ETV Bharat / state

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰ, ਜਾਣੋ ਪੂਰਾ ਮਾਮਲਾ - Bharat Bhushan Ashu arrested - BHARAT BHUSHAN ASHU ARRESTED

Bharat Bhushan Ashu arrested: ਅੱਜ ਸਵੇਰੇ 10 ਵਜੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਲੰਧਰ ਸਥਿਤ ਈਡੀ ਦਫਤਰ ਪਹੁੰਚੇ। ਇਸ ਦੌਰਾਨ ਈਡੀ ਜਲੰਧਰ ਦੇ ਦਫ਼ਤਰ ਵਿੱਚ ਉਸ ਕੋਲੋਂ ਪੁੱਛਗਿੱਛ ਦੌਰਾਨ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗਿਰਫਤਾਰ ਕੀਤਾ ਗਿਆ ਹੈ।

BHARAT BHUSHAN ASHU ARRESTEDhttp://10.10.50.70:6060/finalout1/punjab-nle/thumbnail/01-August-2024/22105469_thumbnail_16x9_pp.jpg
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰ (ETV Bharat)
author img

By ETV Bharat Punjabi Team

Published : Aug 1, 2024, 8:08 PM IST

Updated : Aug 1, 2024, 10:11 PM IST

ਜਲੰਧਰ: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੱਸ ਦੇਈਏ ਕਿ ਅੱਜ ਸਵੇਰੇ 10 ਵਜੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਲੰਧਰ ਸਥਿਤ ਈਡੀ ਦਫਤਰ ਪਹੁੰਚੇ। ਇਸ ਦੌਰਾਨ ਈਡੀ ਜਲੰਧਰ ਦੇ ਦਫ਼ਤਰ ਵਿੱਚ ਉਸ ਕੋਲੋਂ ਪੁੱਛਗਿੱਛ ਕੀਤੀ ਗਈ। ਸਵੇਰੇ ਸ਼ੁਰੂ ਹੋਈ ਪੁੱਛਗਿੱਛ ਦੁਪਹਿਰ ਤੱਕ ਜਾਰੀ ਰਹੀ। ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ 2 ਦਿਨ ਪਹਿਲਾਂ ਕਿਸੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਕੀ ਹੈ ਇਹ ਪੂਰਾ ਘੁਟਾਲਾ ?

ਦੱਸ ਦਈਏ ਕਿ ਈਡੀ ਵੱਲੋਂ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਸੰਭਾਲ ਰਹੇ ਸਨ ਤਾਂ ਉਨ੍ਹਾਂ 'ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ 'ਚ ਘਪਲਾ ਕਰਨ ਦਾ ਆਰੋਪ ਲੱਗਿਆ ਸੀ। ਇਸ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਤੇ ਢੋਆ-ਢੁਆਈ ਦੇ ਟੈਂਡਰਾਂ 'ਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ 'ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।

ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ : ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਹੀ ਵਿਭਾਗ ਵਿੱਚ ਗ਼ਲਤ ਵਾਹਨਾਂ ਦੇ ਨੰਬਰ ਲਿਖਵਾ ਦਿੱਤੇ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ। ਇਸ ਮਾਮਲੇ ਵਿੱਚ ਕਰੀਬ ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਕੁਝ ਠੇਕੇਦਾਰਾਂ ਨੂੰ ਲਾਭ ਦੇਣ ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ ਲਾਏ ਸਨ।

ਜਾਂਚ ਦੌਰਾਨ ਈ.ਡੀ. ਉਨ੍ਹਾਂ ਨੂੰ ਕਰੀਬ ਡੇਢ ਕਰੋੜ ਰੁਪਏ ਦੀਆਂ 5 ਸਰਕਾਰੀ ਜਾਇਦਾਦਾਂ ਬਾਰੇ ਜਾਣਕਾਰੀ ਮਿਲੀ। ਪਿਛਲੇ ਸਾਲ ਛਾਪੇਮਾਰੀ ਦੌਰਾਨ ਜਾਂਚ ਏਜੰਸੀ ਨੇ ਇਹ ਸੰਭਾਵਨਾ ਜਤਾਈ ਸੀ ਕਿ ਇਹ ਜਾਇਦਾਦਾਂ ਧੋਖੇ ਨਾਲ ਖਰੀਦੀਆਂ ਗਈਆਂ ਸਨ। ਜਾਂਚ ਏਜੰਸੀ ਨੇ ਤਲਾਸ਼ੀ ਦੌਰਾਨ ਮਿਲੇ ਕਰੀਬ 30 ਲੱਖ ਰੁਪਏ ਵੀ ਜ਼ਬਤ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੀ ਵਿਜੀਲੈਂਸ ਬਿਊਰੋ ਦੀ ਟੀਮ ਇਸ ਦੀ ਜਾਂਚ ਕਰ ਰਹੀ ਸੀ। ਇਸ ਮਾਮਲੇ ਦੇ ਆਧਾਰ 'ਤੇ ਕੇਂਦਰੀ ਜਾਂਚ ਏਜੰਸੀ ਈਡੀ ਨੇ ਇਸ ਕੇਸ ਨੂੰ ਆਪਣੇ ਹੱਥਾਂ 'ਚ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਵਿਰੁੱਧ ਸਰਚ ਆਪਰੇਸ਼ਨ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ।

Last Updated : Aug 1, 2024, 10:11 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.