ETV Bharat / state

ਨਵਜੋਤ ਸਿੱਧੂ ਨਹੀਂ ਕਰਨਗੇ ਲੋਕ ਸਭਾ ਚੋਣਾਂ 'ਚ ਪ੍ਰਚਾਰ, ਕਰੀਬੀ ਸੁਰਜੀਤ ਧੀਮਾਨ ਦਾ ਵੱਡਾ ਦਾਅਵਾ, ਰੱਖੀ ਇਹ ਸ਼ਰਤ - Lok Sabha Elections

author img

By ETV Bharat Punjabi Team

Published : May 4, 2024, 4:34 PM IST

ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਲਈ ਉਦੋਂ ਤੱਕ ਪ੍ਰਚਾਰ ਨਹੀਂ ਕਰਨਗੇ, ਜਦੋਂ ਤੱਕ ਕਾਂਗਰਸ ਦੀ ਹਾਈਕਮਾਨ ਨਵਜੋਤ ਸਿੰਘ ਸਿੱਧੂ ਗਰੁੱਪ ਦੇ ਸਾਰੇ 7 ਸਾਥੀਆਂ ਨੂੰ ਦਿੱਲੀ ਬੁਲਾ ਕੇ ਕਾਂਗਰਸ ਵਿੱਚ ਬਣਦਾ ਮਾਣ-ਸਨਮਾਨ ਬਹਾਲ ਨਹੀਂ ਕਰਦੀ।

ਪੰਜਾਬ ਕਾਂਗਰਸ
ਪੰਜਾਬ ਕਾਂਗਰਸ (ETV BHARAT SANGRUR)
ਸੁਰਜੀਤ ਸਿੰਘ ਧੀਮਾਨ ਮੀਡੀਆ ਨਾਲ ਗੱਲ ਕਰਦੇ ਹੋਏ (ETV BHARAT SANGRUR)

ਸੰਗਰੂਰ: ਲੋਕ ਸਭਾ ਚੋਣਾਂ ਦੇ ਪ੍ਰਚਾਰ ਨਾਲ ਮਾਹੌਲ ਸੂਬਾ ਦਾ ਗਰਮਾਇਆ ਹੋਇਆ ਹੈ। ਇਸ ਦੌਰਾਨ ਕਾਂਗਰਸ ਨੂੰ ਲਗਾਤਾਰ ਸੂਬੇ 'ਚ ਝਟਕੇ ਲੱਗ ਰਹੇ ਹਨ। ਜਿਥੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਸਣੇ ਕਈ ਲੀਡਰ ਕਾਂਗਰਸ ਨੂੰ ਛੱਡ ਕੇ ਦਲ ਬਦਲੀਆਂ ਕਰ ਰਹੇ ਹਨ ਤਾਂ ਹੁਣ ਉਥੇ ਹੀ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਨੂੰ ਲੈ ਕੇ ਦੁਚਿੱਤੀ ਬਣੀ ਹੋਈ ਹੈ ਕਿ ਸਿੱਧੂ ਇੰਨ੍ਹਾਂ ਚੋਣਾਂ 'ਚ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ ਜਾਂ ਨਹੀਂ।

ਪ੍ਰਚਾਰ ਨਹੀਂ ਕਰਨਗੇ ਨਵਜੋਤ ਸਿੱਧੂ: ਹਾਲਾਂਕਿ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਰਹੇ ਸੁਰਜੀਤ ਸਿੰਘ ਧੀਮਾਨ ਨੇ ਇਸ ਸਬੰਧੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਉਦੋਂ ਤੱਕ ਕਿਸੇ ਵੀ ਉਮੀਦਵਾਰ ਲਈ ਪ੍ਰਚਾਰ ਨਹੀਂ ਕਰਨਗੇ, ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਨੂੰ ਬਣਦਾ ਮਾਣ-ਸਨਮਾਨ ਨਹੀਂ ਦਿੱਤਾ ਜਾਂਦਾ।

