ਪਠਾਨਕੋਟ: ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਠਾਨਕੋਟ ਦੇ ਪਿੰਡ ਚਕਰਾਲ ਵਿੱਚ ਬੀਤੀ ਰਾਤ ਚਾਰ ਸ਼ੱਕੀ ਵਿਅਕਤੀ, ਪੁਲਿਸ ਅਤੇ ਬੀ.ਐਸ.ਐਫ ਵੱਲੋਂ ਕੀਤੀ ਜਾ ਰਹੀ ਸਾਂਝੀ ਤਲਾਸ਼ੀ, ਖੰਡਰ ਇਮਾਰਤਾਂ ਅਤੇ ਗੁੱਜਰਾਂ ਦੇ ਕੈਂਪਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪਾਕਿਸਤਾਨ ਦੇ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਸ਼ੱਕੀਆਂ ਦੀ ਆਵਾਜਾਈ ਲਗਾਤਾਰ ਸਾਹਮਣੇ ਆ ਰਹੀ ਹੈ।
ਅੱਤਵਾਦੀਆਂ ਦੇ ਨਿਸ਼ਾਨੇ : ਜ਼ਿਲ੍ਹਾ ਪਠਾਨਕੋਟ 'ਚ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਵੱਖ-ਵੱਖ ਥਾਵਾਂ 'ਤੇ ਸ਼ੱਕੀ ਵਿਅਕਤੀ ਵੇਖੇ ਜਾਣ ਦੀਆਂ ਖਬਰਾਂ ਆ ਰਹੀਆਂ ਹਨ, ਜਿਸ ਨੂੰ ਲੈ ਕੇ ਪੁਲਿਸ ਚੌਕਸ ਹੈ। ਕਸਬਾ ਸ਼ਾਹਪੁਰ ਕੰਢੀ ਵਿੱਚ ਵੀ ਕੁੱਝ ਸਮਾਂ ਪਹਿਲਾਂ ਇੱਕ ਸਥਾਨਕ ਸ਼ਖਸ ਨੇ ਦੋ ਸ਼ੱਕੀ ਵੇਖੇ ਜਿਸ ਤੋਂ ਬਾਅਦ ਪੁਲਿਸ ਨੂੰ ਇਤਲਾਹ ਦਿੱਤੀ ਗਈ। ਮੌਕੇ ਉੱਤੇ ਪੁੱਜੀ ਪੁਲਿਸ ਅਤੇ ਸਵੈਟ ਟੀਮ ਵੱਲੋਂ ਇਲਾਕੇ ਵਿੱਚ ਭਾਲ ਕੀਤੀ ਗਈ। ਦੱਸ ਦਈਏ ਕਿ ਪਠਾਨਕੋਟ ਸ਼ੁਰੂ ਤੋਂ ਹੀ ਅੱਤਵਾਦੀਆਂ ਦੇ ਨਿਸ਼ਾਨੇ ਉੱਤੇ ਰਿਹਾ ਹੈ, ਭਾਵੇਂ ਦੀਨਾਨਗਰ ਥਾਣੇ ਉੱਤੇ ਹੋਏ ਹਮਲੇ ਜਾਂ ਫਿਰ ਪਠਾਨਕੋਟ ਏਅਰਬੇਸ ਉੱਤੇ ਹੋਏ ਹਮਲੇ ਦੀ ਗੱਲ ਹੋਵੇ। ਇਸ ਨੂੰ ਲੈ ਕੇ ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਜੇ ਕੋਈ ਵੀ ਇਸ ਤਰ੍ਹਾਂ ਦੀ ਇਨਫਰਮੇਸ਼ਨ ਮਿਲਦੀ ਹੈ ਤਾਂ ਪੁਲਿਸ ਮੌਕੇ ਉੱਤੇ ਪੁੱਜ ਕੇ ਪੂਰੇ ਇਲਾਕੇ ਨੂੰ ਸਰਚ ਕਰਦੀ ਹੈ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।
ਸ਼ੱਕੀ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਦੇਖਿਆ: ਦੋ ਦਿਨ ਪਹਿਲਾਂ 28 ਅਗਸਤ ਨੂੰ ਪਿੰਡ ਛੋਡੀਆਂ ਵਿੱਚ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਤੋਂ ਬਾਅਦ ਹੁਣ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਪਿੰਡ ਚਕਰਾਲ ਵਿੱਚ ਚਾਰ ਸ਼ੱਕੀ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਦੇਖਿਆ ਹੈ। ਸਰਹੱਦੀ ਖੇਤਰ ਵਿੱਚ ਇਸ ਪਿੰਡ ਤੋਂ ਥੋੜ੍ਹੀ ਦੂਰੀ ’ਤੇ ਜੰਮੂ-ਕਸ਼ਮੀਰ ਦੀ ਸਰਹੱਦ ਵੀ ਪੈਂਦੀ ਹੈ। ਜਿਸ ਦੀ ਸੂਚਨਾ ਪੰਜਾਬ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬੀ.ਐਸ.ਐਫ ਦੇ ਜਵਾਨਾਂ ਵਲੋਂ ਸਾਂਝੇ ਤੌਰ 'ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਵਿਚ ਖੰਡਰ ਇਮਾਰਤਾਂ ਅਤੇ ਗੁੱਜਰਾਂ ਦੇ ਢੇਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਜੇਕਰ ਕੋਈ ਸ਼ਰਾਰਤੀ ਵਿਅਕਤੀ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕਦਾ ਹੈ।
ਸ਼ੱਕੀ ਵਿਅਕਤੀਆਂ ਦੀ ਭਾਲ : ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸੁਖਜਿੰਦਰ ਕੁਮਾਰ ਨੇ ਦੱਸਿਆ ਕਿ ਐਸ.ਐਸ.ਪੀ ਪਠਾਨਕੋਟ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਿਲੀ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪਿੰਡ ਚਕਰਾਲ ਵਿਖੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ।
- 'ਇੱਥੇ ਆਉਣਾ ਮੇਰਾ ਸੁਪਨਾ ...', ਗੁਰੂ ਨਗਰੀ 'ਚ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ, ਜਥੇਦਾਰ ਨੇ ਕੀਤਾ ਸਨਮਾਨਿਤ - Vinesh Phogat At Amritsar
- ਬੀਕੇਯੂ ਦੀ ਮਹਿਲਾ ਕਿਸਾਨ ਆਗੂ ਦੇ ਘਰ NIA ਦੀ ਛਾਪੇਮਾਰੀ; ਕਿਸਾਨਾਂ ਨੇ ਵੀ ਦਿੱਤਾ ਐਨਆਈਏ ਖਿਲਾਫ ਧਰਨਾ, ਕਿਹਾ - ਰੇਡ ਦਾ ਕਾਰਨ ਦੱਸੋ - NIA Raids In Bathinda
- ਸਿਮਰਨਜੀਤ ਮਾਨ ਨੇ ਕੰਗਨਾ ਨੂੰ ਮੁੜ ਦਿੱਤਾ ਮੋੜਵਾਂ ਜਵਾਬ, ਕਿਵੇਂ ਦਿਖਾਇਆ ਕੰਗਨਾ ਨੂੰ ਸ਼ੀਸ਼ਾ ਪੜ੍ਹੋ ਪੂਰੀ ਖ਼ਬਰ... - MANN VS KANGANA