ਅੰਮ੍ਰਿਤਸਰ : ਪੰਜਾਬ ਵਿੱਚ ਬਦਮਾਸ਼ਾਂ ਦੇ ਹੌਂਸਲੇ ਪਸਤ ਕਰਨ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਪੰਜਾਬ ਪੁਲਿਸ ਵੱਲੋਂ ਬਦਮਾਸ਼ਾਂ 'ਤੇ ਪੂਰੀ ਤਰ੍ਹਾਂ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਕਾਰਨ ਆਏ ਦਿਨ ਮੁਠਭੇੜ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸੇ ਦੌਰਾਨ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਕੋਲ ਦਾਰਾ ਹੋਟਲ ਦੇ ਕੋਲ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ।
ਗੈਂਗਸਟਰਾਂ ਦੁਆਰਾ ਵੀ ਪੁਲਿਸ 'ਤੇ ਫਾਇਰਿੰਗ
ਇਸ ਦੌਰਾਨ ਪੁਲਿਸ ਨੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਰਾਤ ਨੂੰ ਪੁਲਿਸ ਮੁਲਾਜ਼ਮਾਂ ਕੋਲੋਂ ਗੈਂਗਸਟਰਾਂ ਨੇ ਉਨ੍ਹਾਂ ਦੇ ਹਥਿਆਰ ਖੋਹਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਸੈਲਫ ਡਿਫੈਂਸ ਦੇ ਵਿੱਚ ਪੁਲਿਸ ਦੁਆਰਾ ਫਾਇਰਿੰਗ ਕੀਤੀ ਗਈ ਹੈ ਅਤੇ ਗੈਂਗਸਟਰਾਂ ਦੁਆਰਾ ਵੀ ਪੁਲਿਸ 'ਤੇ ਫਾਇਰਿੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ। ਫਿਲਹਾਲ ਕੋਈ ਵੀ ਬੋਲਣ ਨੂੰ ਤਿਆਰ ਨਹੀਂ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਕ ਪੁਲਿਸ ਅਧਿਕਾਰੀ ਵੀ ਜ਼ਖਮੀ ਹੋਇਆ ਹੈ। ਕਾਰਵਾਈ ਤੋਂ ਬਾਅਦ ਪੁਲਿਸ ਨੇ ਜ਼ਖਮੀ ਮੁਲਜ਼ਮ ਦੇ ਇੱਤ ਸਾਥੀ ਨੂੰ ਫੜਨ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸੂਰਜ ਮੰਡੀ ਵਜੋਂ ਹੋਈ ਹੈ, ਜੋ ਕਿ ਅਜਨਾਲਾ ਦਾ ਰਹਿਣ ਵਾਲਾ ਹੈ, ਜਿਸਦਾ ਇੱਕ ਸਾਥੀ ਫਰਾਰ ਹੈ।
ਪਹਿਲਾਂ ਵੀ ਦੋ ਕੇਸ ਦਰਜ
ਜਾਣਕਾਰੀ ਮੁਤਾਬਕ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਇਹ ਗੋਲੀਬਾਰੀ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਹੋਈ। ਇਹ ਘਟਨਾ ਅੱਧੀ ਰਾਤ ਨੂੰ ਵਾਪਰੀ। ਸ਼ਹਿਰ ਵਿੱਚ ਕਈ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਸੂਰਜ ਮੰਡੀ ਹਾਲ ਹੀ ਵਿੱਚ ਪੁਲਿਸ ਦੇ ਹੱਥੇ ਚੜ੍ਹ ਗਿਆ ਸੀ। ਉਸ ਖਿਲਾਫ ਦੋ ਐਨਆਰਆਈ ਪਰਿਵਾਰਾਂ ਤੋਂ ਖੋਹ ਦੇ ਮਾਮਲੇ ਦਰਜ ਕੀਤੇ ਗਏ ਸਨ। ਉਸ ਖ਼ਿਲਾਫ਼ ਪਹਿਲਾਂ ਵੀ ਦੋ ਕੇਸ ਦਰਜ ਹਨ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਖੋਹਿਆ ਪਰਸ ਮੌਕੇ ’ਤੇ ਹੀ ਛੁਪਾ ਲਿਆ ਸੀ। ਉਸ ਦੀ ਸਿਹਤਯਾਬੀ ਲਈ ਉਸ ਨੂੰ ਵੇਰਕਾ ਬਾਈਪਾਸ ਲਿਆਂਦਾ ਗਿਆ।
