ETV Bharat / state

ਕੰਗਨਾ ਰਣੌਤ ਦੀ 'ਐਮਰਜੈਂਸੀ' 'ਤੇ ਸਾਬਕਾ ਸੀਐਮ ਚੰਨੀ ਦੀ ਸਖ਼ਤ ਚੇਤਾਵਨੀ, ਕਿਹਾ- SGPC ਦੀ ਇਜਾਜ਼ਤ ਤੋਂ ਬਿਨ੍ਹਾਂ ਨਹੀਂ ਚੱਲਣ ਦਿਆਂਗੇ ਫਿਲਮ - Kangana Ranaut Movie Emergency

author img

By ETV Bharat Punjabi Team

Published : Sep 1, 2024, 5:53 PM IST

Updated : Sep 1, 2024, 6:26 PM IST

Charanjit Channi ON KANGANA: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੰਗਨਾ ਰਣੌਤ ਦੀ ਫਿਲਮ ਨੂੰ ਲੈ ਕੇ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਇਜਾਜ਼ਤ ਤੋਂ ਬਿਨਾਂ ਨਾ ਚੱਲੇਗੀ ਅਤੇ ਨਾ ਹੀ ਚੱਲਣ ਦਿੱਤੀ ਜਾਵੇਗੀ।

KANGANA RANAUT MOVIE EMERGENCY
KANGANA RANAUT MOVIE EMERGENCY (ETV Bharat)

ਜਲੰਧਰ: ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਲਗਾਤਾਰ ਵਿਵਾਦਾਂ 'ਚ ਘਿਰੀ ਹੋਈ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੰਗਨਾ ਰਣੌਤ ਦੀ ਫਿਲਮ ਨੂੰ ਲੈ ਕੇ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਇਜਾਜ਼ਤ ਤੋਂ ਬਿਨਾਂ ਨਾ ਚੱਲੇਗੀ ਅਤੇ ਨਾ ਹੀ ਚੱਲਣ ਦਿੱਤੀ ਜਾਵੇਗੀ।

ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਸੀਐਮ ਚੰਨੀ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਫਿਲਮ ਵਿੱਚ ਸਿੱਖ ਇਤਿਹਾਸ ਨੂੰ ਦਰਸਾਉਣ ਲਈ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਲੈਣੀ ਪਵੇਗੀ। ਚੰਨੀ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਜਾਜ਼ਤ ਜ਼ਰੂਰੀ ਹੈ, ਕਿਉਂਕਿ ਇਹ ਸਿੱਖ ਕੌਮ ਅੰਦਰ ਸਭ ਤੋਂ ਉੱਚੀ ਅਥਾਰਟੀ ਹੈ।

ਸ਼੍ਰੋਮਣੀ ਕਮੇਟੀ ਕਰੇਗੀ ਫੈਸਲਾ: ਕਾਂਗਰਸੀ ਆਗੂ ਨੇ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਨੂੰ ਫਿਲਮਾਂ ਵਿੱਚ ਸਿੱਖ ਇਤਿਹਾਸ ਦੇ ਕਿਸੇ ਵੀ ਚਿੱਤਰਣ ਦੀ ਸਮੀਖਿਆ ਕਰਕੇ ਪ੍ਰਵਾਨਗੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੀ ਫਿਲਮ ਚਲਾਉਣੀ ਹੈ ਤਾਂ ਪਹਿਲਾਂ ਇਹ ਫਿਲਮ ਸ਼੍ਰੋਮਣੀ ਕਮੇਟੀ ਨੂੰ ਦਿਖਾਈ ਜਾਵੇ ਅਤੇ ਸਿੱਖ ਇਤਿਹਾਸ ਦੇ ਕਿਰਦਾਰ ਨੂੰ ਸਹੀ ਢੰਗ ਨਾਲ ਦਿਖਾਇਆ ਜਾਵੇ। ਸ਼੍ਰੋਮਣੀ ਕਮੇਟੀ ਕੋਈ ਫੈਸਲਾ ਲਵੇਗੀ ਅਤੇ ਉਨ੍ਹਾਂ ਦੇ ਸਰਟੀਫਿਕੇਟ ਤੋਂ ਬਾਅਦ ਹੀ ਫਿਲਮ ਚੱਲੇਗੀ। ਸ਼੍ਰੋਮਣੀ ਕਮੇਟੀ ਦੀ ਇਜਾਜ਼ਤ ਤੋਂ ਬਿਨਾਂ ਇਹ ਫਿਲਮ ਨਹੀਂ ਚੱਲੇਗੀ ਅਤੇ ਨਾ ਹੀ ਚੱਲਣ ਦਿੱਤੀ ਜਾਵੇਗੀ।

'ਕੰਗਨਾ ਨੂੰ ਜ਼ਿਆਦਾ ਗੰਭੀਰਤਾ ਨਾਲ ਲੈਣ ਦੀ ਲੋੜ ਨਹੀਂ': ਦਰਅਸਲ, ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਖ਼ਤਰੇ ਵਿੱਚ ਹੈ, ਕਿਉਂਕਿ ਸੈਂਸਰ ਬੋਰਡ ਨੇ ਅਜੇ ਤੱਕ ਸਰਟੀਫਿਕੇਟ ਨਹੀਂ ਦਿੱਤਾ ਹੈ। ਅਜਿਹੇ 'ਚ SGPC ਦੀ ਇਜਾਜ਼ਤ ਤੋਂ ਇਲਾਵਾ ਚੰਨੀ ਨੇ ਸਪੱਸ਼ਟ ਕਿਹਾ ਕਿ ਕੰਗਨਾ ਨੂੰ ਜ਼ਿਆਦਾ ਗੰਭੀਰਤਾ ਨਾਲ ਲੈਣ ਦੀ ਲੋੜ ਨਹੀਂ ਹੈ।

ਚੰਨੀ ਨੇ ਪੰਜਾਬ ਵਿੱਚ ਵੱਖ-ਵੱਖ ਭਾਈਚਾਰਿਆਂ ਵਿੱਚ ਇਤਿਹਾਸਕ ਏਕਤਾ ਬਾਰੇ ਬੋਲਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦਾ ਇਤਿਹਾਸ ਇਹ ਹੈ ਕਿ ਹਿੰਦੂ, ਮੁਸਲਮਾਨ, ਸਿੱਖ, ਇਸਾਈ ਆਪਸ ਵਿੱਚ ਪਿਆਰ ਨਾਲ ਰਹਿੰਦੇ ਆਏ ਹਨ ਅਤੇ ਅੱਜ ਤੱਕ ਇੱਥੇ ਕੋਈ ਘਟਨਾ ਨਹੀਂ ਵਾਪਰੀ। ਇੱਥੇ ਦੰਗੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਭਾਈਚਾਰਕ ਸਾਂਝ ਨੂੰ ਕਦੇ ਟੁੱਟਿਆ ਨਹੀਂ ਹੈ ਅਤੇ ਨਾ ਕਦੇ ਟੁੱਟਣ ਦਿੱਤਾ ਜਾਵੇਗਾ।

Last Updated : Sep 1, 2024, 6:26 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.