ETV Bharat / state

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ, SGPC ਪ੍ਰਧਾਨ ਧਾਮੀ ਨੇ ਕੀਤਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ ਕਰ ਦਿੱਤਾ ਹੈ।

Giani Harpreet Singh's resignation is cancelled, SGPC president Dhami announced
ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ, SGPC ਪ੍ਰਧਾਨ ਧਾਮੀ ਨੇ ਕੀਤਾ ਐਲਾਨ (AMRITSAR REPORTER (ETV BHARAT))
author img

By ETV Bharat Punjabi Team

Published : Oct 17, 2024, 1:30 PM IST

ਅੰਮ੍ਰਿਤਸਰ : ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਮੂਹ ਸਿੱਖ ਸੰਗਤਾਂ ਵੱਲੋਂ ਉਹਨਾਂ ਦੇ ਹੱਕ 'ਚ ਆਵਾਜ਼ ਚੁੱਕੀ ਗਈ ਅਤੇ ਉਹਨਾਂ ਨੂੰ ਅਸਤੀਫ਼ਾ ਵਾਪਿਸ ਲੈਣ ਦੀ ਅਪੀਲ ਕੀਤੀ ਜਾ ਰਹੀ ਸੀ। ਇਸ ਵਿਚਾਲੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ ਕਰਦਿਆਂ ਇਸ ਨੂੰ ਨਾ- ਮਨਜ਼ੂਰ ਕਰ ਦਿੱਤਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੀਆਂ ਤਖਤ ਸਾਹਿਬਾਨ ਦੀਆਂ ਸੇਵਾਵਾਂ ਬੇਮਿਸਾਲ ਰਹੀਆਂ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਸਿੱਖ ਕੌਮ ਨੂੰ ਬਹੁਤ ਲੋੜ ਹੈ। ਤਖਤ ਸਾਹਿਬਾਨ ਦੀਆਂ ਸੇਵਾਵਾਂ ਲਗਾਤਾਰ ਉਹ ਜਾਰੀ ਰੱਖਣਗੇ। 'ਮੈਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ ਕਰਦਾ ਹਾਂ'। ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਗਈ ਕਿ ਤੁਸੀਂ ਸਾਡੀ ਅਗਵਾਈ ਕਰਦੇ ਰਹੋ।

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ, SGPC ਪ੍ਰਧਾਨ ਧਾਮੀ ਨੇ ਕੀਤਾ ਐਲਾਨ (AMRITSAR REPORTER (ETV BHARAT))

ਐਸਜੀਪੀਸੀ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਅਨਸਰ

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਕਈ ਸਾਲਾਂ ਤੋਂ ਐਸ.ਜੀ.ਪੀ.ਸੀ. ਸਿੱਖ ਮੁੱਦਿਆਂ ਦੀ ਤਰਜਮਾਨੀ ਕਰਦੀ ਆ ਰਹੀ ਹੈ। ਸਿੰਘ ਸਹਿਬਾਨਾਂ ਨੂੰ ਐਸ.ਜੀ.ਪੀ.ਸੀ. ਦੇ ਹਰ ਕਾਰਜ ਦੀ ਜਾਣਕਾਰੀ ਹੁੰਦੀ ਹੈ ਪਰ ਕੁਝ ਅਜਿਹੇ ਅਨਸਰ ਹਨ ਜੋ ਪੰਜਾਬ 'ਚ SGPC ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਪਿਛਲੇ ਕਈ ਸਾਲਾਂ ਤੋਂ ਸਾਡਾ ਸੁਭਾਅ ਕਾਂ ਵਰਗਾ ਬਣ ਗਿਆ ਹੈ ਅਤੇ ਕਾਂ ਬਣ ਕੇ ਅਸੀਂ ਇਕ ਦੂਜੇ ’ਤੇ ਇਲਜ਼ਾਮ ਲਗਾਈ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਾਰਿਆਂ ਨੂੰ ਮਿਲ ਕੇ SGPC ਨੂੰ ਬਚਾਉਣਾ ਹੋਵੇਗਾ।