The Amritsar Commissionerate Police swiftly apprehended a snatcher involved in two incidents targeting NRIs, injuring a woman in the process. While being taken for recovery, the accused attempted to snatch a police rifle and posed an imminent threat. Acting decisively, the police… pic.twitter.com/v2PmyAEzpd
— DGP Punjab Police (@DGPPunjabPolice) November 26, 2024
ਮੁਲਜ਼ਮ ਦੇ ਦੂਜੇ ਸਾਥੀ ਦੀ ਭਾਲ ਜਾਰੀ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਨੇ ਫਾਇਦਾ ਉਠਾਉਂਦੇ ਹੋਏ ਪੁਲਿਸ ਕਰਮਚਾਰੀ ਦੀ ਰਾਈਫਲ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਮੌਕੇ 'ਤੇ ਮੌਜੂਦ ਹੋਰ ਮੁਲਾਜ਼ਮਾਂ ਨੇ ਆਪਣਾ ਸਰਵਿਸ ਰਿਵਾਲਵਰ ਕੱਢ ਲਿਆ ਅਤੇ ਆਤਮ ਰੱਖਿਆ 'ਚ ਮੁਲਜ਼ਮਾਂ 'ਤੇ ਗੋਲੀ ਚਲਾ ਦਿੱਤੀ। ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ। ਜਿਸ ਤੋਂ ਬਾਅਦ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਦਾ ਦੂਜਾ ਸਾਥੀ ਗੁਰਕੀਰਤ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਗੁਰਕੀਰਤ ਮੁਲਜ਼ਮਾਂ ਨਾਲ ਮਜੀਠਾ ਰੋਡ ਕਾਂਡ ਵਿੱਚ ਸ਼ਾਮਲ ਸੀ। ਜਲਦੀ ਹੀ ਉਹ ਵੀ ਫੜਿਆ ਜਾਵੇਗਾ। ਪੁਲਿਸ ਮੁਲਜ਼ਮ ਤੋਂ ਉਸ ਦੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁੱਛਗਿੱਛ ਕਰ ਰਹੀ ਹੈ।
ਗ੍ਰਿਫ਼ਤਾਰ ਕਰਨ ਲਈ ਵਿਛਾਇਆ ਜਾਲ
ਬੀਤੇ ਦਿਨ ਤਰਨ ਤਾਰਨ ਪੁਲਿਸ ਨੇ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਇਸ ਬਦਮਾਸ਼ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਵਿਛਾਇਆ ਅਤੇ ਕਾਮਯਾਬੀ ਹਾਸਿਲ ਕੀਤੀ ਸੀ। ਇਸ ਦੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਤਰਨਤਾਰਨ ਨੇ ਦੱਸਿਆ ਸੀ ਕਿ ਬਦਮਾਸ਼ ਜੁਗਰਾਜ ਸਿੰਘ ਉਰਫ਼ ਜੱਗਾ ਜੋ ਮੁਰਾਦਪੁਰ ਮੁਹੱਲਾ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ ਇਸ ਦੇ ਉੱਤੇ 4 ਤੋਂ ਵੱਧ ਮੁਕੱਦਮੇ ਦਰਜ ਹਨ। ਇਹ ਬਦਮਾਸ਼ ਪੁਲਿਸ ਨੂੰ ਅੱਤ ਲੋੜੀਂਦਾ ਸੀ। ਗੁਪਤ ਸੂਚਨਾ ਦੇ ਅਧਾਰ ਉੱਤੇ ਪੁਲਿਸ ਨੇ ਟ੍ਰੈਪ ਲਗਾਇਆ, ਪਰ ਇਸ ਬਦਮਾਸ਼ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਇਸ ਬਦਮਾਸ਼ ਉੱਤੇ ਗੋਲੀ ਚਲਾਈ ਜੋ ਲੱਤ ਵਿੱਚ ਲੱਗੀ ਅਤੇ ਇਸ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਬਦਮਾਸ਼ ਕੋਲੋਂ 45 ਬੋਰ ਪਿਸਟਲ ਬਰਾਮਦ ਕੀਤਾ ਗਿਆ ਹੈ।
