ETV Bharat / state

SAD ਅੰਮ੍ਰਿਤਸਰ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ, ਸ਼ਹਿਰ ਦੀਆਂ ਵੱਡੀਆਂ ਸਮੱਸਿਆਵਾਂ ਬਾਰੇ ਕੀਤੀ ਚਰਚਾ - BARNALA BY ELECTIONS

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।

BARNALA BY ELECTIONS
SAD ਅੰਮ੍ਰਿਤਸਰ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ (Etv Bharat (ਪੱਤਰਕਾਰ , ਬਰਨਾਲਾ))
author img

By ETV Bharat Punjabi Team

Published : Oct 26, 2024, 7:44 AM IST

ਬਰਨਾਲਾ: ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਉਹ ਕਾਫ਼ਲੇ ਸਮੇਤ ਐਸਡੀਐਮ ਬਰਨਾਲਾ ਦਫ਼ਤਰ ਪਹੁੰਚੇ ਹਨ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੀ ਜਿੱਤ ਦਾ ਦਾਅਵਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਬਰਨਾਲਾ ਵਿਧਾਨ ਸਭਾ ਚੋਣ ਵਿੱਚ ਆਪਣੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਲੋਕ ਉਨ੍ਹਾਂ ਦਾ ਸਾਥ ਦੇਣਗੇ।

SAD ਅੰਮ੍ਰਿਤਸਰ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ (Etv Bharat (ਪੱਤਰਕਾਰ , ਬਰਨਾਲਾ))

ਜੀਐਸਟੀ ਦੇ ਨਾਮ 'ਤੇ ਅਫ਼ਸਰਸ਼ਾਹੀ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿੱਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਦੁਕਾਨਦਾਰ ਸਹਿਮ ਦੇ ਛਾਏ ਵਿੱਚ ਕੰਮ ਕਰ ਰਹੇ ਹਨ। ਫਿਰੌਤੀਆਂ ਵਾਲੇ ਅਲੱਗ ਤੰਗ ਕਰ ਰਹੇ ਹਨ। ਔਰਤਾਂ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੀਆਂ ਅਤੇ ਲੁੱਟ ਦੀਆਂ ਘਟਨਾਵਾਂ ਸ਼ਰੇਆਮ ਵਾਪਰ ਰਹੀਆਂ ਹਨ। ਪੁਲਿਸ ਵੀ ਕੋਈ ਸੁਣਵਾਈ ਨਹੀਂ ਕਰ ਰਹੀ। ਇਸ ਮਾਮਲੇ ਨੂੰ ਉਨ੍ਹਾਂ ਦੀ ਪਾਰਟੀ ਮੁੱਖ ਮੁੱਦੇ ਦੇ ਤੌਰ 'ਤੇ ਉਭਾਰ ਰਹੀ ਹੈ। ਸਾਡੀ ਪਾਰਟੀ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਬਰਨਾਲਾ ਵਿੱਚ ਇੰਡਸਟਰੀ ਦਾ ਕੋਈ ਫੋਕਲ ਪੁਆਇੰਟ ਨਹੀਂ ਹੈ। ਤਿਉਹਾਰਾਂ ਦੇ ਦਿਨਾਂ ਵਿੱਚ ਜੀਐਸਟੀ ਦੇ ਨਾਮ 'ਤੇ ਅਫ਼ਸਰਸ਼ਾਹੀ ਦੁਕਾਨਦਾਰਾਂ ਨੂੰ ਤੰਗ ਕਰ ਰਹੀ ਹੈ। ਅਜਿਹੀ ਧੱਕੇਸ਼ਾਹੀ ਨੂੰ ਉਨ੍ਹਾਂ ਦੀ ਪਾਰਟੀ ਨਹੀਂ ਹੋਣ ਦੇਵੇਗੀ।

ਬਰਨਾਲਾ ਸ਼ਹਿਰ ਵਿੱਚ ਸਮੱਸਿਆਵਾਂ

ਗੋਬਿੰਦ ਸਿੰਘ ਸੰਧੂ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਵੀ ਵੱਡੀ ਹੈ ਅਤੇ ਪਾਰਕਿੰਗ ਦਾ ਕੋਈ ਪ੍ਰਬੰਧ ਨਹੀਂ ਹੈ। ਉੱਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆੜਤੀਆਂ ਦੇ ਹਾਲਤ ਬੇਹੱਦ ਮਾੜੇ ਹਨ। ਜਿਸ ਲਈ ਸਿੱਧੇ ਤੌਰ 'ਤੇ ਪੰਜਾਬ ਦਾ ਮੁੱਖ ਮੰਤਰੀ ਜਿੰਮੇਵਾਰ ਹੈ। ਝੋਨੇ ਦਾ ਸੀਜ਼ਲ ਸ਼ੁਰੂ ਹੈ ਅਤੇ ਪਿਛਲੇ ਸਾਲ ਦਾ ਝੋਨਾ ਅਤੇ ਕਣਕ ਅਜੇ ਤੱਕ ਗੋਦਾਮਾਂ ਵਿੱਚ ਪਈ ਹੈ। ਜਿਸਨੂੰ ਖਾਲੀ ਨਹੀਂ ਕੀਤਾ ਗਿਆ। ਜਿਸ ਕਰਕੇ ਸਰਕਾਰ ਕਿਸਾਨੀ ਅਤੇ ਪੰਜਾਬ ਦੇ ਮੁੱਦਿਆਂ ਉਤੇ ਗੰਭੀਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਅਕਾਲੀ ਦਲ ਅੰਮ੍ਰਿਤਸਰ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਅਕਾਲੀ ਸਿਆਸਤ ਕਦੇ ਵੀ ਖ਼ਤਮ ਨਹੀਂ ਹੋਣ ਦੇਵਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.