ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਇੱਕ ਵਾਰ ਫਿਰ ਆਪਣੇ ਲੈਟਰ ਬੰਬ ਨਾਲ ਕਾਂਗਰਸ ਵਿੱਚ ਹਲਚਲ ਮਚਾ ਦਿੱਤੀ ਹੈ। ਦੂਲੋ ਨੇ ਪਾਰਟੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਪੰਜਾਬ 'ਚ ਟਿਕਟਾਂ ਦੀ ਵੰਡ 'ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਦੂਜੀਆਂ ਪਾਰਟੀਆਂ ਚੋਂ ਆਏ ਆਗੂਆਂ 'ਤੇ ਭਰੋਸਾ ਦਿਖਾਉਣ 'ਤੇ ਇਤਰਾਜ਼ ਜਤਾਇਆ ਹੈ ਅਤੇ ਟਕਸਾਲੀ ਕਾਂਗਰਸੀਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਦੂਲੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਚੋਣ ਲੜਾਉਣ 'ਤੇ ਸਵਾਲ ਚੁੱਕੇ। ਫਤਹਿਗੜ੍ਹ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਡਾ.ਅਮਰ ਸਿੰਘ ਅਤੇ ਹੋਰ ਕਈ ਆਗੂ ਵੀ ਦੂਲੋ ਦੇ ਨਿਸ਼ਾਨੇ 'ਤੇ ਰਹੇ।
ਹਾਈਕਮਾਂਡ ਨੂੰ ਟਿਕਟਾਂ ਦੀ ਸਮੀਖਿਆ ਕਰਨੀ ਚਾਹੀਦੀ : ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਪੰਜਾਬ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 7 ਅਜਿਹੇ ਹਨ ਜੋ ਦੂਜੀਆਂ ਪਾਰਟੀਆਂ ਤੋਂ ਆਏ ਹਨ। ਜਿਨ੍ਹਾਂ ਨੇ ਅੱਤਵਾਦ ਦੇ ਸਮੇਂ ਕਾਂਗਰਸ ਦਾ ਝੰਡਾ ਬੁਲੰਦ ਕੀਤਾ ਸੀ। ਉਹ ਹਰ ਔਖੀ ਘੜੀ ਵਿੱਚ ਪਾਰਟੀ ਦੇ ਨਾਲ ਰਹੇ ਪਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਦੂਲੋਂ ਨੇ ਵਿਸ਼ੇਸ਼ ਤੌਰ 'ਤੇ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੰਨੀ 2012 'ਚ ਕਾਂਗਰਸ 'ਚ ਸ਼ਾਮਿਲ ਹੋਏ ਸਨ | ਇਸਤੋਂ ਪਹਿਲਾਂ ਵੀ ਕਈ ਪਾਰਟੀਆਂ ਵਿਚ ਜਾ ਚੁੱਕੇ ਸਨ। ਪਤਾ ਨਹੀਂ ਕਿਉਂ ਅੱਜ ਪਾਰਟੀ ਹਾਈਕਮਾਂਡ ਨੂੰ ਚੰਨੀ ਤੋਂ ਬਿਨਾਂ ਕੋਈ ਹੋਰ ਵੱਡਾ ਦਲਿਤ ਆਗੂ ਨਜ਼ਰ ਨਹੀਂ ਆ ਰਿਹਾ। ਚੰਨੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਦੋ ਸੀਟਾਂ ਤੋਂ ਹਾਰਨ ਤੋਂ ਬਾਅਦ ਵੀ ਮੁੜ ਜਲੰਧਰ ਤੋਂ ਚੋਣ ਲੜਾਈ ਜਾ ਰਹੀ ਹੈ। ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੇ ਕਾਂਗਰਸ ਲਈ ਕੁਰਬਾਨੀਆਂ ਦਿੱਤੀਆਂ। ਰਾਹੁਲ ਗਾਂਧੀ ਦੇ ਦੌਰੇ ਦੌਰਾਨ ਸੰਸਦ ਮੈਂਬਰ ਦੀ ਜਾਨ ਚਲੀ ਗਈ। ਫਿਰ ਵੀ ਇਸ ਪਰਿਵਾਰ ਨੂੰ ਨਜਰਅੰਦਾਜ ਕਰ ਦਿੱਤਾ ਗਿਆ। ਅਜਿਹੇ ਫੈਸਲੇ ਕਾਂਗਰਸ ਲਈ ਘਾਤਕ ਸਿੱਧ ਹੋਣਗੇ।
