ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਰਕਾਰ ਦੇ ਸਮੇਂ ਬਹੁਤ ਸਾਰੀਆਂ ਬੇਅਦਬੀਆਂ ਹੋਈਆਂ ਸਨ ਅਤੇ ਉਸ ਬੇਅਦਬੀਆਂ ਤੋਂ ਬਾਅਦ 2024 ਤੱਕ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਵਿੱਚ ਬਾਗੀ ਸੁਰ ਵੀ ਵੇਖਣ ਨੂੰ ਮਿਲੇ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਨੇਤਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਰਹੇ ਹਨ ਅਤੇ ਆਪਣਾ ਸਪਸ਼ਟੀਕਰਨ ਦੇ ਰਹੇ ਹਨ। ਇਸੇ ਲੜੀ ਦੇ ਤਹਿਤ ਪਰਮਜੀਤ ਸਿੰਘ ਸਰਨਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਰਸਾ ਉੱਤੇ ਸਵਾਲ ਚੁੱਕੇ ਗਏ ਹਨ
ਜਿੱਥੇ ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਉੱਤੇ ਲਗਾਤਾਰ ਹੀ ਬੇਅਦਬੀਆਂ ਦੇ ਇਲਜ਼ਾਮ ਲੱਗਦੇ ਹੋਏ ਨਜ਼ਰ ਆ ਰਹੇ ਹਨ ਉੱਥੇ ਹੀ ਹੁਣ ਇਹ ਇਲਜ਼ਾਮ ਦਿੱਲੀ ਵੱਲ ਨੂੰ ਵੀ ਵੱਧਦੇ ਹੋਏ ਨਜ਼ਰ ਆ ਰਹੇ ਹਨ। ਇਸੇ ਦੇ ਮੱਦੇਨਜ਼ਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਇੱਕ ਸ਼ਿਕਾਇਤ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਵੀ ਦਿੱਤਾ ਗਿਆ, ਜਿਸ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਤਲਬ ਕਰਨ ਲਈ ਕਿਹਾ ਗਿਆ।
ਸਿੱਧਾ ਨਿਸ਼ਾਨਾ ਮਨਜਿੰਦਰ ਸਿੰਘ ਸਰਸਾ
ਸਰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਜੋ ਜੋ ਮੰਤਰੀ ਪੰਜਾਬ ਵਿੱਚ ਸਨ ਜਾਂ ਪੰਜਾਬ ਤੋਂ ਬਾਹਰ ਸਨ, ਉਹਨਾਂ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨਾ ਚਾਹੀਦਾ ਹੈ ਤਾਂ ਜੋ ਕਿ ਜੋ ਵੀ ਇਸ ਪਿੱਛੇ ਦੋਸ਼ੀ ਹਨ ਉਹਨਾਂ ਨੂੰ ਸਜ਼ਾ ਮਿਲ ਸਕੇ। ਉਹਨਾਂ ਨੇ ਕਿਹਾ ਕਿ ਮੇਰਾ ਸਿੱਧਾ ਨਿਸ਼ਾਨਾ ਮਨਜਿੰਦਰ ਸਿੰਘ ਸਰਸਾ ਹੈ ਕਿਉਂਕਿ ਉਹ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਨਾਲ ਸਨ। । ਸਰਨਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਇੱਕ ਮੰਗ ਪੱਤਰ ਦਿੱਤਾ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸਮੇਂ ਹੋਈਆਂ ਬੇਅਦਬੀਆਂ ਦੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਨੂੰ ਵੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਰੂਪਨਗਰ ਦੇ ਡੀਸੀ ਦਾ ਦੇਖੋ ਨਵਾਂ ਰੂਪ, ਕਿਸਾਨਾਂ ਨੂੰ ਆਖੀ ਇਹ ਗੱਲ... - New look of Deputy Commissioner
ਸੇਕ ਦਿੱਲੀ ਵੱਲ ਨੂੰ ਵਗਿਆ
ਇੱਥੇ ਦੱਸਣ ਯੋਗ ਹੈ ਕੀ 30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆਂ ਐਲਾਨਿਆ ਗਿਆ ਸੀ। ਉਸ ਵੇਲੇ ਦੇ ਜਿੰਨੇ ਵੀ ਕੈਬਨਿਟ ਮੰਤਰੀ ਸਨ ਉਹਨਾਂ ਨੂੰ ਵੀ ਆਪਣਾ ਸਪਸ਼ਟੀਕਰਨ ਦੇ ਲਈ ਕਿਹਾ ਗਿਆ ਸੀ। ਹੁਣ ਜਿੱਥੇ ਇੱਕ ਪਾਸੇ ਬੇਅਦਬੀਆਂ ਦਾ ਸੇਕ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਦਾ ਹੋਇਆ ਨਜ਼ਰ ਆ ਰਿਹਾ ਹੈ ਉਥੇ ਹੀ ਹੁਣ ਇਸ ਦਾ ਸੇਕ ਦਿੱਲੀ ਵੱਲ ਨੂੰ ਵੀ ਵਗਦਾ ਹੋਇਆ ਨਜ਼ਰ ਆਵੇਗਾ।