ਅੰਮ੍ਰਿਤਸਰ: ਦੇਸ਼ ਦੇ ਮਹਰੂਮ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜਿਨ੍ਹਾਂ ਵੱਲੋਂ ਦੇਸ਼ ਦੇ ਵਿੱਚ ਉਸ ਵੇਲੇ ਆਪਣਾ ਯੋਗਦਾਨ ਪਾਇਆ ਗਿਆ ਸੀ, ਜਦੋਂ ਦੇਸ਼ ਆਰਥਿਕ ਸੰਕਟ ਨਾਲ ਜੂਝ ਰਿਹਾ ਸੀ ਅਤੇ ਹੁਣ ਉਹਨਾਂ ਦੇ ਯਾਦ ਵਿੱਚ ਜਿੱਥੇ ਪੰਜਾਬ ਦੇ ਵਿੱਚ ਇੱਕ ਵਿਲੱਖਣ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਵਿੱਚ ਡਾਕਟਰ ਮਨਮੋਹਨ ਸਿੰਘ ਦੇ ਨਾਮ ਉੱਤੇ ਸਟੇਡੀਅਮ ਦੇ ਨਾਂ ਰੱਖੇ ਜਾ ਰਹੇ ਹਨ। ਉਥੇ ਹੀ ਹੁਣ ਇੱਕ ਵਿਲੱਖਣ ਮੰਗ ਉੱਠਣੀ ਸ਼ੁਰੂ ਹੋ ਚੁੱਕੀ ਹੈ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇ ਨਾਲ ਨਿਵਾਜਣ ਦੀ ਗੱਲ ਕੀਤੀ ਜਾ ਰਹੀ ਹੈ ਇਸੇ ਲੜੀ ਦੇ ਤਹਿਤ ਇੱਕ ਮੰਗ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਸਿੱਖ ਜਥੇਬੰਦੀਆਂ ਦੇ ਵੱਲੋਂ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਇਹਨਾਂ ਨੇ ਆਪਣੇ ਕਾਰਜਕਾਲ ਵਿੱਚ ਭਾਰਤ ਲਈ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਅਤੇ ਪੂਰੇ ਦੇਸ਼ ਦੇ ਵਿੱਚ ਸਿੱਖਾਂ ਦੀ ਅਤੇ ਦਸਤਾਰ ਦੇ ਪਛਾਣ ਤੇ ਮਾਣ ਵਧਾਇਆ ਹੈ। ਉਹਨਾਂ ਨੂੰ ਪੰਥ ਰਤਨ ਨਾਲ ਨਿਵਾਜਿਆ ਜਾਵੇ।
‘ਪੰਥ ਰਤਨ ਨਾਲ ਨਿਵਾਜਿਆ ਜਾਵੇ’
ਪੱਤਰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਕਾਂਗਰਸੀ ਆਗੂ ਭਗਵੰਤ ਸਿੰਘ ਸੱਚਰ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜੀ ਨੂੰ ਪੰਥ ਰਤਨ ਨਾਲ ਨਿਵਾਜਿਆ ਜਾਵੇ। ਉਹਨਾਂ ਕਿਹਾ ਕਿ ਜਦੋਂ ਡਾਕਟਰ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਸਨ ਤਾਂ ਉਹਨਾਂ ਨੇ 1984 ਵਿੱਚ ਹੋਏ ਦੰਗਿਆਂ ਨੂੰ ਲੈ ਕੇ ਵੀ ਸੰਸਦ ਭਵਨ ਦੇ ਵਿੱਚ ਦਿਲੋਂ ਮਾਫੀ ਮੰਗੀ ਸੀ। ਅਤੇ ਪੀੜਤ ਪਰਿਵਾਰਾਂ ਨੂੰ ਵਸੇਬੇ ਲਈ ਘਰ ਵੀ ਦਿੱਤੇ ਸਨ। ਕਿਸਾਨਾਂ ਦੇ ਲਈ ਵੀ 60 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਸੀ। ਅਸੀਂ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕਰਦੇ ਹਾਂ ਤੇ ਡਾਕਟਰ ਮਨਮੋਹਨ ਸਿੰਘ ਜੀ ਨੂੰ ਪੰਥ ਰਤਨ ਨਾਲ ਨਿਵਾਜਿਆ ਜਾਵੇ।
ਦੱਸਣ ਯੋਗ ਹੈ ਕੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਦੇ ਸਮੇਂ ਭਾਰਤੀ ਜਨਤਾ ਪਾਰਟੀ ਅਤੇ ਮੋਦੀ ਸਰਕਾਰ ਵੱਲੋਂ ਰਾਜਘਾਟ ਉੱਤੇ ਉਹਨਾਂ ਨੂੰ ਜਗ੍ਹਾ ਨਹੀਂ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਸਿੱਖ ਕੌਮ ਦੇ ਵਿੱਚ ਲਗਾਤਾਰ ਹੀ ਵਿਰੋਧ ਵੱਧਦਾ ਹੋਇਆ ਨਜ਼ਰ ਆ ਰਿਹਾ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਭਾਰਤ ਰਤਨ ਦਾ ਖਿਤਾਬ ਦਵਾਉਣ ਵਾਸਤੇ ਸਿੱਖ ਜਥੇਬੰਦੀਆਂ ਵੱਲੋਂ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਭਾਰਤ ਰਤਨ ਦਵਾਉਣ ਦੀ ਗੱਲ ਕੀਤੀ ਜਾ ਰਹੀ ਹੈ।