ਸਰਵੇ 'ਚ ਕਾਂਗਰਸ ਨੂੰ ਕਈ ਸੀਟਾਂ ਦਾ ਨੁਕਸਾਨ ਹੋ ਰਿਹਾ : ਦੂਲੋ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਇਸ ਗੱਲ ਤੋਂ ਪੂਰੀ ਤਰ੍ਹਾਂ ਵਾਕਿਫ਼ ਹੈ ਕਿ 12 ਸੀਟਾਂ ਵਿੱਚੋਂ ਬਹੁਤੀਆਂ ਹਾਰੀਆਂ ਜਾ ਰਹੀਆਂ ਹਨ। ਅਜੇ ਵੀ ਸਮਾਂ ਹੈ ਕਿ ਪਾਰਟੀ ਹਾਈਕਮਾਂਡ ਇਸ ਬਾਰੇ ਕੋਈ ਫੈਸਲਾ ਲੈ ਕੇ ਟਿਕਟਾਂ ਦੀ ਸਮੀਖਿਆ ਕਰੇ। ਜਿਸ ਤੋਂ ਬਾਅਦ ਉਹ ਪਾਰਟੀ ਲਈ ਪ੍ਰਚਾਰ ਕਰਨ ਬਾਰੇ ਆਪਣਾ ਫੈਸਲਾ ਲੈਣਗੇ। ਦੂਲੋ ਨੇ ਇਹ ਵੀ ਕਿਹਾ ਕਿ ਅੱਜ ਦੀ ਸਿਆਸਤ ਇੰਨੀ ਡਿੱਗ ਚੁੱਕੀ ਹੈ ਕਿ ਭਵਿੱਖ ਵਿੱਚ ਪਾਰਟੀਆਂ ਨੂੰ ਵਰਕਰ ਨਹੀਂ ਮਿਲਣਗੇ।
- ਰਾਜਸਥਾਨ ਦੇ ਅਧਿਆਪਕਾਂ ਨੂੰ ਵੱਡਾ ਝਟਕਾ, ਹੁਣ ਸਕੂਲ ‘ਚ ਪੜ੍ਹਾਉਣ ਸਮੇਂ ਅਧਿਆਪਕ ਨਹੀਂ ਵਰਤ ਸਕਣਗੇ ਮੋਬਾਈਲ ਫੋਨ - Mobile Ban In School
- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਹਰਜਿੰਦਰ ਸਿੰਘ ਨੇ ਆਪਣੇ ਵਿਰੋਧੀਆਂ 'ਤੇ ਕਸੇ ਤੰਜ, ਦੇਖੋ ਵੀਡੀਓ - Harjinder Singh Bobby Garcha
- ਸੁਲਤਾਨਪੁਰ ਲੋਧੀ ਚ ਵੱਡੀ ਘਟਨਾ, ਅਚਾਨਕ ਦੋ ਗੱਡੀਆਂ ਨੂੰ ਲੱਗੀ ਭਿਆਨਕ ਅੱਗ - Big incident in Sultanpur Lodhi
AAP ਅਤੇ ਕਾਂਗਰਸ ਵਿਚਾਲੇ ਗੁਪਤ ਸਮਝੌਤਾ : ਸ਼ਮਸ਼ੇਰ ਸਿੰਘ ਦੂਲੋਂ ਨੇ ਪੰਜਾਬ 'ਚ ਕਾਂਗਰਸ 'ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਨੇ ਉਮੀਦਵਾਰ ਖੜ੍ਹੇ ਕੀਤੇ ਹਨ, ਉਸ ਤੋਂ ਸਾਫ਼ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਨਾਲ ਕੋਈ ਗੁਪਤ ਸਮਝੌਤਾ ਪੰਜਾਬ ਅੰਦਰ ਕੀਤਾ ਗਿਆ ਹੈ। ਕਾਂਗਰਸ ਨੇ ਹੁਸ਼ਿਆਰਪੁਰ ਵਿੱਚ ਬਹੁਤ ਕਮਜ਼ੋਰ ਉਮੀਦਵਾਰ ਉਤਾਰਿਆ। ਇਸੇ ਤਰ੍ਹਾਂ ਵਿਜੇ ਇੰਦਰਾ ਸਿੰਗਲਾ ਨੂੰ ਸੰਗਰੂਰ ਤੋਂ ਆਨੰਦਪੁਰ ਸਾਹਿਬ ਭੇਜਿਆ ਗਿਆ। ਫਰੀਦਕੋਟ ਵਿੱਚ ਵੀ ਕੋਈ ਯੋਗ ਉਮੀਦਵਾਰ ਨਹੀਂ ਦਿੱਤਾ ਗਿਆ। ਹੋਰ ਵੀ ਕਈ ਸੀਟਾਂ ਉਪਰ ਅਜਿਹਾ ਹੋਇਆ।