ETV Bharat / state

ਗੈਂਗਸਟਰ ਕਾਲਾ ਧਨੌਲਾ ਦੇ ਭੋਗ ਮੌਕੇ ਮੁੜ ਉਠੇ ਪੁਲਿਸ ਮੁਕਾਬਲੇ 'ਤੇ ਸਵਾਲ, ਸਾਂਸਦ ਮਾਨ ਬੋਲੇ- ਐਨਕਾਉਂਟਰ ਦੀ ਜਾਂਚ ਹੋਵੇ

Gangster Kala Dhanaula Encounter: ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦੀ ਅੱਜ ਬਰਨਾਲਾ ਵਿਖੇ ਅੰਤਿਮ ਅਰਦਾਸ ਹੋਈ। ਇਸ ਮੌਕੇ ਸਾਂਸਦ ਸਿਮਰਨਜੀਤ ਸਿੰਘ ਮਾਨ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ ਪੰਜਾਬੀਆਂ ਨੂੰ ਝੂਠੇ ਐਨਕਾਉਂਟਰਾਂ ਵਿੱਚ ਮਾਰਨਾ ਬੇਹੱਦ ਨਿੰਦਣਯੋਗ ਹੈ।

Gangster Kala Dhanaula Encounter
Gangster Kala Dhanaula Encounter
author img

By ETV Bharat Punjabi Team

Published : Mar 1, 2024, 9:20 PM IST

ਗੈਂਗਸਟਰ ਕਾਲਾ ਧਨੌਲਾ ਦੇ ਭੋਗ ਮੌਕੇ ਮੁੜ ਉਠੇ ਪੁਲਿਸ ਮੁਕਾਬਲੇ 'ਤੇ ਸਵਾਲ

ਬਰਨਾਲਾ: ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦੀ ਅੰਤਿਮ ਅਰਦਾਸ ਉਸ ਦੇ ਜੱਦੀ ਪਿੰਡ ਧਨੌਲਾ 'ਚ ਹੋਈ। ਧਨੌਲਾ ਦੇ ਗੁਰਦੁਆਰਾ ਪਾਤਸ਼ਾਹੀ ਨੌਮੀ ਵਿੱਚ ਕਾਲਾ ਧਨੌਲਾ ਨਮਿੱਤ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਉਥੇ ਅੰਤਿਮ ਅਰਦਾਸ ਵਿੱਚ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਸਾਬਕਾ ਵਿਧਾਇਕ ਤਰਸੇਮ ਸਿੰਘ ਜੋਧਾਂ ਨੇ ਵੀ ਸ਼ਮੂਲੀਅਤ ਕੀਤੀ। ਜਿਹਨਾਂ ਨੇ ਕਾਲਾ ਧਨੌਲਾ ਪੁਲੀਸ ਮੁਕਾਬਲੇ ਨੂੰ ਝੂਠਾ ਮੁਕਾਬਲਾ ਕਰਾਰ ਦਿੰਦਿਆਂ ਇਸ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ।