ਮਾਨ ਸਨਮਾਨ ਨਹੀਂ ਤਾਂ ਪ੍ਰਚਾਰ ਨਹੀਂ: ਸੁਰਜੀਤ ਧੀਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਕਾਂਗਰਸ ਲਈ ਉਦੋਂ ਤੱਕ ਪ੍ਰਚਾਰ ਨਹੀਂ ਕਰਨਗੇ, ਜਦੋਂ ਤੱਕ ਕਾਂਗਰਸ ਦੀ ਹਾਈਕਮਾਨ ਨਵਜੋਤ ਸਿੰਘ ਸਿੱਧੂ ਗਰੁੱਪ ਦੇ ਸਾਰੇ 7 ਸਾਥੀਆਂ ਨੂੰ ਕਾਂਗਰਸ ਵਿੱਚ ਬਣਦਾ ਮਾਣ-ਸਤਿਕਾਰ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਪਟਿਆਲਾ ਸਥਿਤ ਘਰ ਵਿੱਚ ਸਿੱਧੂ ਗਰੁੱਪ ਦੇ 7 ਆਗੂਆਂ ਦੀ ਮੀਟਿੰਗ ਹੋਈ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੇ ਇਹ ਸਾਰੀਆਂ ਗੱਲਾਂ ਸਪੱਸ਼ਟ ਕਰ ਦਿੱਤੀਆਂ ਹਨ।

ਪੰਜਾਬ ਦੀ ਲੀਡਰਸ਼ਿਪ 'ਤੇ ਨਹੀਂ ਭਰੋਸਾ: ਉਨ੍ਹਾਂ ਨੇ ਕਿਹਾ ਕਿ ਅਸੀਂ ਨਵਜੋਤ ਸਿੰਘ ਸਿੱਧੂ ਗਰੁੱਪ ਦੇ ਕਰੀਬ 7 ਵਿਅਕਤੀ ਹਾਂ, ਜਿਨ੍ਹਾਂ ਵਿਚੋਂ ਅਸੀਂ ਇਸ ਵੇਲੇ ਕਾਂਗਰਸ ਦਾ ਹਿੱਸਾ ਹਾਂ ਪਰ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ। ਸੁਰਜੀਤ ਧੀਮਾਨ ਦਾ ਦਾਅਵਾ ਹੈ ਕਿ ਸਿੱਧੂ ਨੇ ਸਪੱਸ਼ਟ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਨਹੀਂ ਹੁੰਦਾ, ਉਦੋਂ ਤੱਕ ਉਹ ਚੋਣ ਪ੍ਰਚਾਰ ਲਈ ਨਹੀਂ ਉਤਰਣਗੇ। ਇਸ ਲਈ ਕਾਂਗਰਸ ਹਾਈਕਮਾਨ ਵੱਲੋਂ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਕਾਂਗਰਸ 'ਤੇ ਉਨ੍ਹਾਂ ਨੂੰ ਭਰੋਸਾ ਨਹੀਂ ਹੈ।

ਕਾਂਗਰਸ ਨੂੰ ਇਕਜੁੱਟ ਕਰਨ ਲਈ ਸਿੱਧੂ ਦੇ ਯਤਨ: ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੇ ਕਿਹਾ ਕਿ ਅਸੀਂ ਸਾਰੇ ਕਾਂਗਰਸੀ ਹਾਂ ਅਤੇ ਕਾਂਗਰਸ ਦੇ ਨਾਲ ਰਹਾਂਗੇ। ਨਵਜੋਤ ਸਿੱਧੂ ਨੇ ਪਹਿਲਾਂ ਵੀ ਕਾਂਗਰਸ ਨੂੰ ਇਕਜੁੱਟ ਕਰਨ ਲਈ ਵੱਡੀਆਂ ਰੈਲੀਆਂ ਕੀਤੀਆਂ ਸਨ, ਪਰ ਪੰਜਾਬ ਲੀਡਰਸ਼ਿਪ ਨੇ ਉਨ੍ਹਾਂ ਦਾ ਵਿਰੋਧ ਕੀਤਾ, ਕਿਉਂਕਿ ਇਹ ਸਾਰੇ ਆਗੂ ਉਨ੍ਹਾਂ ਦੇ ਸਾਹਮਣੇ ਬੌਣੇ ਨਜ਼ਰ ਆ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਮੌਜੂਦਾ ਲੀਡਰਸ਼ਿਪ ਲੋਕਾਂ ਨੂੰ ਸਿਵਾਏ ਲਾਲੀਪੋਪ ਤੋਂ ਹੋਰ ਕੁਝ ਨਹੀਂ ਦੇ ਸਕਦੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.