ETV Bharat / state

ਗਿਆਨੀ ਕੇਵਲ ਸਿੰਘ ਅਤੇ ਪਰਵਿੰਦਰਪਾਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵੱਜੋਂ ਸੰਭਾਲੀ ਸੇਵਾ - Head granthi of Harimandar Sahib

New head granthi off Sachkhand Sri Harimandar Sahib: ਸ੍ਰੀ ਅਕਾਲ ਤਖਤ ਸਾਹਿਬ 'ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਗ੍ਰੰਥੀ ਵਜੋਂ ਸੰਭਾਲ ਲਈ ਹੈ।

Giani Kewal Singh and Parvinderpal Singh served as head granthis of Sachkhand Sri Harimandar Sahib
ਗਿਆਨੀ ਕੇਵਲ ਸਿੰਘ ਅਤੇ ਪਰਵਿੰਦਰਪਾਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵੱਜੋਂ ਸੰਭਾਲੀ ਸੇਵਾ (AMRITSAR REPORTER)
author img

By ETV Bharat Punjabi Team

Published : Jul 15, 2024, 3:52 PM IST

ਗਿਆਨੀ ਕੇਵਲ ਸਿੰਘ ਅਤੇ ਪਰਵਿੰਦਰਪਾਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵੱਜੋਂ ਸੰਭਾਲੀ ਸੇਵਾ (AMRITSAR REPORTER)

ਅੰਮ੍ਰਿਤਸਰ: ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਹੋਈ। ਜਿੱਥੇ ਅੱਜ ਸ੍ਰੀ ਅਕਾਲ ਤਖਤ ਸਾਹਿਬ 'ਤੇ ਸਮਾਗਮ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਸਿੰਘ ਸਾਹਿਬਾਨ, ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਗ੍ਰੰਥੀ ਵੱਜੋਂ ਸੰਭਾਲ ਲਈ ਹੈ। ਸਮਾਗਮ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਸ਼ਾਮਿਲ ਹੋਈਆਂ।

ਦਸਤਾਰਾਂ ਭੇਂਟ ਕਰਕੇ ਸੌਂਪੀ ਗਈ ਸੇਵਾ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਫਤਿਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵਲੋਂ ਦੋਵਾਂ ਨਵੇਂ ਗ੍ਰੰਥੀ ਸਾਹਿਬਾਨ ਨੂੰ ਦਸਤਾਰਾਂ ਅਤੇ ਸਰੋਪਾ ਭੇਟ ਕੀਤੇ ਗਏ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੂੰਹ ਗ੍ਰੰਥੀ ਸਾਹਿਬਾਨ ਤੋਂ ਇਲਾਵਾ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਅਜੈਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ।

ਅੰਤਰਿੰਗ ਕਮੇਟੀ 'ਚ ਹੋਈ ਸੀ ਚੋਣ: ਦਸੱਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ 5 ਜੁਲਾਈ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਦੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਪੂਰੀ ਕਰਦਿਆਂ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿੱਚ ਸੇਵਾ ਨਿਭਾਅ ਰਹੇ, ਗਿਆਨੀ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਸੀ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ 1 ਜੁਲਾਈ ਨੂੰ ਟੈਸਟ ਲਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫਾਰਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁਰਾਤਨ ਮਰਿਆਦਾ ਅਨੁਸਾਰ ਦਸਤਾਰ ਬੰਦੀ ਤੇ ਸੇਵਾ ਸੰਭਾਲ ਦਾ ਸਮਾਗਮ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.