ਵਲਟੋਹਾ 'ਤੇ ਗੰਭੀਰ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਿਰਸਾ ਸਿੰਘ ਵਲਟੋਹਾ ਨੂੰ ਧਾਰਮਿਕ ਸਜ਼ਾ ਸੁਣਾਉਣ ਤੋਂ ਬਾਅਦ ਲਗਾਤਾਰ ਐੱਸਜੀਪੀਸੀ ਨਾਲ ਵਿਵਾਦ ਵਧਦਾ ਜਾ ਰਿਹਾ ਹੈ ।ਇੱਕ ਵਾਰ ਫਿਰ ਤੋਂ ਇੱਕ ਨਵਾਂ ਮੋੜ ਸਾਹਮਣੇ ਆਇਆ ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਦਿਨ ਇੱਕ ਵੀਡੀਓ ਜਾਰੀ ਕਰ ਵਿਰਸਾ ਸਿੰਘ ਵਲਟੋਹਾ ਉੱਤੇ ਗੰਭੀਰ ਇਲਜ਼ਾਮ ਲਗਾਇਆ ਗਿਆ ਕਿ ਉਹਨਾਂ ਦੇ ਵੱਲੋਂ ਅਤੇ ਉਹਨਾਂ ਦੀ ਆਈਟੀ ਵਿੰਗ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਉੱਤੇ ਗਲਤ ਟਿੱਪਣੀ ਕੀਤੀ ਜਾ ਰਹੀਆਂ ਹਨ। ਜਿਸ ਕਰਕੇ ਉਹਨਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਇਹ ਵੀਡੀਓ ਉਹਨਾਂ ਵੱਲੋਂ ਇੱਕ ਭਾਵਕ ਰੂਪ ਵਿੱਚ ਆ ਕੇ ਦਿੱਤੀ ਗਈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਆਪਣੇ ਅਹੁਦਿਆਂ ਦਾ ਅਸਤੀਫਾ ਐਸਜੀਪੀਸੀ ਦੇ ਪ੍ਰਧਾਨ ਨੂੰ ਦੇ ਦਿੱਤਾ ਗਿਆ ਅਤੇ ਅੱਜ ਐਸਜੀਪੀਸੀ ਦੇ ਪ੍ਰਧਾਨ ਵੱਲੋਂ ਉਸ ਅਸਤੀਫੇ ਨੂੰ ਨਾ ਮਨਜੂਰ ਕਰ ਦਿੱਤਾ ਗਿਆ ਹੈ।

ਦਲਜੀਤ ਚੀਮਾ ਨੇ ਕੀਤੀ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ। ਇਸ ਵਫ਼ਦ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਿਲ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸਮੁੱਚੀ ਸਿੱਖ ਕੌਮ ਦੇ ਮਨਾਂ ਅੰਦਰ ਸਿੰਘ ਸਾਹਿਬਾਨ ਲਈ ਬਹੁਤ ਸਤਿਕਾਰ ਹੈ। ਉਨ੍ਹਾਂ ਸਿੰਘ ਸਾਹਿਬ ਕੋਲੋਂ ਖਿਮਾ ਜਾਚਨਾ ਕੀਤੀ ਹੈ ਕਿ ਜੇਕਰ ਸਾਡੇ ਸਾਥੀ ਕੋਲੋਂ ਸਿੰਘ ਸਾਹਿਬਾਨ ਦੀ ਸ਼ਾਨ ਦੇ ਖ਼ਿਲਾਫ਼ ਕੁਝ ਕਿਹਾ ਗਿਆ ਹੈ ਤਾਂ ਉਹ ਮੁਆਫੀ ਮੰਗਦੇ ਹਨ। ਵਿਰਸਾ ਸਿੰਘ ਵਲਟੋਹਾ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ ਬਾਰੇ ਉਨ੍ਹਾਂ ਕਿਹਾ ਕਿ ਉਹ ਹੁਣ ਪਾਰਟੀ ਦੇ ਮੈਂਬਰ ਨਹੀਂ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਸਤੀਫ਼ਾ ਦਿੱਤੇ ਜਾਣ ਸੰਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਅਸਤੀਫ਼ਾ ਪਰਵਾਨ ਕਰਨਾ ਜਾਂ ਨਾ ਕਰਨਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਹੈ। ਉਨ੍ਹਾਂ ਨੇ ਸਿੰਘ ਸਾਹਿਬ ਨੂੰ ਭਰੋਸਾ ਦਿੱਤਾ ਹੈ ਕਿ ਸਮੁੱਚੀ ਪਾਰਟੀ ਵੱਲੋਂ ਸਿੰਘ ਸਾਹਿਬਾਨ ਦਾ ਬਹੁਤ ਸਤਿਕਾਰ ਹੈ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਕਿ ਇਹ ਕੋਝੀਆਂ ਹਰਕਤਾਂ ਇਹ ਚਾਲਾਂ ਇਹ ਨਹੀਂ ਚੱਲੀਆਂ ਜਾਣੀਆਂ ਚਾਹੀਦੀਆਂ ।

ETV Bharat Logo

Copyright © 2024 Ushodaya Enterprises Pvt. Ltd., All Rights Reserved.