ਅੰਮ੍ਰਿਤਸਰ: ਅੰਮ੍ਰਿਤਸਰ ਦੇ ਬਿਆਸ ਦਰਿਆ ਦੇ ਨਜਦੀਕ ਨੰਗਲ ਪਿੰਡ ਵਿੱਚ ਚੱਲ ਰਹੀ ਨਜਾਇਜ ਪਟਾਕਾ ਫੈਕਟਰੀ ਵਿੱਚ ਹੋਏ ਬਲਾਸਟ ਦੇ ਚਲਦੇ ਇੱਕੋ ਪਰਿਵਾਰ ਦੇ ਚਾਰ ਚਿਰਾਗ ਬੁਝਣ ਦੇ ਸਮਾਚਾਰ ਸਾਹਮਣੇ ਆਈ ਹੈ। ਜਿਸ ਨਾਲ ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ। ਉੱਥੇ ਹੀ ਲੋਕਾਂ ਵਿੱਚ ਅਜਿਹੀਆ ਬਿਨਾਂ ਲਾਇਸੈਂਸ ਚੱਲ ਰਹੀਆਂ ਪਟਾਕਾ ਫੈਕਟਰੀਆਂ ਨੂੰ ਲੈ ਕੇ ਭਾਰੀ ਰੋਸ ਦਿਖਾਈ ਦੇ ਰਿਹਾ ਹੈ।
ਪਟਾਕਾ ਫੈਕਟਰੀ ਵਿੱਚ ਬਲਾਸਟ ਹੋਣ ਨਾਲ ਇੱਕੋ ਹੀ ਸੰਯੁਕਤ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ
ਜਿਸ ਸੰਬਧੀ ਗੱਲਬਾਤ ਕਰਦਿਆ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਬਿਆਸ ਦਰਿਆ ਨੇੜੇ ਪਿੰਡ ਨੰਗਲ ਵਿੱਚ ਪਟਾਕਾ ਫੈਕਟਰੀ ਵਿੱਚ ਬਲਾਸਟ ਹੋਣ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਚੱਲ ਰਹੀ ਬਿਨਾਂ ਲਾਇਸੈਂਸ ਦੀ ਪਟਾਕਾ ਫੈਕਟਰੀ ਵਿੱਚ ਬਲਾਸਟ ਹੋਣ ਨਾਲ ਇੱਕੋ ਹੀ ਸੰਯੁਕਤ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਜਿਸ ਕਾਰਨ ਸਾਰੇ ਪਿੰਡ ਵਿੱਚ ਮਾਤਮ ਦਾ ਮਹੌਲ ਬਣਾਇਆ ਹੋਇਆ ਹੈ।
ਪਟਾਕਾ ਫੈਕਟਰੀ ਚਲਾਉਣ ਵਾਲੀ ਮਹਿਲਾ ਨੇ ਦੁਖੀ ਅਤੇ ਪੀੜਤ ਪਰਿਵਾਰ ਦੀ ਸਾਰ ਤੱਕ ਨਹੀਂ ਲਈ
ਪਿੰਡ ਦੇ ਸਰਪੰਚ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਅਜਿਹੀ ਘਟਨਾ ਵਾਪਰਨ ਤੋਂ ਬਾਆਦ ਵੀ ਪਟਾਕਾ ਫੈਕਟਰੀ ਚਲਾਉਣ ਵਾਲੀ ਮਹਿਲਾ ਵੱਲੋਂ ਇਸ ਦੁਖੀ ਅਤੇ ਪੀੜਤ ਪਰਿਵਾਰ ਦੀ ਸਾਰ ਤੱਕ ਨਹੀਂ ਲਈ ਗਈ। ਸਾਰ ਲੈਣ ਦੀ ਵਜਾਏ ਉਹ ਇੱਥੋ ਭੱਜ ਗਏ ਹਨ।
ਬਿਨਾਂ ਲਾਇਸੈਂਸ ਤੋਂ ਚੱਲ ਰਹੀਆਂ ਫੈਕਟਰੀਆਂ ਉੱਪਰ ਪੰਜਾਬ ਸਰਕਾਰ ਨੂੰ ਰੋਕ ਲਾਉਣ ਦੀ ਲੋੜ
ਸਰਪੰਚ ਨੇ ਦੱਸਿਆ ਕਿ ਚਾਹੇ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੀ ਹੋਈ ਹੈ। ਪਰ ਅਜਿਹੀਆ ਬਿਨਾਂ ਲਾਇਸੈਂਸ ਤੋਂ ਚੱਲ ਰਹੀਆਂ ਫੈਕਟਰੀਆਂ ਉੱਪਰ ਪੰਜਾਬ ਸਰਕਾਰ ਨੂੰ ਰੋਕ ਲਾਉਣ ਦੀ ਲੋੜ ਹੈ, ਤਾਂ ਜੋ ਕਿਸੇ ਹੋਰ ਪਰਿਵਾਰ ਦਾ ਚਿਰਾਗ ਨਾ ਬੁਝੇ। ਸਰਪੰਚ ਅਤੇ ਪਿੰਡ ਵਾਲਿਆਂ ਨੇ ਗੁਹਾਰ ਲਾਈ ਹੈ ਕਿ ਇਸ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ ਅਤੇ ਬਿਨ੍ਹਾਂ ਲਾਇਸੈਂਸ ਤੋਂ ਚੱਲ ਰਹੀਆਂ ਫੈਕਟਰੀਆਂ ਨੂੰ ਬੰਦ ਕਰਵਾਇਆ ਜਾਵੇ।
- ਵਿੱਦਿਆ ਦੇ ਮੰਦਿਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਰਾਸ਼ਨ ਸਮੇਤ ਹੋਰ ਵੱਖ-ਵੱਖ ਸਮਾਨ ਚੋਰੀ ਕੀਤਾ - Theft at school
- ਕਿਸਾਨ ਦੀ ਧੀ ਬਣੀ ਫੌਜ 'ਚ ਲੈਫਟੀਨੈਂਟ; ਪਿਤਾ ਨੇ ਦੱਸੀ ਸਫ਼ਲਤਾ ਪਿੱਛੇ ਸੰਘਰਸ਼ ਦੀ ਕਹਾਣੀ, ਪੁੱਤ ਵੀ ਇੰਡੀਅਨ ਨੇਵੀ 'ਚ ਨਿਭਾ ਰਿਹਾ ਸੇਵਾਵਾਂ - Lieutenant Pallavi Rajput
- ਮਾਨ ਸਰਕਾਰ ਨੇ ਸਿੱਖ ਸੰਗਤਾਂ ਨੂੰ ਦਿੱਤਾ ਵੱਡਾ ਤੋਹਫਾ, ਬਾਬਾ ਬੁੱਢਾ ਜੀ ਦੇ ਧਾਰਮਿਕ ਸਥਾਨ ਰਮਦਾਸ ਸਾਹਿਬ ਵਿਖੇ ਸ਼ੁਰੂ ਹੋਵੇਗਾ ਇਹ ਕੰਮ - Big announcement Kuldeep Dhaliwal