ਪੁਲਿਸ ਨੇ ਐਨਕਾਊਂਟਰ ਮਗਰੋਂ ਕਾਬੂ
ਪੁਲਿਸ ਦਾ ਕਹਿਣਾ ਸੀ ਕਿ ਇਹ ਮੁਲਜ਼ਮ ਹਿਸਟਰੀ ਸ਼ੂਟਰ ਹੈ ਅਤੇ ਇਸ ਉੱਤੇ ਪਹਿਲਾਂ 4 ਇਰਾਦਾ ਕਤਲ ਦੇ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਬਦਮਾਸ਼ ਜੁਗਰਾਜ ਸਿੰਘ ਉੱਤੇ ਇੱਕ ਕਤਲ ਦਾ ਮਾਮਲਾ ਵੀ ਦਰਜ ਹੈ ਅਤੇ ਇਸ ਮਾਮਲੇ ਵਿੱਚ ਬਦਮਾਸ਼ ਮੁੱਖ ਸ਼ੂਟਰ ਸੀ। ਇਸ ਲਈ ਪੁਲਿਸ ਵੱਲੋਂ ਮੁਲਜ਼ਮ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਅਤੇ ਆਖਿਰਕਾਰ ਪੂਰਾ ਜਾਲ ਵਿਛਾ ਕੇ ਇਸ ਨੂੰ ਪੁਲਿਸ ਨੇ ਐਨਕਾਊਂਟਰ ਮਗਰੋਂ ਕਾਬੂ ਕੀਤਾ ਗਿਆ ਹੈ।
ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖ਼ਮੀ
ਦੱਸ ਦੇਈਏ ਬੀਤੇ ਦਿਨ ਪਟਿਆਲਾ 'ਚ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਪਟਿਆਲਾ ਪੁਲਿਸ ਨਾਭਾ ਵਿੱਚੋਂ ਲੁੱਟੀ ਥਾਰ ਜੀਪ ਦੇ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਸੀਆਈਏ ਪਟਿਆਲਾ ਦੀ ਟੀਮ ਨਾਲ ਸੰਗਰੂਰ ਪਟਿਆਲਾ ਬਾਈਪਾਸ ਉੱਤੇ ਲੁਟੇਰਿਆਂ ਦਾ ਮੁਕਾਬਲਾ ਹੋਇਆ। ਥਾਰ ਜੀਪ ਲੁੱਟਣ ਵਾਲਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖਮੀ ਹੋ ਗਿਆ।
ਜਾਣਕਾਰੀ ਮੁਤਾਬਿਕ ਨਾਭਾ ਦੇ ਰਹਿਣ ਵਾਲੇ ਚਿਰਾਗ ਛਾਬੜਾ ਨੇ ਆਪਣੀ ਜੀਪ ਵੇਚਣ ਲਈ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਸੀ। ਜੀਪ ਵੇਚਣ ਦੀ ਪੋਸਟ ਨੂੰ ਦੇਖਦਿਆਂ ਬੀਤੀ ਵੀਰਵਾਰ ਸ਼ਾਮ ਤਿੰਨ ਨੌਜਵਾਨ ਪਲੈਨਿੰਗ ਦੇ ਤਹਿਤ ਉਸ ਦੇ ਘਰ ਪਹੁੰਚੇ ਅਤੇ ਗੱਡੀ ਦੀ ਟੈਸਟ ਡਰਾਈਵ ਲੈਣ ਲਈ ਕਿਹਾ ਸੀ। ਇਸ ਕਾਰਨ ਉਕਤ ਨੌਜਵਾਨ ਵੀ ਮੁਲਜ਼ਮਾਂ ਦੇ ਨਾਲ ਕਾਰ ਵਿੱਚ ਹੀ ਫ਼ਰਾਰ ਹੋ ਗਿਆ। ਕਾਰ 'ਚ ਬੈਠੇ ਨੌਜਵਾਨ ਨੂੰ ਘਰ ਤੋਂ ਕਰੀਬ 7-8 ਕਿਲੋਮੀਟਰ ਦੂਰ ਲਿਜਾਣ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਉਸ ਨੂੰ ਬਾਹਰ ਸੁੱਟ ਕੇ ਕਾਰ ਲੈ ਕੇ ਫ਼ਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਥਾਣਾ ਨਾਭਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ, ਹਸਪਤਾਲ 'ਚ ਦਾਖਲ ਚਿਰਾਗ ਦੇ ਸਿਰ 'ਤੇ 10 ਟਾਂਕੇ ਲੱਗੇ ਹਨ।