ਸਿੱਖਾਂ ਦੀ ਆਵਾਜ ਨੂੰ ਦਬਾਉਣ ਦੀ ਕੋਸ਼ਿਸ਼: ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਝੂਠੇ ਐਨਕਾਉਂਟਰਾਂ ਵਿੱਚ ਮਾਰਨਾ ਬੇਹੱਦ ਨਿੰਦਣਯੋਗ ਹੈ। ਸਿਰਫ਼ ਪੰਜਾਬ ਵਿੱਚ ਹੀ ਨਹੀਂ, ਭਾਰਤੀ ਹਕੂਮਤ ਵੱਲੋਂ ਸਿੱਖਾਂ ਦੀ ਆਵਾਜ ਨੂੰ ਦਬਾਉਣ ਲਈ ਵਿਦੇਸ਼ਾਂ ਵਿੱਚ ਵੀ ਸਿੱਖ ਆਗੂਆਂ ਨੂੰ ਕਤਲ ਕਰਵਾਇਆ ਜਾ ਰਿਹਾ ਹੈ। ਆਏ ਦਿਨ ਹੋਣ ਵਾਲੇ ਇਨ੍ਹਾਂ ਝੂਠੇ ਪੁਲਿਸ ਮੁਕਾਬਲਿਆਂ ਵਿਰੁੱਧ ਹੁਣ ਲੋਕ ਡੱਟ ਗਏ ਹਨ। ਇੰਡੀਆਂ ਦੀ ਹਕੂਮਤ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਿੱਖ ਪੂਰੇ ਵਿਸ਼ਵ ਵਿੱਚ ਚਾਰੇ ਪੈਸੇ ਫੈਲੇ ਹੋਏ ਹਨ, ਜਦੋਂਕਿ ਤੁਸੀਂ ਚਾਰੇ ਪਾਸੇ ਫੈਲੇ ਨਹੀਂ ਹੋਏ। ਇਸ ਲਈ ਭਾਰਤੀ ਹਕੂਮਤ ਨੂੰ ਸਿੱਖ ਕੌਮ ਵਿਰੋਧੀ ਕਾਰਵਾਈਆਂ ਤੋਂ ਗੁਰੇਜ ਕਰਨਾ ਚਾਹੀਦਾ ਹੈ।

ਧਨੌਲਾ ਦੇ ਐਨਕਾਉਂਟਰ ਉੱਤੇ ਸ਼ੱਕ: ਐਮਪੀ ਸਿਮਰਨਜੀਤ ਮਾਨ ਨੇ ਕਿਹਾ ਕਿ ਹੁਣ ਇੰਡੀਆ ਦੀ ਸਰਕਾਰ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ ਕਿ ਸਿੱਖ ਸਾਨੂੰ ਕੈਨੇਡਾ, ਅਮਰੀਕਾ, ਆਸਟਰੇਲੀਆਂ ਸਮੇਤ ਹੋਰ ਵਿਦੇਸ਼ਾਂ ਵਿੱਚ ਧਮਕੀਆਂ ਦੇ ਰਹੇ ਹਨ।ਸਰਕਾਰ ਨੂੰ ਇਸ ਨੂੰ ਤੁਸੀਂ ਧਮਕੀ ਨਹੀਂ, ਸੁਨੇਹਾ ਸਮਝਣਾ ਚਾਹੀਦਾ ਹੈ ਕਿ ਅਸੀਂ ਨਹੀਂ ਚਾਹੁੰਦੇ ਕਿ ਸਰਕਾਰ ਸਾਡੇ ਬੱਚਿਆਂ ਨੂੰ ਫੜ੍ਹ ਕੇ ਝੂਠੇ ਮੁਕਾਬਲਿਆਂ ਵਿੱਚ ਕਤਲ ਕਰੇ। ਉਨ੍ਹਾਂ ਕਾਲਾ ਧਨੌਲਾ ਦੇ ਪੁਲਿਸ ਐਨਕਾਉਂਟਰ ਨੂੰ ਵੀ ਸ਼ੱਕੀ ਕਰਾਰ ਦਿੰਦਿਆਂ ਗਵਰਨਰ ਪੰਜਾਬ ਨੂੰ ਵੀ ਬੇਨਤੀ ਕੀਤੀ ਕਿ ਗੁਰਮੀਤ ਸਿੰਘ ਉਰਫ ਕਾਲਾ ਧਨੌਲਾ ਦੇ ਪੁਲਿਸ ਐਨਕਾਉਂਟਰ ਦੀ ਜਾਂਚ ਹਾਈਕੋਰਟ ਦੇ ਜੱਜਾਂ ਦੀ ਅਗਵਾਈ ਹੇਠ ਕਰਵਾਈ ਜਾਵੇ, ਤਾਂ ਜੋ ਕਾਲਾ ਧਨੌਲਾ ਦੀ ਹੱਤਿਆ ਦੀ ਗੁੱਥੀ ਸੁਲਝ ਸਕੇ ਅਤੇ ਪਤਾ ਚੱਲ ਸਕੇ ਕਿ ਇਹ ਪੁਲਿਸ ਐਨਕਾਉਂਟਰ ਝੂਠਾ ਸੀ ਜਾਂ ਸੱਚਾ ਸੀ।

