ਅੰਮ੍ਰਿਤਸਰ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਅੱਜ ਅੰਮ੍ਰਿਤਸਰ ਭਾਜਪਾ ਦਫ਼ਤਰ ਪੁੱਜੇ। ਇਸ ਮੌਕੇ ਵਿਜੇ ਰੁਪਾਨੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ 'ਤੇ ਸੁਨੀਲ ਜਾਖੜ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਵਿਜੇ ਸਾਂਪਲਾ ਨੂੰ ਮਨਾਉਣ ਦੀ ਕੋਈ ਗੱਲ ਨਹੀਂ ਹੈ ਉਹ ਪਾਰਟੀ ਦੇ ਨਾਲ ਖੜ੍ਹੇ ਹਨ ਅਤੇ ਜਿੱਥੇ ਉਨ੍ਹਾਂ ਦੀ ਡਿਊਟੀ ਲਾਵੇਗੀ ਉਹ ਨਿਭਾਉਣਗੇ।
ਭਾਜਪਾ ਦੇ ਸਾਥ ਦੇ ਰਹੇ ਹਨ ਲੋਕ: ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਲੋਕ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਭਾਜਪਾ ਦੇ ਸਾਥ ਨਾਲ ਹੀ ਪੰਜਾਬ ਦੇਸ਼ ਬਾਕੀ ਸੂਬਆਂ ਦੀ ਤਰ੍ਹਾਂ ਤਰੱਕੀ ਕਰ ਸਕਦਾ ਹੈ। ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਹੁਣ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਲੋਕ ਠੱਗੇ ਜਾ ਰਹੇ ਹਨ। ਉਹਨਾਂ ਕਿਹਾ ਕਿ ਲੋਕ ਅਕਾਲੀ ਦਲ ਕਾਂਗਰਸ ਤੋਂ ਅੱਕ ਚੁੱਕੇ ਹਨ ਅਤੇ ਹੁਣ ਭਾਜਪਾ ਦੇ ਸਾਥ ਦੇ ਰਹੇ ਹਨ।
- ਉਮੀਦਵਾਰ ਹਰਸਿਮਰਤ ਕੌਰ ਬਾਦਲ ਪੁੱਜੇ ਉੜੀਆ ਕਲੋਨੀ, ਅੱਗ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ, ਸੂਬਾ ਸਰਕਾਰ ਨੂੰ ਲਪੇਟਿਆ - fire accident in bathinda
- ਲੁਧਿਆਣਾ 'ਚ ਵੀ ਮਸ਼ਹੂਰ ਹੋਈ ਨਿਹੰਗ ਸਿੰਘਾਂ ਦੀ ਠੰਡੀ ਸ਼ਰਦਾਈ, ਦੂਰੋਂ-ਦੂਰੋਂ ਪੀਣ ਆਉਂਦੇ ਨੇ ਲੋਕ, ਗਰਮੀ ਦੇ ਨਾਲ-ਨਾਲ ਬਿਮਾਰੀਆਂ ਦਾ ਵੀ ਕਰਦੀ ਹੈ ਖਾਤਮਾ - Nihang Singhs made cool Shardai
- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਨੇ ਮੋਗਾ 'ਚ ਕੀਤਾ ਚੋਣ ਪ੍ਰਚਾਰ, ਕਿਹਾ- ਖੇਤਰੀ ਪਾਰਟੀ ਦਾ ਸਾਥ ਦੇਣ ਲੋਕ - Rajwinder campaigned in moga
ਜੇਲ੍ਹਾਂ ਕੱਟ ਰਹੇ ਨੇ ਅਖੌਤੀ ਆਮ ਲੋਕ: ਲੋਕਾਂ ਨੂੰ ਭਾਜਪਾ ਇੱਕ ਆਸ ਦੀ ਕਿਰਨ ਨਜ਼ਰ ਆ ਰਹੀ ਹੈ। ਦੇਸ਼ ਤਰੱਕੀ ਕਰ ਰਿਹਾ ਹੈ ਅਤੇ ਪੰਜਾਬ ਵਾਂਝਾ ਨਾ ਰਹਿ ਜਾਏ। ਇਸ ਕਰਕੇ ਸਾਨੂੰ ਪੰਜਾਬ ਦੇ ਵਿੱਚ ਵੀ ਭਾਜਪਾ ਦੀ ਸਰਕਾਰ ਲਿਆਉਣੀ ਪਵੇਗੀ। ਜਾਖੜ ਦਾ ਕਹਿਣਾ ਹੈ ਕਿ ਵਿਰੋਧੀਆਂ ਨੂੰ ਕਦੇ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਨਹੀਂ ਹੈ ਸਗੋਂ ਬਹੁਤ ਖਾਸ ਹੈ। ਤਿਹਾੜ ਜੇਲ੍ਹ ਵਿੱਚ ਵੀ ਅਖੌਤੀ ਆਮ ਬੰਦੇ ਹਨ ਅਤੇ ਖੀਰ ਖਾ ਰਹੇ ਹਨ। ਆਮ ਆਦਮੀ ਪਾਰਟੀ ਨੂੰ ਕੋਈ ਵਲੰਟੀਅਰ ਨਹੀਂ ਮਿਲਿਆ।
ਉਹਨਾਂ ਕਿਹਾ ਕਿ ਲਾਲੂ ਪ੍ਰਸ਼ਾਦ ਅਤੇ ਅਰਵਿੰਦ ਕੇਜਰੀਵਾਲ ਵਿੱਚ ਕੋਈ ਫਰਕ ਨਹੀਂ ਹੈ। ਲੋਕ ਆਮ ਆਦਮੀ ਪਾਰਟੀ ਦਾ ਤਮਾਸ਼ਾ ਦੇਖ ਰਹੇ ਹਨ। ਜਾਖੜ ਮੁਤਾਬਿਕ ਪੰਜਾਬ ਪੁਲਿਸ ਇੱਕ ਡਿਸਿਪਲਨ ਫੋਰਸ ਹੈ ਉਹ ਡਿਸਿਪਲਨ ਵਿੱਚ ਰਹਿੰਦੀ ਹੈ ਪਰ ਨਖਿੱਧ ਸਰਕਾਰ ਦੇ ਰਾਜ ਹੇਠ ਪੰਜਾਬ ਵਿੱਚ ਅਸ਼ਾਂਤੀ ਫੈਲੀ ਹੋਈ ਹੈ। ਜਾਖੜ ਨੇ ਕਿਹਾ ਕਿ ਭਾਜਪਾ ਕੋਲ ਕਈ ਉਮੀਦਵਾਰ ਹਨ, ਭਾਜਪਾ ਸਾਰੀਆਂ ਸੀਟਾਂ 'ਤੇ ਚੋਣ ਲੜ ਰਹੀ ਹੈ, ਸਾਰੀਆਂ ਪਾਰਟੀਆਂ ਇਸ ਤਰ੍ਹਾਂ ਚੋਣਾਂ ਲੜਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਮੁੱਦੇ 'ਤੇ ਪ੍ਰੈਸ ਕਾਨਫਰੰਸ ਕਰਨਗੇ, ਉਹ ਖੁਦ ਕਿਸਾਨ ਹਨ ਅਤੇ ਕਿਸਾਨ ਉਨ੍ਹਾਂ ਦੇ ਨਾਲ ਹਨ।