ਆਗੂ ਹਾਈਕਮਾਂਡ ਨੂੰ ਗੁੰਮਰਾਹ ਕਰ ਰਹੇ ਹਨ, ਜਿਸ ਨਾਲ ਅਕਾਲੀ ਦਲ ਨੂੰ ਭਾਰੀ ਨੁਕਸਾਨ ਹੋਵੇਗਾ"। ਪਰ ਹੁਣ ਇੱਕ ਵਾਰ ਫਿਰ ਲੰਗਾਹ ਦੀ ਵਾਪਸੀ ਨੇ ਸਿਆਸੀ ਗਲਿਆਰਿਆਂ ‘ਚ ਨਵੀਂ ਚਰਚਾ ਛੇੜ ਦਿੱਤੀ ਹੈ।ਹੁਣ ਵੇਖਣਾ ਦਿਲਚਸਪ ਹੋਵੇਗਾ ਕਿ ਲੰਹਾਗ ਦੀ ਇਹ ਸਿਆਸੀ ਪਾਰੀ ਕਿੰਨੀ ਕਾਮਯਾਬ ਹੋਵੇਗੀ।
- ਪੰਜਾਬ ਅਤੇ ਪੰਜਾਬੀਆਂ ਲਈ ਲਈ ਵੱਜੀ ਵੱਡੇ ਖ਼ਤਰੇ ਦੀ ਘੰਟੀ, ਜੇ ਹੁਣ ਨਾ ਚੁੱਕੇ ਕਦਮ ਤਾਂ ਸਾਰੀ ਜ਼ਿੰਦਗੀ ਪਵੇਗਾ ਪਛਤਾਉਣਾ, ਪੜ੍ਹੋ ਖਾਸ ਰਿਪੋਰਟ - Banning Paddy Cultivation
- CM ਦੇ ਜੱਦੀ ਪਿੰਡ 'ਚ ਨਹੀਂ ਹੋਈ ਸਰਬਸੰਮਤੀ! ਮੁੱਖ ਮੰਤਰੀ ਨੇ ਪਿੰਡ ਸਤੌਜ ਦੇ ਲੋਕਾਂ ਨੂੰ ਪੰਚਾਇਤਾਂ ਦੀ ਚੋਣ ਲਈ ਕੀਤੀ ਇਹ ਖਾਸ ਅਪੀਲ - CM Bhagwant Mann
- ਕੰਗਨਾ ਰਣੌਤ ਨਹੀਂ ਆ ਰਹੀ ਬਾਜ਼, ਹੁਣ ਪੰਜਾਬ ਦੇ ਨੌਜਵਾਨਾਂ 'ਤੇ ਦੇ ਦਿੱਤਾ ਵੱਡਾ ਬਿਆਨ, ਤੁਸੀਂ ਵੀ ਸੁਣੋ ਕੰਗਨਾ ਨੇ ਕੀ ਕਹਿ ਦਿੱਤਾ... - BJP MP Kangana Ranaut on Punjab