ਚੰਡੀਗੜ੍ਹ: ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਦੇ ਚੰਡੀਗੜ੍ਹ ਬੈਂਚ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਾਲ 9 ਮਈ 2023 ਨੂੰ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਇਸ ਸਾਲ 10 ਅਪ੍ਰੈਲ 2024 ਤੋਂ ਸੇਵਾਮੁਕਤ ਮੰਨੇ ਜਾਣ ਅਤੇ ਸਾਰੇ ਨਤੀਜੇ ਵੱਜੋਂ ਲਾਭ ਪ੍ਰਦਾਨ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੇ ਹਾਲੀ ਹੀ 'ਚ ਭਾਜਪਾ ਦੀ ਟਿਕਟ 'ਤੇ ਬਠਿੰਡਾ ਤੋਂ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਪਰਮਪਾਲ ਨੇ ਐਡਵੋਕੇਟ ਜੀਐਸ ਪਟਵਾਲੀਆ ਰਾਹੀਂ ਦਾਇਰ ਅਰਜ਼ੀ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਦੇ ਦਬਾਅ ਹੇਠ ਅਸਤੀਫਾ ਪੱਤਰ ਸੌਂਪਿਆ ਗਿਆ ਸੀ ਕਿਉਂਕਿ ਸਰਕਾਰ ਉਨ੍ਹਾਂ ਨੂੰ ਬਕਾਇਆ ਸਰਟੀਫਿਕੇਟ/ਐਨਓਸੀ ਦੇਣ ਤੋਂ ਇਨਕਾਰ ਕਰ ਰਹੀ ਸੀ। ਜਦੋਂ ਕਿ ਉਹ ਪਹਿਲਾਂ ਹੀ 10 ਅਪ੍ਰੈਲ ਦੇ ਹੁਕਮਾਂ ਤਹਿਤ ਸੇਵਾ ਤੋਂ ਸਵੈ-ਇੱਛਤ ਸੇਵਾਮੁਕਤੀ ਲੈ ਚੁੱਕੇ ਹਨ।
ਗ੍ਰਹਿ ਮੰਤਰਾਲੇ ਨੇ ਮਨਜ਼ੂਰ ਕੀਤਾ ਸੀ ਅਸਤੀਫਾ
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ 'ਤੇ ਤਾਇਨਾਤ ਰਹਿੰਦਿਆਂ ਉਨ੍ਹਾਂ ਨੇ ਨਿੱਜੀ ਅਤੇ ਘਰੇਲੂ ਕਾਰਨਾਂ ਕਰਕੇ ਭਾਰਤੀ ਪ੍ਰਸ਼ਾਸਨਿਕ ਸੇਵਾ ਤੋਂ ਸਵੈ-ਇੱਛਤ ਸੇਵਾਮੁਕਤੀ ਲਈ ਬੇਨਤੀ ਕੀਤੀ ਸੀ। ਜਦੋਂ ਪੰਜਾਬ ਦੇ ਪ੍ਰਸੋਨਲ ਵਿਭਾਗ ਵੱਲੋਂ ਉਹਨਾਂ ਦੀ ਅਰਜ਼ੀ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਉਹਨਾਂ ਨੇ ਗ੍ਰਹਿ ਮੰਤਰਾਲੇ ਕੋਲ ਪਹੁੰਚ ਕੀਤੀ ਅਤੇ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸਵੈ-ਇੱਛਤ ਸੇਵਾਮੁਕਤੀ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਸੀ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਨਮਨ, ਕੌਮੀ ਪੱਧਰ ਉੱਤੇ ਮਨਾਇਆ ਜਾ ਰਿਹਾ 'ਵੀਰ ਬਾਲ ਦਿਵਸ'
ਭਾਜਪਾ ਦੀ ਬੇੜੀ 'ਚ ਹੋਏ ਸੀ ਸਵਾਰ
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਰਮਪਾਲ ਕੌਰ ਵੱਲੋਂ ਸਵੈ-ਇੱਛੁਕ ਸੇਵਾਮੁਕਤੀ (ਵੀਆਰਐਸ) ਲੈਣ ਤੋਂ ਬਾਅਦ ਭਾਜਪਾ ਜੁਆਇੰਨ ਕਰ ਲਈ ਗਈ ਸੀ। ਇਸ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਸੀ। ਜਿਸ 'ਤੇ ਉਹਨਾਂ ਨੇ ਅਕਾਲੀ ਅਤੇ ਆਪ 'ਤੇ ਨਿਸ਼ਾਨੇ ਸਾਧੇ ਸਨ। ਉਹਨਾਂ ਕਿਹਾ ਸੀ ਕਿ ਪੰਜਾਬ ਦੀਆਂ ਪਾਰਟੀਆਂ ਉਹ ਵਿਕਾਸ ਨਹੀਂ ਕਰ ਸਕਦੀਆਂ ਜੋ ਵਿਕਾਸ ਭਾਜਪਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।