ETV Bharat / state

ਸੰਗਰੂਰ ਨਕਲੀ ਸ਼ਰਾਬ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ - Sangrur Hootch Tragedy Update - SANGRUR HOOTCH TRAGEDY UPDATE

ਸੰਗਰੂਰ 'ਚ ਨਕਲੀ ਸ਼ਰਾਬ ਪੀਕੇ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਉਥੇ ਹੀ ਪੰਜਾਬ ਪੁਲਿਸ ਵਲੋਂ ਇਸ ਮਾਮਲੇ 'ਚ 4 ਮੈਂਬਰੀ ਐਸ.ਆਈ.ਟੀ. ਦਾ ਗਠਨ ਕੀਤਾ ਹੈ। ਏ.ਡੀ.ਜੀ.ਪੀ, ਕਾਨੂੰਨ ਤੇ ਵਿਵਸਥਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵਿੱਚ ਐਸ.ਐਸ.ਪੀ. ਸੰਗਰੂਰ, ਡੀ.ਆਈ.ਜੀ. ਪਟਿਆਲਾ ਰੇਂਜ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਮੈਂਬਰ ਹਨ।

4 ਮੈਂਬਰੀ ਐਸ.ਆਈ.ਟੀ. ਦਾ ਗਠਨ
4 ਮੈਂਬਰੀ ਐਸ.ਆਈ.ਟੀ. ਦਾ ਗਠਨ
author img

By ETV Bharat Punjabi Team

Published : Mar 23, 2024, 6:01 PM IST

ਚੰਡੀਗੜ੍ਹ: ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।

ਇਹ ਸਭ ਨੇ ਵਿਸ਼ੇਸ਼ ਜਾਂਚ ਟੀਮ 'ਚ ਸ਼ਾਮਲ: ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਰ ਰਹੇ ਹਨ, ਜਦਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਸੰਗਰੂਰ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਇਸ ਦੇ ਮੈਂਬਰ ਹਨ।

ਅੱਠ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ: ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਪੁਲੀਸ ਨੇ ਥਾਣਾ ਦਿੜ੍ਹਬਾ ਦੇ ਖੇਤਰ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਅੱਠ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬਲਿੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਹੈ।

ਇਹ ਮੁਲਜ਼ਮ ਪੁਲਿਸ ਨੇ ਕੀਤੇ ਕਾਬੂ: ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ, ਸਾਰੇ ਵਾਸੀ ਚੁਹਾਵਾਂ, ਚੀਮਾਂ ; ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ,ਸੰਗਰੂਰ; ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ(ਪਟਿਆਲਾ); ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ ਪਿੰਡ ਰੋਗਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ਵਜੋਂ ਹੋਈ ਹੈ।

ਅਗਲੀਆਂ -ਪਿਛਲੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ: ਐਸ.ਆਈ.ਟੀ. ਇਸ ਮਾਮਲੇ ਵਿੱਚ ਅਗਲੀਆਂ -ਪਿਛਲੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਤਾਂ ਜੋ ਨਕਲੀ ਸ਼ਰਾਬ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਵਰਤੇ ਜਾਂਦੇ ਢੰਗ-ਤਰੀਕਿਆਂ ਅਤੇ ਇਸ ਪਿਛੇ ਕੰਮ ਕਰਦੇ ਗਠਜੋੜ, ਜਿਸਨੇ ਪਿੰਡਾਂ ਤੱਕ ਪੈਰ ਪਸਾਰ ਲਏ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.