ETV Bharat / state

ਲਾਰੈਂਸ ਇੰਟਰਵਿਊ ਮਾਮਲੇ 'ਚ ਵੱਡੀ ਕਾਰਵਾਈ, ਡੀਐਸਪੀ 'ਤੇ ਡਿੱਗੀ ਗਾਜ, ਜਾਣੋ ਪੂਰਾ ਮਾਮਲਾ - LAWRENCE BISHNOI INTERVIEW

ਲਾਰੈਂਸ ਦੀ ਇੰਟਰਵਿਊ ਦੇ ਮਾਮਲੇ ਵਿੱਚ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਹਟਾ ਦਿੱਤਾ ਜਾਵੇਗਾ।

LAWRENCE BISHNOI INTERVIEW
ਲਾਰੈਂਸ ਇੰਟਰਵਿਊ ਮਾਮਲੇ 'ਚ ਵੱਡੀ ਕਾਰਵਾਈ (ETV Bharat ਗ੍ਰਾਫਿਕਸ ਟੀਮ())
author img

By ETV Bharat Punjabi Team

Published : Dec 17, 2024, 1:15 PM IST

ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਮਾਮਲਾ ਇੱਕ ਵਾਰ ਮੁੜ ਤੋਂ ਸੁਰਖੀਆਂ 'ਚ ਹੈ। ਹੁਣ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦੇ ਮਾਮਲੇ ਵਿੱਚ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਹਟਾ ਦਿੱਤਾ ਜਾਵੇਗਾ। ਇਸ ਲਈ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਇਹ ਜਾਣਕਾਰੀ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਦਿੱਤੀ। ਸਰਕਾਰ ਨੇ ਕਿਹਾ ਕਿ ਇਸ ਦੀ ਫਾਈਲ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੂੰ ਭੇਜ ਦਿੱਤੀ ਗਈ ਹੈ। ਇਹ ਕਾਰਵਾਈ ਐਸਆਈਟੀ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ ਹੈ। ਗੁਰਸ਼ੇਰ ਸਿੰਘ ਨੂੰ 25 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਨਾਲ ਹੀ 6 ਹੋਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

LAWRENCE BISHNOI INTERVIEW
ਲਾਰੈਂਸ ਇੰਟਰਵਿਊ ਮਾਮਲੇ 'ਚ ਵੱਡੀ ਕਾਰਵਾਈ (ANI)

ਐਸਐਸਪੀ ਬਾਰੇ ਹਾਈਕੋਰਟ ਨੇ ਕੀ ਕਿਹਾ?

ਮੁਹਾਲੀ ਦੇ ਤਤਕਾਲੀ ਐਸਐਸਪੀ ਵਿਵੇਕਸ਼ੀਲ ਸੋਨੀ ਬਾਰੇ ਹਾਈ ਕੋਰਟ ਨੇ ਕਿਹਾ ਕਿ ਉਹ ਉਸ ਜ਼ਿਲ੍ਹੇ ਦੇ ਮੁੱਖ ਅਧਿਕਾਰੀ ਸੀ ਅਤੇ ਉਸ ਨੂੰ ਵੀ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਸ 'ਤੇ ਸਰਕਾਰੀ ਵਕੀਲ ਨੇ ਕਿਹਾ ਕਿ ਐਸਆਈਟੀ ਨੇ ਉਨ੍ਹਾਂ ਦੀ ਕੋਈ ਭੂਮਿਕਾ ਦਾ ਖੁਲਾਸਾ ਨਹੀਂ ਕੀਤਾ ਹੈ। ਉਨ੍ਹਾਂ ਨੂੰ ਪਹਿਲਾਂ ਹੀ ਪਬਲਿਕ ਡੀਲਿੰਗ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਲਾਰੈਂਸ ਨੂੰ ਸੀਆਈਏ ਖਰੜ ਵਿੱਚ ਲੰਬੇ ਸਮੇਂ ਤੱਕ ਰੱਖਣ 'ਤੇ ਸਵਾਲ ਉਠਾਇਆ ਹੈ। ਅਦਾਲਤ ਨੇ ਕਿਹਾ ਕਿ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

