ਕਪੂਰਥਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਨਤਮਸਤਕ ਹੋਏ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀ ਵਿਗੜ ਰਹੀ ਵਾਤਾਵਰਣ ਦੀ ਸਥਿਤੀ ਤੋਂ ਜਾਣੂ ਕਰਵਾਇਆ ਕਿ ਕਿਵੇਂ ਧਰਤੀ ਹੇਠਲਾਂ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਦਰਿਆਵਾਂ ਦੇ ਪਾਣੀ ਪਲੀਤ ਹੋ ਗਏ ਹਨ। ਪੰਜਾਬ ਵਿੱਚ ਜੰਗਲਾਤ ਹੇਠਾਂ ਰਕਬਾ ਤੇਜ਼ੀ ਨਾਲ ਘਟ ਰਿਹਾ ਹੈ।
ਵਾਤਾਵਰਣ ਦਾ ਏਜੰਡਾ ਸੌਂਪਿਆ: ਸੰਤ ਸੀਚੇਵਾਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਲੋਕ ਸਭਾ ਚੋਣਾਂ ਦੌਰਾਨ ਵਾਤਾਵਰਣ ਦਾ ਏਜੰਡਾ ਸੌਂਪਿਆ। ਉਨ੍ਹਾਂ ਚੰਨੀ ਨੂੰ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਦੇ ਇਸ ਏਜੰਡੇ ਨੂੰ ਆਪਣੀ ਚੋਣ ਮੁਹਿੰਮ ਦਾ ਹਿੱਸਾ ਬਣਾਉਣ। ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ ਜਲਵਾਯੂ ਤਬਦੀਲੀ ਦੀ ਮਾਰ ਹੇਠ ਆਉਣ ਵਾਲੇ ਜਿਲ੍ਹਿਆਂ ਵਿੱਚੋਂ ਸਭ ਤੋਂ ਵੱਧ ਸੰਵੇਦਨਸ਼ੀਲ ਹੈ। ਵਰਲਡ ਵਾਇਡ ਫੰਡ ਫਾਰ ਨੇਚਰ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ,ਲੁਧਿਆਣਾ ਤੇ ਅੰਮ੍ਰਿਤਸਰ ਸਮੇਤ ਦੇਸ਼ ਦੇ 30 ਸ਼ਹਿਰਾਂ ਵਿੱਚ 2050 ਤੱਕ ਪੀਣ ਵਾਲੇ ਪਾਣੀ ਦਾ ਸੰਕਟ ਖੜਾ ਹੋ ਜਾਵੇਗਾ।
ਪੰਜਾਬ ਦੀ ਸੇਵਾ ਜਾਰੀ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਸੀਚੇਵਾਲ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਪੰਜਾਬ ਨੂੰ ਤੁਹਾਡੀ ਵੱਡੀ ਦੇਣ ਹੈ। ਚੰਨੀ ਨੇ ਸੰਤ ਸੀਚੇਵਾਲ ਨੂੰ ਰਾਜਨੀਤੀ ਤੋਂ ਉੱਪਰ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਭਲੇ ਲਈ ਜਨੂੰਨੀ ਹੋ ਕੇ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲ ਮੌਕੇ ਕਰਵਾਏ ਸਮਾਗਮਾਂ ਵਿੱਚ ਸੰਤ ਸੀਚੇਵਾਲ ਦੇ ਕੰਮਾਂ ਦੀ ਵੀ ਪ੍ਰਸੰਸ਼ਾ ਕੀਤੀ।ਚੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਤੌਰ 'ਤੇ ਥੋੜ੍ਹਾ ਸਮਾਂ ਮਿਲਿਆ ਸੀ । ਉਨ੍ਹਾਂ ਨੇ ਪੰਜਾਬ ਦੇ ਦਰਿਆਵਾਂ ਨੂੰ ਸਾਫ ਕਰਨ ਲਈ ਪੂਰਾ ਰੋਡ ਮੈਪ ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਹੀ ਸੰਤ ਸੀਚੇਵਾਲ ਪੰਜਾਬ ਦੀ ਸੇਵਾ ਕਰ ਰਹੇ ਹਨ ।
- ਠੱਗਾਂ ਦੀ ਕਰਤੂਤ ਸੁਣ ਕੇ ਤੁਹਾਨੂੰ ਵੀ ਆਵੇਗਾ ਹਾਸਾ, ਇੱਕ ਕੁਆਰੇ ਨੌਜਵਾਨ ਨੂੰ ਫੋਨ ਲਗਾ ਕੇ ਕਹਿ ਬੈਠੇ ਤੇਰਾ ਮੁੰਡਾ ਫੜ ਲਿਆ, ਜਾਣੋ ਅੱਗੇ ਦੀ ਕਹਾਣੀ... - Online fraud in Amritsar
- ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਤੇ ਸਾਧਿਆ ਨਿਸ਼ਾਨਾ, ਕਿਹਾ-ਸਿੱਧੂ ਮੂਸੇਵਾਲਾ ਦੀ ਸਕਿਉਰਟੀ ਨੂੰ ਲੈ ਕੇ ਹੁਣ ਆਈ ਬਿੱਲੀ ਥੈਲੇ ਵਿੱਚੋਂ ਬਾਹਰ - Big statement Harsimrat Kaur Badal
- 'ਭਾਜਪਾ' ਅਤੇ 'ਆਪ' ਦਾ ਪਿੰਡਾਂ 'ਚ ਵਿਰੋਧ ਕਾਰਨ ਕੀ ਅਕਾਲੀ ਦਲ ਨੂੰ ਹੋਵੇਗਾ ਫਾਇਦਾ ? ਅਕਾਲੀ ਦਲ ਦੇ ਉਮੀਦਵਾਰਾਂ ਨੇ ਕੀਤਾ ਦਾਅਵਾ, ਕਿਹਾ ਵੱਡੀ ਲੀਡ ਨਾਲ ਹੋਵੇਗੀ ਜਿੱਤ - Lok Sabha Elections 2024
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਹੱਥ ਸੱਤਾ ਆਈ ਤਾਂ ਪੰਜਾਬ ਦੇ ਵਿਕਾਸ ਦੀਆਂ ਚਾਬੀਆਂ ਸੰਤ ਸੀਚੇਵਾਲ ਦੇ ਹੱਥਾਂ ਵਿੱਚ ਫੜਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਾਤਾਵਰਣ ਸਾਫ ਸੁਥਰਾ ਰਹੇਗਾ ਤਾਂ ਹੀ ਲੋਕ ਤੰਦਰੁਸਤ ਰਹਿਣਗੇ। ਇਸ ਮੌਕੇ ਸ਼ਾਹਕੋਟ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਤੇ ਹੋਰ ਕਾਂਗਰਸੀ ਆਗੂ ਵੀ ਵੱਡੀ ਗਿਣਤੀ ਵਿੱਚ ਹਾਜਰ ਸਨ।