ਮਾਨ ਨੇ ਕਿਹਾ ਕਿ ਪਰਿਵਾਰ ਵੱਲੋਂ ਕਾਨੂੰਨੀ ਲੜਾਈ ਹੁਣ ਅਸੀਂ ਲੜਾਂਗੇ। ਇਸ ਮੌਕੇ ਪਾਰਟੀ ਦੇ ਜਰਨਲ ਸਕੱਤਰ ਗੁਰਜੰਟ ਸਿੰਘ ਕੱਟ, ਕਾਲਾ ਧਨੌਲਾ ਦੇ ਪਿਤਾ ਜੀ ਗੁਰਜੰਟ ਸਿੰਘ ਮਾਨ, ਮਾਤਾ ਜੀ ਬਲਜੀਤ ਕੌਰ, ਹਰਿੰਦਰਜੀਤ ਸਿੰਘ ਧਨੌਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਕੋਮਲਦੀਪ ਸਿੰਘ ਯੂਥ ਪ੍ਰਧਾਨ ਧਨੌਲਾ, ਓਕਾਂਰ ਸਿੰਘ ਬਰਾੜ, ਗੁਰਮੇਲ ਸਿੰਘ ਬਾਠ, ਸੁਖਪਾਲ ਸਿੰਘ ਛੰਨਾ ਸਮੇਤ ਹੋਰ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਵੀ ਹਾਜਰ ਸਨ।

ਕਾਲਾ ਧਨੌਲਾ ਦਾ ਝੂਠਾ ਮੁਕਾਬਲਾ ਕੀਤਾ ਗਿਆ : ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਸਾਬਕਾ ਵਿਧਾਇਕ ਤਰਸੇਮ ਸਿੰਘ ਜੋਧਾਂ ਨੇ ਕਿਹਾ ਕਿ ਪੁਲਿਸ ਵੱਲੋਂ ਗੁਰਮੀਤ ਸਿੰਘ ਕਾਲਾ ਧਨੌਲਾ ਦਾ ਝੂਠਾ ਮੁਕਾਬਲਾ ਕੀਤਾ ਗਿਆ ਹੈ। ਜਿਸ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਇਹ ਪੁਲਿਸ ਮੁਕਾਬਲਾ ਦਿਖਾਇਆ ਗਿਆ ਹੈ। ਇਸ ਨਾਲ ਇਸ ਮੁਕਾਬਲੇ 'ਤੇ ਸ਼ੱਕ ਪੈਦਾ ਹੋ ਰਿਹਾ ਹੈ ਕਿ ਇਹ ਪੁਲਿਸ ਮੁਕਾਬਲਾ ਝੂਠਾ ਹੈ।

ਉਨ੍ਹਾਂ ਮੰਗ ਕੀਤੀ ਕਿ ਕਾਲਾ ਧਨੌਲਾ ਐਨਕਾਊਂਟਰ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਤਾਂ ਜੋ ਇਸ ਪੁਲੀਸ ਮੁਕਾਬਲੇ ਦੀ ਸੱਚਾਈ ਲੋਕਾਂ ਸਾਹਮਣੇ ਆ ਸਕੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਹਾਲੇ ਤੱਕ ਪੁਲਿਸ ਨੇ ਉਕਤ ਨੌਜਵਾਨਾਂ ਬਾਰੇ ਕੁਝ ਨਹੀਂ ਦੱਸਿਆ। ਉਕਤ ਨੌਜਵਾਨ ਖਿਲਾਫ ਕਿਸ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਇਸ ਸਬੰਧੀ ਵੀ ਪੁਲਸ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਗੁਰਮੀਤ ਸਿੰਘ ਕਾਲਾ ਧਨੌਲਾ ਅਤੇ ਪੁਲਿਸ ਵੱਲੋਂ ਫੜੇ ਗਏ ਤਿੰਨ ਨੌਜਵਾਨਾਂ ਦੇ ਨਾਲ ਹੈ ਅਤੇ ਇਸ ਮਾਮਲੇ ਦੀ ਪੂਰੀ ਕਾਰਵਾਈ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.