ETV Bharat / state

ਖੰਨਾ ਦੇ ਸੇਵਾਮੁਕਤ ਸੂਬੇਦਾਰ ਦੀ ਯੂਪੀ ਅੰਦਰ ਭੇਦਭਰੀ ਹਾਲਤ 'ਚ ਮੌਤ, ਟਾਰਗੇਟ ਕਿਲਿੰਗ ਦਾ ਸ਼ੱਕ - subedar died

ਯੂਪੀ ਦੇ ਕਾਸ਼ੀ ਵਿੱਚ ਖੰਨਾ ਦੇ ਰਹਿਣ ਵਾਲੇ ਇੱਕ ਸੇਵਾਮੁਕਤ ਸੂਬੇਦਾਰ ਦੀ ਭੇਦਭਰੇ ਹਲਾਤ ਵਿੱਚ ਮੌਤ ਹੋਈ ਅਤੇ ਸਥਾਨਕ ਪੁਲਿਸ ਨੇ ਇਸ ਹਾਦਸਾ ਕਰਾਰ ਦਿੱਤਾ। ਦੂਜੇ ਪਾਸੇ ਪਰਿਵਾਰਰ ਦਾ ਇਲਜ਼ਾਮ ਹੈ ਕਿ ਇਹ ਟਾਰਗੇਟ ਕਿਲਿੰਗ ਹੈ।

Khannas retired subedar died under suspicious circumstances in UP
ਖੰਨਾ ਦੇ ਸੇਵਾਮੁਕਤ ਸੂਬੇਦਾਰ ਦੀ ਯੂਪੀ ਅੰਦਰ ਭੇਦਭਰੀ ਹਾਲਤ 'ਚ ਮੌਤ
author img

By ETV Bharat Punjabi Team

Published : Feb 29, 2024, 8:01 AM IST

ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

ਲੁਧਿਆਣਾ: ਖੰਨਾ ਦੀ ਪਾਇਲ ਤਹਿਸੀਲ ਦੇ ਪਿੰਡ ਭੁਰਥਲਾ ਮੰਡੇਰ ਦੇ ਰਹਿਣ ਵਾਲੇ ਸੇਵਾਮੁਕਤ ਸੂਬੇਦਾਰ ਨਿਰਮਲ ਸਿੰਘ ਦੀ ਉੱਤਰ ਪ੍ਰਦੇਸ਼ ਦੇ ਕਾਸ਼ੀ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ। ਯੂਪੀ ਪੁਲਿਸ ਇਸ ਨੂੰ ਸੜਕ ਹਾਦਸਾ ਦੱਸ ਰਹੀ ਹੈ ਜਦਕਿ ਦੂਜੇ ਪਾਸੇ ਪਰਿਵਾਰ ਅਤੇ ਹਲਕਾ ਵਿਧਾਇਕ ਨੇ ਇਸ ਨੂੰ ਟਾਰਗੇਟ ਕਿਲਿੰਗ ਦੱਸਿਆ ਹੈ। ਯੂਪੀ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ।

ਮ੍ਰਿਤਕ ਦੀ ਧੀ ਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਨਿਰਮਲ ਸਿੰਘ ਫੌਜ ਵਿੱਚੋਂ ਸੇਵਾਮੁਕਤ ਹੋਏ ਸੀ। 20 ਫਰਵਰੀ ਨੂੰ ਪਿੰਡ ਦੀ ਸੰਗਤ ਸਮੇਤ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਕਾਸ਼ੀ ਵਿਖੇ ਮੱਥਾ ਟੇਕਣ ਲਈ ਗਏ ਸੀ। ਉੱਥੇ ਪਹੁੰਚ ਕੇ ਉਸ ਦੇ ਪਿਤਾ ਨੇ ਫੋਨ ਕੀਤਾ ਤਾਂ ਉਹ ਉਸ ਸਮੇਂ ਬਹੁਤ ਘਬਰਾਏ ਹੋਏ ਸੀ। ਉਸ ਨੂੰ ਫੋਨ 'ਤੇ ਦੱਸਿਆ ਗਿਆ ਕਿ ਕੁਝ ਲੋਕ ਉਹਨਾਂ ਦਾ ਪਿੱਛਾ ਕਰ ਰਹੇ ਹਨ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੂੰ ਬਚਾਇਆ ਜਾਵੇ, ਇਸ ਤੋਂ ਬਾਅਦ ਖ਼ਬਰ ਆਉਂਦੀ ਹੈ ਕਿ ਉਸ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਦੋਂ ਕਿ ਮੌਕੇ ਦੀਆਂ ਤਸਵੀਰਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜਿਸ ਤਰ੍ਹਾਂ ਉਸ ਦੇ ਪਿਤਾ 'ਤੇ ਸਰੀਰਕ ਤੌਰ 'ਤੇ ਹਮਲਾ ਕੀਤਾ ਗਿਆ ਹੈ, ਉਹ ਕਤਲ ਹੈ। ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਟਾਰਗੇਟ ਕਿਲਿੰਗ ਦਾ ਸ਼ੱਕ: ਸਾਬਕਾ ਫੌਜੀ ਜੋਰਾ ਸਿੰਘ ਚੀਮਾ ਨੇ ਕਿਹਾ ਕਿ ਇਹ ਇੱਕ ਤਰ੍ਹਾਂ ਦੀ ਟਾਰਗੇਟ ਕਿਲਿੰਗ ਜਾਪਦੀ ਹੈ। ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਸਾਬਕਾ ਫੌਜੀ ਆਪਣੇ ਸਾਥੀਆਂ ਦੇ ਕਤਲ 'ਤੇ ਚੁੱਪ ਨਹੀਂ ਬੈਠਣਗੇ ਅਤੇ ਆਉਣ ਵਾਲੇ ਦਿਨਾਂ 'ਚ ਯੂ.ਪੀ. ਦੇ ਪੁਲਿਸ ਅਧਿਕਾਰੀਆਂ ਨੂੰ ਮਿਲ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਇਸਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਵਾਰਾਣਸੀ ਦੇ ਕਮਿਸ਼ਨਰ ਨਾਲ ਫੋਨ 'ਤੇ ਗੱਲ ਕੀਤੀ। ਭਾਜਪਾ ਸਰਕਾਰ 'ਤੇ ਸਵਾਲ ਉਠਾਉਂਦੇ ਹੋਏ ਵਿਧਾਇਕ ਨੇ ਕਿਹਾ ਕਿ ਯੋਗੀ ਰਾਜ 'ਚ ਸਿੱਖਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਹੁਣ ਇੱਕ ਹੋਰ ਪੰਜਾਬੀ ਦਾ ਕਤਲ ਹੋ ਗਿਆ ਹੈ। ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.