ਫਰੀਦਕੋਟ: ਪ੍ਰੇਮਿਕਾ ਅਤੇ ਉਸ ਪਤੀ 'ਤੇ ਹਮਲੇ ਦੇ ਮਾਮਲੇ 'ਚ ਫਰੀਦਕੋਟ ਪੁਲਿਸ ਵੱਲੋਂ ਗੁੱਥੀ ਨੂੰ ਸੁਲਝਾਉਂਦੇ ਹੋਏ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦ ਕਿ 2 ਹਾਲੇ ਵੀ ਗ੍ਰਿਫ਼ਤ 'ਚੋਂ ਬਾਹਰ ਹਨ। ਹਮਲੇ ਅਤੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਕੱੁਲ 14 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਕੀ ਹੈ ਪੂਰਾ ਮਾਮਲਾ: ਜ਼ਿਕਰਯੋਗ ਹੈ ਕਿ ਬੀਤੀ 18 ਫਰਵਰੀ ਦੀ ਰਾਤ ਨੂੰ ਸਥਾਨਕ ਡੋਗਰ ਕਲੋਨੀ ਦੇ ਇੱਕ ਘਰ ਵਿੱਚ ਕੁਝ ਵਿਅਕਤੀਆਂ ਵੱਲੋਂ ਦਾਖਲ ਹੋ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੀ ਪਤਨੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਖੁਲਾਸਾ ਹੋਇਆ ਕਿ ਮੁੱਖ ਮੁਲਜ਼ਮ ਜ਼ਖਮੀ ਔਰਤ ਦਾ ਪ੍ਰੇਮੀ ਹੈ। ਬਾਅਦ 'ਚ ਪਤਾ ਲੱਗਾ ਕਿ ਮ੍ਰਿਤਕ ਪਰਮਿੰਦਰ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਕਰੀਬ 4-5 ਮਹੀਨੇ ਪਹਿਲਾਂ ਸੰਦੀਪ ਲਾਲ ਨਾਲ ਰਹਿਣ ਗਈ ਸੀ ਪਰ 15 ਫਰਵਰੀ ਨੂੰ ਉਹ ਅਚਾਨਕ ਵਾਪਸ ਆ ਗਈ ਅਤੇ ਪਰਮਿੰਦਰ ਸਿੰਘ ਕੋਲ ਰਹਿਣ ਲੱਗੀ।
- ਖਨੌਰੀ ਸਰਹੱਦ 'ਤੇ ਸ਼ੁਭਕਰਨ ਦੀ ਮੌਤ ਮਾਮਲੇ 'ਚ ਨਿਆਂਇਕ ਜਾਂਚ ਦੀ ਮੰਗ, ਹਾਈਕੋਰਟ 'ਚ ਪਟੀਸ਼ਨ ਦਾਇਰ
- ਪੰਜਾਬ ਵਜ਼ਾਰਤ ਦੀ ਮੀਟਿੰਗ ਦੌਰਾਨ ਬਜਟ ਸੈਸ਼ਨ ਦਾ ਐਲਾਨ, 5 ਮਾਰਚ ਨੂੰ ਬਜਟ ਕੀਤਾ ਜਾਵੇਗਾ ਪੇਸ਼ ਤੇ ਇੰਨ੍ਹਾਂ ਮੁੱਦਿਆਂ 'ਤੇ ਵੀ ਲੱਗੀ ਮੋਹਰ
- ਚੰਡੀਗੜ੍ਹ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ; ਰਾਕੇਸ਼ ਟਿਕੈਤ ਵੀ ਸ਼ਾਮਲ, ਕਿਹਾ- ਹਰਿਆਣਾ ਸਰਕਾਰ ਜੋ ਕਰ ਰਹੀ ਉਹ ਗ਼ਲਤ ਹੈ
ਸੰਦੀਪ ਨੇ ਸਾਥੀਆਂ ਨਾਲ ਮਿਲ ਕੀਤਾ ਕਾਰਾ: ਗੁੱਸੇ 'ਚ ਆਏ ਸੰਦੀਪ ਨੇ ਆਪਣੇ ਸਾਥੀਆਂ ਨਾਲ 18 ਫਰਵਰੀ ਦੀ ਰਾਤ ਨੂੰ ਮਨਪ੍ਰੀਤ ਦੇ ਘਰ 'ਚ ਦਾਖਲ ਹੋ ਪਰਮਿੰਦਰ ਸਿੰਘ ਅਤੇ ਮਨਪ੍ਰੀਤ ਕੌਰ 'ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਪਰਮਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਮਨਪ੍ਰੀਤ ਕੌਰ ਗੰਭੀਰ ਜ਼ਖਮੀ ਹੋ ਗਈ। ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਪਹਿਲਾਂ ਚਾਰ ਵਿਅਕਤੀਆਂ 'ਤੇ ਨਾਮ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਸ ਤੋਂ ਬਾਅਦ ਸ਼ੁਰੂ ਹੋਈ ਜਾਂਚ ਵਿੱਚ ਪੁਲਿਸ ਨੇ ਕੁੱਲ 14 ਵਿਅਕਤੀਆਂ ਦੇ ਨਾਮ ਲਏ ਹਨ। ਜਿਨ੍ਹਾਂ ਵਿੱਚੋਂ 12 ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਦੋ ਮੁਲਜ਼ਮ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।