LAWRENCE BISHNOI INTERVIEW
ਲਾਰੈਂਸ ਇੰਟਰਵਿਊ ਮਾਮਲੇ 'ਚ ਵੱਡੀ ਕਾਰਵਾਈ (ETV Bharat)

ਲਾਰੈਂਸ ਦਾ ਪਹਿਲੀ ਇੰਟਰਵਿਊ

ਕਾਬਲੇਜ਼ਿਕਰ ਹੈ ਕਿ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ, 2023 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਐਸਆਈਟੀ ਦੀ ਰਿਪੋਰਟ ਮੁਤਾਬਿਕ ਉਸ ਨੇ ਇਹ ਇੰਟਰਵਿਊ ਸੀਆਈਏ ਦੀ ਹਿਰਾਸਤ ਵਿੱਚੋਂ ਦਿੱਤੀ ਸੀ। ਇਸ ਵਿੱਚ ਲਾਰੈਂਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਆਪਣੇ ਕਾਲਜ ਦੋਸਤ, ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਸ਼ਾਮਲ ਸੀ, ਜਿਸ ਕਰਕੇ ਉਸ ਨੇ ਉਸ ਦਾ ਕਤਲ ਕਰਵਾਇਆ।

ਲਾਰੈਂਸ ਦਾ ਦੂਜੀ ਇੰਟਰਵਿਊ

ਦਸ ਦਈਏ ਕਿ ਆਪਣੇ ਦੂਜੇ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਦੇਣ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਦਿਖਾ ਕੇ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਨਾਲ ਆਉਂਦਾ ਹੈ ਅਤੇ ਸਿਗਨਲ ਵੀ। ਰਾਤ ਨੂੰ ਜੇਲ੍ਹ ਦੇ ਗਾਰਡ ਘੱਟ ਹੀ ਆਉਂਦੇ-ਜਾਂਦੇ ਹਨ, ਇਸੇ ਕਰਕੇ ਰਾਤ ਨੂੰ ਫ਼ੋਨ ਕਰਦੇ ਹਨ। ਇਸਦੇ ਨਾਲ ਹੀ ਲਾਰੈਂਸ ਨੇ ਅੱਗੇ ਕਿਹਾ ਸੀ ਕਿ ਮੋਬਾਈਲ ਫੋਨ ਬਾਹਰੋਂ ਜੇਲ੍ਹ ਦੇ ਅੰਦਰ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਈਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।

ਪੰਜਾਬ ਪੁਲਿਸ 'ਤੇ ਉੱਠੇ ਸਵਾਲ

ਗੈਂਗਸਟਰ ਲਾਰੈਂਸ ਦਾ ਇੰਟਰਵਿਊ ਜਾਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ 'ਤੇ ਉੱਠੇ ਸਵਾਲ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਬੁਲਾਈ। ਜਿਸ ਵਿੱਚ ਉਸ ਨੇ ਦਾਅਵਾ ਕੀਤਾ ਸੀ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਲਈ ਗਈ ਸੀ। ਡੀਜੀਪੀ ਨੇ ਲਾਰੈਂਸ ਦੀਆਂ ਦੋ ਤਸਵੀਰਾਂ ਦਿਖਾਈਆਂ ਸਨ ਅਤੇ ਕਿਹਾ ਸੀ - ਜਦੋਂ ਲਾਰੈਂਸ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ ਸੀ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸ ਦੀ ਕੋਈ ਦਾੜ੍ਹੀ ਜਾਂ ਮੁੱਛ ਨਹੀਂ ਸੀ।

7 ਅਧਿਕਾਰੀ ਮੁਅੱਤਲ

ਕਾਬਲੇਜ਼ਿਕਰ ਹੈ ਕਿ 25 ਅਕਤੂਬਰ ਨੂੰ ਲਾਰੈਂਸ ਦੀ ਪਹਿਲੀ ਇੰਟਰਵਿਊ ਲਈ ਜ਼ਿੰਮੇਵਾਰ 7 ਅਫਸਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਡੀਐਸਪੀ ਗੁਰਸ਼ੇਰ ਸਿੰਘ (9 ਬਟਾਲੀਅਨ ਸਥਿਤ ਅੰਮ੍ਰਿਤਸਰ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ. ਪ੍ਰਕਾਸ਼ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.