ਤਰਨ ਤਾਰਨ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਸਾਲ 2019 ਤੱਕ ਪਿੰਡ ਕਾਲੀਆ ਦੇ ਸਰਪੰਚ ਰਹੇ ਹਰਨੰਦ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।
ਬੈਂਕ ਕਰਮਚਾਰੀਆਂ ਨਾਲ ਮਿਲੀਭੁਗਤ
ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਬੈਂਕ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਕੁੱਝ ਅਯੋਗ ਵਿਅਕਤੀਆਂ ਸਮੇਤ ਲਾਭਪਾਤਰੀਆਂ ਦੇ ਬੈਂਕ ਖਾਤੇ ਧੋਖਾਧੜੀ ਕਰਨ ਲਈ ਖੁਲ੍ਹਾਏ ਸਨ। ਫਿਰ ਉਨ੍ਹਾਂ ਨੇ ਲਾਭਪਾਤਰੀਆਂ ਦੇ ਖਾਤਿਆਂ ਨਾਲ ਸਬੰਧਤ ਦਸਤਾਵੇਜ਼ ਇਸ ਨੀਅਤ ਨਾਲ ਆਪਣੇ ਕੋਲ ਰੱਖ ਲਏ ਤਾਂ ਜੋ ਉਹ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਰਾਹਤ ਫੰਡਾਂ ਨੂੰ ਕਢਵਾਉਣ ਅਤੇ ਉਨ੍ਹਾਂ ਦੀ ਦੁਰਵਰਤੋਂ ਕਰ ਸਕਣ।
- ਅਮਰੀਕਾ ਤੋਂ ਡਿਪੋਰਟ ਕੀਤਾ ਪੱਟੀ ਦਾ ਨੌਜਵਾਨ ਜਸਪਾਲ ਸਿੰਘ ਪਹੁੰਚਿਆ ਘਰ, ਕੀਤੇ ਵੱਡੇ ਖੁਲਾਸੇ
- ਅਮਰੀਕਾ ਤੋਂ ਡਿਪੋਰਟ ਹੋਏ 2 ਨੌਜਵਾਨ ਏਅਰਪੋਰਟ ਤੋਂ ਹੀ ਗ੍ਰਿਫ਼ਤਾਰ, ਕਤਲ ਕੇਸ ’ਚ ਸਨ ਭਗੌੜੇ, ਰਾਜਪੁਰਾ ਦੀ ਦਾਣਾ ਮੰਡੀ ’ਚ ਹੋਇਆ ਸੀ ਕਤਲ
- ਅੱਜ ਭਾਰਤ ਵਾਪਸ ਆਉਣਗੇ 157 ਨਾਗਰਿਕ, ਫਿਰ ਤੋਂ ਅੰਮ੍ਰਿਤਸਰ ਉੱਤਰੇਗਾ ਤੀਜਾ ਅਮਰੀਕੀ ਜਹਾਜ਼, ਜਾਣੋ ਕਿਹੜੇ ਸੂਬੇ ਦੇ ਕਿੰਨੇ ਹੋਣਗੇ ਡਿਪੋਰਟ
ਦੋਵਾਂ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ
ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਰਾਜ ਦੇ ਅਧਿਕਾਰੀਆਂ ਨੇ ਇਸ ਪਿੰਡ ਵਿੱਚ ਫਸਲਾਂ ਆਦਿ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ 30 ਲੱਖ ਰੁਪਏ ਮਨਜ਼ੂਰ ਕੀਤੇ ਸਨ ਅਤੇ ਉਕਤ ਮੁਲਾਜ਼ਮਾਂ ਨੇ ਉਸ ਰਕਮ ਵਿੱਚੋਂ ਕੁੱਲ 20,11,475 ਲੱਖ ਰੁਪਏ ਦਾ ਗਬਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਦੇ ਤਰਨਤਾਰਨ ਯੂਨਿਟ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।